
ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ- ਅਰਵਿੰਦ ਕੇਜਰੀਵਾਲ
Arvind Kejriwal visits villages near Sultanpur Lodhi: ਪੰਜਾਬ ਦਾ ਵੱਡਾ ਰਕਬਾ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਹੜ੍ਹ ਪੀੜਤਾਂ ਨੂੰ ਮਿਲਣ ਲਈ ਅਰਵਿੰਦ ਕੇਜਰੀਵਾਲ ਸੁਲਤਾਨਪੁਰ ਲੋਧੀ ਦੇ ਇਲਾਕੇ ਵਿੱਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਤ ਸੀਚੇਵਾਲ ਤੇ ਮੋਹਿੰਦਰ ਭਗਤ ਸਨ। ਉਨ੍ਹਾਂ ਨੇ ਸੁਲਤਾਨਪੁਰ ਲੋਧੀ ਦੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਜਿੰਨਾ ਲੋਕਾਂ ਦੇ ਘਰ ਤਬਾਹ ਹੋ ਚੁੱਕੇ ਹਨ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।
ਅਰਵਿੰਦ ਕੇਜਰੀਵਾਲ ਨੇ ਸਥਾਨਕ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਪਾਰਟੀ ਦੇ ਵਰਕਰ ਹਮੇਸ਼ਾਂ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਨੇ ਕਿਹਾ ਹੈ ਹੜ੍ਹ ਪੀੜਤਾਂ ਨੂੰ ਰਾਸ਼ਨ ਤੋਂ ਲੈ ਕੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।