
Patti Murder News: ਧੁੱਸੀ ਬੰਨ 'ਤੇ ਮਿੱਟੀ ਪਾ ਕੇ ਆ ਰਹੇ ਸਨ ਘਰ
Gurvel Singh Patti Murder News : ਤਰਨਤਾਰਨ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਇਥੇ ਪੱਟੀ ਹਲਕੇ ਤੋਂ ਕਾਗਰਸ ਪਾਰਟੀ ਦੇ ਬਲਾਕ ਪ੍ਰਧਾਨ ਅਤੇ ਸਾਬਕਾ ਸਰਪੰਚ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਗੁਰਵੇਲ ਸਿੰਘ ਵਾਸੀ ਪਿੰਡ ਤੂਤ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਹਥਾੜ ਇਲਾਕੇ ਵਿਚ ਆਏ ਹੜ੍ਹ ਕਾਰਨ ਧੁੱਸੀ ਬੰਨ ਉਤੇ ਆਪਣੇ ਟਰੈਕਟਰ-ਟਰਾਲੀ ਨਾਲ ਮਿੱਟੀ ਪਾ ਕੇ ਦੇਰ ਸ਼ਾਮ ਗੁਰਵੇਲ ਸਿੰਘ ਆਪਣੇ ਘਰ ਨੂੰ ਵਾਪਿਸ ਆ ਰਿਹਾ ਸੀ ਤਾਂ ਰਸਤੇ ਵਿਚ ਹੀ ਕੁਝ ਅਣਪਛਾਤੇ ਵਿਅਕਤੀਆਂ ਨੇ ਗੁਰਵੇਲ ਸਿੰਘ ਉਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ। ਨਜ਼ਦੀਕ ਦੇ ਲੋਕਾਂ ਵਲੋਂ ਗੁਰਵੇਲ ਸਿੰਘ ਨੂੰ ਪੱਟੀ ਦੇ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ ਜਿਥੇ ਡਾਕਟਰਾਂ ਵਲੋਂ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।
(For more news apart from “ Gurvel Singh Patti Murder News , ” stay tuned to Rozana Spokesman.)