
Hoshiarpur News : ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ
Hoshiarpur News in Punjabi : ਜ਼ਿਲ੍ਹਾ ਹੁਸ਼ਿਆਰਪੁਰ ਦੇ ਹੜ੍ਹ ਪ੍ਰਵਾਵਿਤ ਇਲਾਕਿਆਂ ਦਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਹੜ੍ਹ ਪ੍ਰਵਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ। ਉਨ੍ਹਾਂ ਨੇ ਸਕੂਲਾਂ ’ਚ ਠਹਿਰਾਏ ਗਏ ਲੋਕਾਂ ਅਤੇ ਉਨ੍ਹਾਂ ਨੂੰ ਹੜ੍ਹ ਸੰਭਵ ਮਦਦ ਦਾ ਭਰੋਸਾ ਦਿੱਤਾ।
ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਈ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ’ਤੇ ਨਜ਼ਰ ਰੱਖੀਂ ਜਾ ਰਹੀ ਹੈ। ਪੰਜਾਬ ਨੂੰ ਜੋ ਨੁਕਸਾਨ ਹੋਇਆ ਹੈ ਉਸਦਾ ਹਰ ਇੱਕ ਪੈਸਾ ਕੇਂਦਰ ਵਲੋਂ ਦਿੱਤਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਅੰਸ਼ਿਕਾ ਜੈਨ ਅਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਦੀ ਹਾਜ਼ਰੀ ’ਚ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਨੂੰ ਲੈ ਕੇ ਜੋ ਇਸ ਵਾਰ ਹੜ੍ਹ ਆਏ ਹਨ ਉਹ ਬੇਹੱਦ ਨੁਕਸਾਨ ਦਾਇਕ ਹੋਏ ਹਨ।
ਜਿਸ ਕਾਰਨ ਬਹੁਤ ਸਾਰੇ ਲੋਕ ਘਰਾਂ ਤੋਂ ਬੇਘਰ ਹੋ ਕੇ ਬੈਠੇ ਹਨ ਅਤੇ ਉਹਨਾਂ ਘਰਾਂ ’ਚ ਪਾਣੀ ਆਉਣ ਕਾਰਨ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਸ ਦਾ ਚੱਲਦਿਆਂ ਸਰਕਾਰ ਵੱਲੋਂ ਪੰਜਾਬ ’ਚ ਇਸ ਨੁਕਸਾਨ ਨੂੰ ਮੱਦੇ ਨਜ਼ਰ ਰੱਖਦਿਆਂ ਟੀਮਾਂ ਬਣਾਈਆਂ ਗਈਆਂ ਹਨ ਜੋ ਰਿਪੋਰਟ ਆਵੇਗੀ ਉਸ ਦੇ ਮੁਤਾਬਕ ਉਹਨਾਂ ਨੂੰ ਨੁਕਸਾਨ ਦਾ ਮੁਆਵਜ਼ਾ ਦਿੱਤਾ।
(For more news apart from Punjab Governor visits flood-affected areas Hoshiarpur News in Punjabi, stay tuned to Rozana Spokesman)