ਆਪ' ਵਿਧਾਇਕ ਹੁਣ 6 ਅਕਤੂਬਰ ਨੂੰ ਭੁੱਖ ਹੜਤਾਲ 'ਤੇ ਬੈਠਣਗੇ
Published : Oct 4, 2018, 8:30 pm IST
Updated : Oct 4, 2018, 8:30 pm IST
SHARE ARTICLE
Hunger Strike
Hunger Strike

ਬਰਗਾੜੀ ਸਮੇਤ ਸੂਬੇ ਭਰ 'ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਸਦ...

ਚੰਡੀਗੜ੍ਹ : ਬਰਗਾੜੀ ਸਮੇਤ ਸੂਬੇ ਭਰ 'ਚ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਸਦ ਮੈਂਬਰ ਅਤੇ ਵਿਧਾਇਕ ਹੁਣ ਸ਼ਨੀਵਾਰ 6 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਦੇ ਸਾਹਮਣੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣਗੇ, ਪਹਿਲਾਂ ਇਹ ਪ੍ਰੋਗਰਾਮ 7 ਅਕਤੂਬਰ ਨੂੰ ਤੈਅ ਹੋਇਆ ਸੀ। ਅੱਜ ਇੱਥੇ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ।

'ਆਪ' ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਉਪ ਨੇਤਾ ਸਰਬਜੀਤ ਕੌਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਬੇਅਦਬੀਆਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਦੁਨਿਆਈ ਸਜਾ ਚਾਹੁੰਦੀ ਹੈ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੇਤ ਬੇਅਦਬੀਆਂ ਦਾ ਸ਼ਿਕਾਰ ਹੋਏ ਸ੍ਰੀ ਭਗਵਤ ਗੀਤਾ, ਪਵਿੱਤਰ ਕੁਰਾਨ ਵਰਗੇ ਪਵਿੱਤਰ ਗ੍ਰੰਥਾਂ ਕਾਰਨ ਪੰਥ ਅਤੇ ਦੇਸ਼ ਵਿਦੇਸ਼ ਵੱਸਦੇ ਸਮੁੱਚੇ ਪੰਜਾਬੀਆਂ ਦੇ ਵਲੂੰਧਰੇ ਪਏ ਹਿਰਦਿਆਂ ਨੂੰ ਇਨਸਾਫ਼ ਦੀ ਠੰਢਕ ਪੈ ਸਕੇ।

ਚੂੰਕਿ ਇਨਸਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਣਾ ਹੈ, ਜੋ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੀਆਂ ਸਿਫ਼ਾਰਿਸ਼ਾਂ ਮੁਤਾਬਿਕ ਬਾਦਲ ਪਿਤਾ-ਪੁੱਤਰ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਹੋਰਨਾਂ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਥਾਂ ਬਾਦਲਾਂ ਨਾਲ ਮਿਲੀਭੁਗਤ ਕਰ ਕੇ ਰੈਲੀ-ਰੈਲੀ ਖੇਡ ਰਿਹਾ ਹੈ। ਆਮ ਲੋਕਾਂ ਦਾ ਧਿਆਨ ਬਰਗਾੜੀ 'ਚ ਇਨਸਾਫ਼ ਦੀ ਮੰਗ ਕਰ ਰਹੀ ਸੰਗਤ ਤੋਂ ਹਟ ਜਾਵੇ, ਇਸ ਲਈ 'ਆਪ' ਵਿਧਾਇਕ ਅਤੇ ਸੰਸਦਾਂ ਨੇ ਖ਼ੁਦ ਕੈਪਟਨ ਦੇ ਘਰ ਸਾਹਮਣੇ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਲਿਆ ਸੀ, ਅਤੇ ਵਲੰਟੀਅਰਾਂ ਤੇ ਅਹੁਦੇਦਾਰਾਂ ਨੂੰ ਬਰਗਾੜੀ ਪੁੱਜਣ ਦੀ ਖੁੱਲ ਦਿੱਤੀ ਸੀ।

'ਆਪ' ਆਗੂਆਂ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ 'ਆਪ' ਦੇ 7 ਅਕਤੂਬਰ ਦੇ ਪ੍ਰੋਗਰਾਮ ਸੰਬੰਧੀ ਗੁਮਰਾਹਕੁਨ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਗਿਆ, ਜਿਸ ਦੇ ਮੱਦੇਨਜ਼ਰ 'ਆਪ' ਲੀਡਰਸ਼ਿਪ ਨੇ ਹੁਣ ਇਹ ਭੁੱਖ ਹੜਤਾਲ ਇੱਕ ਦਿਨ ਅੱਗੇ ਪਾਉਂਦੇ ਹੋਏ ਸ਼ਨੀਵਾਰ 6 ਅਕਤੂਬਰ ਨੂੰ ਕਰਨ ਦਾ ਫ਼ੈਸਲਾ ਲਿਆ ਹੈ। 'ਆਪ' ਆਗੂਆਂ ਮੁਤਾਬਿਕ 6 ਅਕਤੂਬਰ ਦੀ ਭੁੱਖ ਹੜਤਾਲ ਸਵੇਰੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਸ਼ੁਰੂ ਹੋਵੇਗੀ, ਜਿਸ ਵਿਚ ਸਿਰਫ਼ ਸੰਸਦ ਅਤੇ ਵਿਧਾਇਕ ਹੀ ਸ਼ਾਮਲ ਹੋਣਗੇ, ਜਦਕਿ  7 ਅਕਤੂਬਰ ਅਤੇ 14 ਅਕਤੂਬਰ ਨੂੰ ਬਹਿਬਲ ਕਲਾਂ ਗੋਲੀ ਕਾਂਡ ਦੀ ਤੀਜੀ ਵਰ੍ਹੇਗੰਢ ਉੱਤੇ 'ਆਪ' ਸੰਸਦ ਅਤੇ ਵਿਧਾਇਕ ਬਰਗਾੜੀ ਵਿਖੇ ਨਤਮਸਤਕ ਹੋਣਗੇ।

ਕੋਰ ਕਮੇਟੀ ਦੀ ਅੱਜ ਹੋਈ ਹੰਗਾਮੀ ਬੈਠਕ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਗੁਰਮੀਤ ਸਿੰਘ ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ, ਜ਼ੋਨ ਪ੍ਰਧਾਨ ਦਲਬੀਰ ਸਿੰਘ ਢਿੱਲੋਂ, ਖ਼ਜ਼ਾਨਚੀ ਸੁਖਵਿੰਦਰ ਸੁੱਖੀ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਹਾਜ਼ਰ ਸਨ, ਜਦਕਿ ਬਾਕੀ ਮੈਂਬਰਾਂ ਨਾਲ ਫ਼ੋਨ 'ਤੇ ਰਾਏ ਮਸ਼ਵਰਾ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement