ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਵਿਚਾਰ : ਤ੍ਰਿਪਤ ਬਾਜਵਾ
Published : Oct 4, 2018, 4:34 pm IST
Updated : Oct 4, 2018, 4:34 pm IST
SHARE ARTICLE
Tript Rajinder Bajwa
Tript Rajinder Bajwa

ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ...

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਦ ਸਾੜਨ ਤੋਂ ਕਿਸਾਨਾਂ ਨੂੰ ਰੋਕਣ ਲਈ ਕਈ ਸਖਤ ਕਦਮ ਉਠਾਏ ਜਾ ਰਹੇ ਹਨ। ਇਸ ਬਾਰੇ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਨੋਡਲ ਅਫਸਰ ਨਿਯੁਕਤ ਕਰਕੇ ਜੁਰਮਾਨੇ ਅਤੇ ਕਾਨੂੰਨੀ ਕਾਰਵਾਈ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਹੁਣ ਇਸ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਨ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।

ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਚਾਇਤੀ ਰਾਜ ਐਕਟ ਵਿਚ ਸੋਧ ਕਰਕੇ ਪਰਾਲੀ ਸਾੜਨ ਵਾਲਿਆਂ ਨੂੰ ਪੰਚਾਇਤੀ ਚੋਣਾਂ ਲੜਨ ਤੋਂ ਅਯੋਗ ਕਰਨ ਬਾਰੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸ. ਬਾਜਵਾ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਸਬੰਧੀ ਕੁਝ ਕਾਨੂੰਨ ਸਖਤੀ ਵੀ ਵਰਤੀ ਜਾ ਰਹੀ ਹੈ।

ਸਰਕਾਰ ਵਲੋਂ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਲਈ ਖੇਤੀਬਾੜੀ ਦੇ ਸੰਦਾਂ ਉੱਤੇ ਵੀ ਭਾਰੀ ਸਬਸਿਡੀ ਦਿੱਤੀ ਜਾ ਰਹੀ ਹੈ।ਜਿਸ ਨਾਲ ਪਹਿਲਾਂ ਨਾਲੋਂ ਲਗਭਗ 40 ਫੀਸਦੀ ਪਰਾਲੀ ਸਾੜਨ ਵਿਚ ਕਮੀ ਆਈ ਹੈ। ਉਹਨਾਂ ਕਿਹਾ ਕਿ ਪੰਜਾਬ ਸਰਾਕਾਰ ਵਲੋਂ 100 ਫੀਸਦੀ ਤੱਕ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਖੇਤੀਬਾੜੀ ਮਾਹਿਰਾਂ, ਕਿਸਾਨ ਜਥੇਬੰਦੀਆਂ, ਅਗਾਂਹ ਵਧੂ ਕਿਸਾਨਾਂ, ਸਮਾਜਕਿ ਅਤੇ ਧਾਰਮਿਕ ਆਗੂਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਰਾਲੀ ਦੇ ਸਾੜਾਨ ਆਲਮੀ ਤਪਸ ਵਿਚ ਵੱਡਾ ਵਾਧਾ ਹੋ ਰਿਹਾ ਹੈ ਅਤੇ ਸਾਡਾ ਵਾਤਾਵਰਣ ਪਲੀਤ ਹੋ ਰਿਹਾ ਹੈ।

ਜਿਸ ਨਾਲ ਦਮੇ, ਅੱਖਾਂ ਅਤੇ ਚਮੜੀ ਰੋਗ ਵਰਗੀਆਂ ਖਤਰਨਾਕ ਬਿਮਾਰੀਆਂ ਅਨੇਕਾਂ ਲੋਕਾਂ ਨੂੰ ਆਪਣੀ ਲਪੇਟ ਵਿਚ ਲੈ ਲੈਂਦੀਆਂ ਹਨ।ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਵਾਤਾਵਰਣ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਦਾ ਅਸਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਦੀ ਸਿਹਤ ਵੀ ਕਾਫੀ ਪੈ ਰਿਹਾ ਹੈ। ਉਹਨਾਂ ਨਾਲ ਹੀ ਕਿਹਾ ਕਿ ਇਕੱਲੇ ਵਾਤਾਵਰਣ 'ਤੇ ਹੀ ਮਾੜੇ ਪ੍ਰਭਾਵ ਨਹੀਨ ਪੈ ਰਹੇ ਬਲਕਿ ਪਰਾਲੀ ਸਾੜਨ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਮਿੱਟੀ ਦੀ ਉਪਜਾਉ ਸ਼ਕਤੀ ਵੀ ਘਟ ਰਹੀ ਹੈ।

ਸ. ਤ੍ਰਿਪਤ ਬਾਜਵਾ ਨੇ ਸਮੂਹ ਕਿਸਾਨ ਭਾਈਚਾਰੇ ਅਤੇ ਪੰਚਾਇਤਾਂ ਨੂੰ ਅਪੀਲ ਵੀ ਕੀਤੀ ਹੈ ਕਿ ਲੋਕਾਂ ਨੂੰ ਜਾਗਰੂਕ ਕਰਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਅੱਗੇ ਆਉਣ ਤਾਂ ਜੋ ਸਰਕਾਰਾਂ ਨੂੰ ਕਿਸੇ ਕਿਸਮ ਦੀ ਸਖਤੀ ਕਰਨ ਦੀ ਲੌੜ ਹੀ ਨਾ ਪਵੇ। ਉਹਨਾਂ ਕਿਹਾ ਕਿ ਸਰਕਾਰ ਦਾ ਬੇਵਜਾ ਸਖਤੀ ਕਰਨ ਦਾ ਕੋਈ ਇਰਾਦਾ ਨਹੀਂ ਹੁੰਦਾ, ਪਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਬਚਾਉਣ ਲਈ ਕਈ ਅਜਿਹੇ ਸਖਤ ਫੈਸਲੇ ਲੈਣ ਦੀ ਲੋੜ ਵੀ ਹੈ। 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement