ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਚਰਿੱਤਰ 'ਤੇ ਉਂਗਲ ਉਠਾਉਣ ਦੇ ਵਿਵਾਦਾਂ 'ਚ ਘਿਰੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਪਣੇ ਤੇ ਲੱਗੇ ਦੋਸ਼ਾਂ
ਚੰਡੀਗੜ੍ਹ : ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਚਰਿੱਤਰ 'ਤੇ ਉਂਗਲ ਉਠਾਉਣ ਦੇ ਵਿਵਾਦਾਂ 'ਚ ਘਿਰੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਆਪਣੇ ਤੇ ਲੱਗੇ ਦੋਸ਼ਾਂ ਬਾਰੇ ਬੋਲਦਿਆਂ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿਚ ਇਨ੍ਹਾਂ ਨੇ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੇ ਕੀਤੀ ਉਨ੍ਹਾਂ ਦੀ ਸ਼ਿਕਾਇਤ ਤੇ ਬਾਰੇ ਬੋਲਦਿਆਂ ਕਿਹਾ ਹੈ ਕਿ ਇਨ੍ਹਾਂ ਜਥੇਬੰਦੀਆਂ ਵਲੋਂ ਉਨ੍ਹਾਂ ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ।
ਉਨ੍ਹਾਂ ਨੂੰ ਇਸ ਝੂਠ 'ਤੇ ਸ਼ਰਮ ਕਰਨੀ ਚਾਹੀਦੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਜਿਨ੍ਹਾਂ ਖਿਲਾਫ ਸਿੱਖੀ ਦਾ ਗਲਤ ਪ੍ਰਚਾਰ ਕਰਨ ਦੇ ਇਲਜ਼ਾਮ ਲੱਗੇ ਸਨ। ਉਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਢੱਡਰੀਆਂ ਵਾਲੇ ਖਿਲਾਫ਼ ਪੰਥਕ ਕਾਰਵਾਈ ਦੀ ਮੰਗ ਕੀਤੀ ਗਈ ਸੀ।
ਜਿਸ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਮਾਮਲੇ ਤੇ ਗੌਰ ਕਰਨ ਦਾ ਭਰੋਸਾ ਜਤਾਇਆ ਸੀ। ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਸ ਮਾਮਲੇ 'ਤੇ ਕੀ ਕਾਰਵਾਈ ਕੀਤੀ ਜਾਂਦੀ ਹੈ ਇਹ ਤਾਂ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।