
ਸਰਦੀਆਂ ਦੀ ਪਹਿਲੀ ਬਾਰਿਸ਼ ਨੇ ਸਰਕਾਰ ਦੀ ਖੋਲ੍ਹੀ ਪੋਲ
ਫਿਰੋਜ਼ਪੁਰ: ਜਿੱਥੇ ਪੰਜਾਬ ਸਰਕਾਰ ਨੇ 1 ਅਕਤੁਬਰ ਨੂੰ ਝੋਨੇ ਦੀ ਖ਼ਰੀਦ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਕੀਤੇ ਸਨ। ਉੱਥੇ ਹੀ ਸਰਦੀਆਂ ਦੇ ਮੌਸਮ ਦੀ ਪਹਿਲੀ ਬਾਰਿਸ਼ ਨੇ ਸਰਕਾਰ ਦੇ ਦਾਅਵਿਆਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਦਰਅਸਲ ਫਿਰੋਜ਼ਪੁਰ ਛਾਉਣੀ ਦੀ ਅਨਾਜ ਮੰਡੀ ਵਿੱਚ ਪਹਿਲੀ ਬਰਸਾਤ ਦੌਰਾਨ ਹੀ ਕਿਸਾਨਾਂ ਦੇ ਚਿਹਰੇ ਮੁਰਝਾ ਗਏ।
Paddy
ਉੱਥੇ ਹੀ ਮੰਡੀਆ ‘ਚ ਬੈਠੇ ਕਿਸਾਨਾਂ ਨੇ ਜਿਲ੍ਹਾਂ ਪ੍ਰਸਾਸ਼ਨ ‘ਤੇ ਆਰੋਪ ਲਾਉਦਿਆਂ ਕਿਹਾ ਕਿ ਉਹਨਾਂ ਦੀ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲ ਦਾ ਕੋਈ ਵੀ ਪ੍ਰਬੰਧ ਨਹੀਂ ਕੀਤਾ ਗਿਆ। ਕਾਬਲੇਗੌਰ ਹੈ ਕਿ ਅਨਾਜ ਮੰਡੀ ‘ਚ ਝੋਨੇ ਦੀ ਫ਼ਸਲ ਵੇਚਣ ਗਏ ਕਿਸਾਨਾਂ ਨੂੰ ਬਾਰਿਸ਼ ਦੌਰਾਨ ਜਿਲ੍ਹਾਂ ਪ੍ਰਸਾਸ਼ਨ ਵੱਲੋਂ ਕੋਈ ਖ਼ਾਸ ਪ੍ਰਬੰਧ ਨਾ ਕੀਤੇ ਹੋਣ ਕਾਰਨ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Farmer
ਦੱਸ ਦੇਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਜਿੱਥੇ ਪੰਜਾਬ ‘ਚ ਹੜ੍ਹਾਂ ਦੌਰਾਨ ਵੀ ਉਹਨਾਂ ਦੀ ਹਜ਼ਾਰਾਂ ਏਕੜ ਫ਼ਸਲ ਤਬਾਹ ਹੋ ਗਈ ਸੀ ਅਤੇ ਹੁਣ ਫਿਰ ਸਰਦੀਆਂ ਦੀ ਪਹਿਲੀ ਬਾਰਿਸ਼ ਕਾਰਨ ਉਹਨਾਂ ਦੀ ਝੋਨੇ ਦੀ ਫਸਲ ਖ਼ਰਾਬ ਹੋ ਗਈ ਹੈ ਜਿਸਦਾ ਕਿਸਾਨਾਂ ਨੂੰ ਨੁਕਸਾਨ ਤੋਂ ਇਲਾਵਾ ਕੋਈ ਫਾਇਦਾ ਨਹੀਂ ਹੋਵੇਗਾ। ਬੇਸ਼ੱਕ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਬਹੁਤਾਤ ਨਾਲ ਕੋਈ ਨੁਕਸਾਨ ਨਹੀਂ ਹੁੰਦਾ, ਪਰ ਇਸ ਸਮੇਂ ਸਾਉਣੀ ਦੀਆਂ ਫ਼ਸਲਾਂ ਪੱਕਣ ਕਾਰਨ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ।
Rain
ਤੇਜ਼ ਹਵਾਵਾਂ ਕਾਰਨ ਕਿਸਾਨਾਂ ਦੇ ਮਨਾਂ ਵਿੱਚ ਫ਼ਸਲ ਦੇ ਵਿਛ ਜਾਣ ਕਾਰਨ ਖਰਾਬੇ ਅਤੇ ਮੀਂਹ ਕਾਰਨ ਇਸ ਵਿਚ ਨਮੀ ਦੀ ਮਾਤਰਾ ਜ਼ਿਆਦਾ ਹੋ ਜਾਣ ਦਾ ਡਰ ਹੈ। ਖੇਤੀ ਮਾਹਰਾਂ ਨੇ ਵੀ ਇਸ ਮੀਂਹ ਨੂੰ ਫ਼ਸਲਾਂ ਲਈ ਨੁਕਸਾਨਦਾਇਕ ਦੱਸਿਆ ਹੈ। ਕਈ ਥਾਈਂ ਹਲਕੀ ਬਰਸਾਤ ਨਾਲ ਤੇਜ਼ ਹਵਾਵਾਂ ਵੀ ਚੱਲੀਆਂ। ਅੰਮ੍ਰਿਤਸਰ ਵਿੱਚ ਵੀ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਅ ਗਏ ਹਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।