ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ, ਕਿਹਾ- ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਹੀ ਲਵਾਂਗੇ ਦਮ
Published : Oct 4, 2020, 2:54 pm IST
Updated : Oct 4, 2020, 2:54 pm IST
SHARE ARTICLE
farmer protest
farmer protest

ਕਿਸਾਨ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਟੱਸ ਤੋਂ ਮੱਸ ਨਹੀ ਹੋ ਰਹੀ ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।"

ਸੁਨਾਮ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ  ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਖੇਤੀਬਾੜੀ ਕਾਨੂੰਨ ਕਾਰਨ ਪੰਜਾਬ  ਵਿੱਚ ਰੋਸ ਮੁਜ਼ਾਹਰੇ ਰੁਕਣ ਦਾ ਨਾਮ ਨਹੀਂ ਲੈ ਰਹੇ।  ਇਸ ਲੜੀ ਤਹਿਤ ਸੁਨਾਮ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। 

Farmer ProtestFarmer Protestਕਿਸਾਨ ਦਾ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਹੈ। ਕੇਂਦਰ ਸਰਕਾਰ ਖ਼ਿਲਾਫ਼ ਕਿਸਾਨ ਜੰਮ ਕੇ ਭੜਾਸ ਕੱਢ ਰਹੇ ਹਨ। ਇਸ ਪ੍ਰਦਰਸ਼ਨ 'ਚ ਕਿਸਾਨ ਬੀਬੀਆਂ ਅਤੇ ਨੌਜਵਾਨ ਵੀ ਸ਼ਾਮਿਲ ਸਨ।  ਇਸ ਦੌਰਾਨ  ਸੁਨਾਮ ਜਾਖ਼ਲ ਸੜਕ 'ਤੇ ਸਥਿਤ ਰਿਲਾਇੰਸ ਪੰਪ ਦਾ ਘਿਰਾਓ ਕੀਤਾ ਜਾ ਰਿਹਾ ਹੈ। ਜਥੇਬੰਦੀ ਦੇ ਆਗੂਆਂ ਨੇ ਬੋਲਦਿਆਂ ਕਿਹਾ " ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਜੇ ਵੀ ਕਿਸਾਨ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਟੱਸ ਤੋਂ ਮੱਸ ਨਹੀ ਹੋ ਰਹੀ ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।"

Farmer Protest On Railway Farmer Protest On Railway

ਕਿਸਾਨ ਸੰਘਰਸ਼ 'ਚ ਅੱਜ ਕੁੱਝ ਨਾਮਵਰ ਪੰਜਾਬੀ ਗਾਇਕਾਂ ਨੇ ਸ਼ਾਮਿਲ ਹੋਕੇ ਕਿਸਾਨਾਂ ਨੂੰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦਾ ਵਿਸ਼ਵਾਸ ਦਿਵਾਇਆ।ਅੱਜ ਜੋ ਖ਼ਾਸ ਗੱਲ ਵੇਖਣ ਨੂੰ ਮਿਲੀ ਕਿ ਕਿਸਾਨ ਸੰਘਰਸ਼ ਲਈ ਸੁਨਾਮ ਸਟੇਸ਼ਨ 'ਤੇ ਰੇਲਵੇ ਟਰੈਕ ਉੱਪਰ ਛਾਂ ਲਈ ਲਗਾਇਆ ਗਿਆ ਟੈਂਟ ਵੀ ਛੋਟਾ ਪੈ ਗਿਆ ਅਤੇ ਕਿਸਾਨਾਂ,ਬੀਬੀਆਂ ਅਤੇ ਨੌਜਵਾਨਾਂ ਨੂੰ ਸਟੇਸ਼ਨ ਦੇ ਸ਼ੈੱਡ ਹੇਠ ਜਾਂ ਫਿਰ ਪਲੇਟਫ਼ਾਰਮ 'ਤੇ ਹੀ ਬੈਠਣਾ ਪਿਆ। 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement