
ਸਮਰਾਲਾ ਵਿਚ ਔਰਤਾਂ ਵੀ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਵਿਚ ਹੋਈਆਂ ਸ਼ਾਮਲ
to
ਸਮਰਾਲਾ, 3 ਅਕਤੂਬਰ (ਜਤਿੰਦਰ ਰਾਜੂ): ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਬਿਲਾਂ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵਲੋਂ ਸ਼ੁਰੂ ਕੀਤੇ ਗਏ ਰੇਲ ਰੋਕੋ ਅੰਦੋਲਨ ਵਿਚ ਸਮਰਾਲਾ ਰੇਲਵੇ ਸਟੇਸ਼ਨ ਉਤੇ ਭਾਰੀ ਗਿਣਤੀ ਵਿੱਚ ਕਿਸਾਨਾਂ ਦੇ ਸੰਘਰਸ਼ ਵਿਚ ਸ਼ਾਮਲ ਹੋ ਗਈਆਂ। ਇਨ੍ਹਾਂ ਔਰਤਾਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਉਹ ਕਿਸਾਨਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਜੋੜ ਕੇ ਖੜਣਗੀਆਂ।
ਉਨ੍ਹਾਂ ਕਿਹਾ ਕਿ ਜੋ ਮੋਦੀ ਸਰਕਾਰ ਨੇ ਇਹ ਕਾਲਾ ਕਾਨੂੰਨ ਪਾਸ ਕੀਤਾ ਹੈ ਇਸ ਨਾਲ ਹਰ ਵਰਗ ਪ੍ਰਭਾਵਤ ਹੋਵੇਗਾ ਇਹ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਫ਼ਾਇਦੇ ਪਹੁੰਚਾਉਣ ਲਈ ਹੈ। ਉਨ੍ਹਾਂ ਕਿਹਾ ਕਿ ਰਿਲਾਇੰਸ ਦੇ ਸਿਮ ਅਤੇ ਰਿਲਾਇੰਸ ਦੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਦਾ ਸਾਰਿਆਂ ਵਲੋਂ ਬਾਈਕਾਟ ਕੀਤਾ ਜਾਵੇ। ਇਨ੍ਹਾਂ ਔਰਤਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਰ ਸੰਘਰਸ਼ ਵਿਚ ਨਾਲ ਹਨ ਕੇਂਦਰ ਦੀ ਮੋਦੀ ਸਰਕਾਰ ਨੂੰ ਇਹ ਕਾਲਾ ਕਾਨੂੰਨ ਹਰ ਹੀਲੇ ਵਾਪਸ ਲੈਣਾ ਪਵੇਗਾ। ਜ਼ਿਕਰਯੋਗ ਹੈ ਕਿ ਸੂਬੇ ਦੀਆਂ 31 ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਰੇਲ ਪਟੜੀਆ ਤੇ ਡਟਣ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਵੀਰਵਾਰ ਨੂੰ ਪੰਜਾਬ ਭਰ ਵਿਚ ਕਿਸਾਨ ਸੰਗਠਨਾਂ ਵਲੋਂ ਰੇਲ ਪਟੜੀਆਂ ਉਤੇ ਧਰਨਾ ਸ਼ੁਰੂ ਕਰ ਦਿਤਾ ਗਿਆ। ਇਸ ਧਰਨੇ ਦੇ ਦੂਸਰੇ ਦਿਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਕਿਹਾ ਕਿ 7 ਅਕਤੂਬਰ ਨੂੰ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿਚ ਅਗਲੇ ਸੰਘਰਸ਼ ਨੂੰ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਇਸ ਦੋਰਾਨ ਪਰਮਿੰਦਰ ਸਿੰਘ ਪਾਲ ਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨ ਨੂੰ ਬਿਨਾਂ ਦੇਰੀ ਕੀਤੇ ਰੱਦ ਕਰਨ ਦਾ ਫ਼ੈਸਲਾ ਲੈਣਾ ਚਾਹੀਦਾ ਹੈ । ਇਸ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ (ਲੱਖੋਵਾਲ), ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ (ਰਾਜੇਵਾਲ), ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਬੀਰ ਸਿੰਘ ਖੀਰਨੀਆਂ ਤੋ ਇਲਾਵਾ ਮਹਿਲਾ ਮਨਜੀਤ ਕੌਰ ਢਿੱਲੋਂ, ਅਰਵਿੰਦਰ ਕੌਰ ਮੱਲ ਮਾਜਰਾ, ਗੁਰਪ੍ਰੀਤ ਕੌਰ ਘੁੰਗਰਾਲੀ, ਰਾਜਵੰਤ ਕੌਰ ਪਾਲ ਮਾਜਰਾ, ਮਨਜੀਤ ਕੌਰ ਢੀਂਡਸਾ, ਹਰਦੀਪ ਕੌਰ, ਭੁਪਿੰਦਰ ਕੌਰ, ਜਸਵੀਰ ਕੌਰ, ਮਨਜੀਤ ਕੌਰ, ਜਸਪਾਲ ਕੌਰ, ਰਣਜੀਤ ਕੌਰ, ਪਰਮਜੀਤ ਕੌਰ, ਅਮਨਦੀਪ ਕੌਰ, ਪ੍ਰੀਤਮ ਕੌਰ, ਹਰਜਿੰਦਰ ਕੌਰ, ਮਲਕੀਤ ਕੌਰ ਰੁਪਿੰਦਰ ਕੌਰ, ਮਨਪ੍ਰੀਤ ਕੌਰ, ਜੀਤਨਜੋਤ ਕੌਰ, ਚਰਨਜੀਤ ਕੌਰ, ਆੜਤੀ ਹਰਪਾਲ ਸਿੰਘ ਢਿੱਲੋਂ, ਜਸਵੀਰ ਸਿੰਘ ਢਿੱਲੋਂ, ਬਲਜੀਤ ਸਿੰਘ ਸਰਪੰਚ, ਰਿੰਕੂ ਥਾਪਰ, ਗੁਰਪ੍ਰੀਤ ਮਾਂਗਟ, ਜੁਗਰਾਜ ਨਾਗਰਾ, ਤੇਜਿੰਦਰ ਸਿੰਘ ਰਾਜੇਵਾਲ, ਹਰਪਾਲ ਸਿੰਘ ਨਾਗਰਾ, ਪਰਮਿੰਦਰ ਸਿੰਘ ਪਾਲ ਮਾਜਰਾ, ਗੁਰਪਾਲ ਸਿੰਘ ਘੁੰਗਰਾਲੀ, ਗਗਨ ਥਾਪਰ, ਹਰਵਿੰਦਰ ਡਿੰਪਲ, ਗੁਰਚਰਨ ਸਿੰਘ ਸਿਹਾਲਾ,ਕਿਸਾਨ ਜਥੇਬੰਦੀਆਂ ਦੇ ਆਗੂ ਹਰਗੁਰਮੁੱਖ ਸਿੰਘ ਦਿਆਲਪੁਰਾ, ਜਿਉਣ ਸਿੰਘ ਢੀਂਡਸਾ ਸਨ।
ਫੋਟੋ 1 ਕੈਪਸ਼ਨ- ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਸੰਬੋਧਨ ਕਰਦੇ ਹੋਏ।