
ਬੱਧਨੀ ਕਲਾਂ ਹੋ ਰਹੀ ਰੈਲੀ ਦੀਆਂ ਤਿਆਰੀਆਂ ਦਾ ਜਾਖੜ ਨੇ ਲਿਆ ਜਾਇਜ਼ਾ
ਮੋਗਾ, 3 ਅਕਤੂਬਰ (ਗੁਰਜੰਟ ਸਿੰਘ) : ਰਾਹੁਲ ਗਾਂਧੀ ਦੀ ਪੰਜਾਬ ਫੇਰੀ ਦੇ ਚੱਲਦਿਆਂ ਅੱਜ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬੱਧਨੀ ਕਲਾਂ ਵਿਖੇ ਹੋਣ ਵਾਲੀ ਕਾਂਗਰਸ ਪਾਰਟੀ ਦੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਬਿਲਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਨੇਤਾ ਸ਼੍ਰੀ ਰਾਹੁਲ ਗਾਂਧੀ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਆ ਰਹੇ ਹਨ। ਜਿਥੇ ਪਹਿਲੇ ਦਿਨ ਐਤਵਾਰ ਨੂੰ ਕਸਬਾ ਬੱਧਨੀ ਕਲਾਂ ਵਿਖੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਉਹ ਟ੍ਰੈਕਟਰਾਂ ਦੁਆਰਾ ਵਿਸ਼ਾਲ ਮਾਰਚ ਦੀ ਅਗਵਾਈ ਕਰਦੇ ਹੋਏ ਵੱਖ-ਵੱਖ ਪਿੰਡਾਂ ਵਿਚ ਦੀ ਹੁੰਦੇ ਹੋਏ ਪਿੰਡ ਜੱਟਪੁਰਾ ਤੋਂ ਜ਼ਿਲ੍ਹਾ ਲੁਧਿਆਣਾ ਵਿਚ ਪਹੁੰਚਣਗੇ। ਇਸ ਮੌਕੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਪਟਨ ਸੰਦੀਪ ਸੰਧੂ ਓਐਸਡੀ ਮੁੱਖ ਮੰਤਰੀ, ਵਿਧਾਇਕ ਡਾ. ਹਰਜੋਤ ਕਮਲ, ਦਰਸ਼ਨ ਸਿੰਘ ਬਰਾੜ, ਵਿਨੋਦ ਬਾਂਸਲ, ਜਗਰੂਪ ਸਿੰਘ ਤਖਤੂਪੁਰੀਆ, ਰਮੇਸ਼ ਕੁੱਕੂ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਆਗੂ ਅਤੇ ਪ੍ਰਸ਼ਾimageਸ਼ਨਕ ਅਧਿਕਾਰੀ ਹਾਜ਼ਰ ਸਨ।