ਪੰਜਾਬ 'ਚ ਕੋਰੋਨਾ ਦੇ ਮਰੀਜ਼ ਘਟਣ ਨਾਲ ਲੋਕਾਂ ਲਿਆ ਸੁੱਖ ਦਾ ਸਾਹ, ਡਿੱਗਿਆ ਗ੍ਰਾਫ
Published : Oct 4, 2020, 4:24 pm IST
Updated : Oct 4, 2020, 4:24 pm IST
SHARE ARTICLE
corona cases
corona cases

ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਤੰਬਰ 'ਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ।

ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਕਹਿਰ ਦਾ ਕਹਿਰ ਕੁਝ ਦਿਨਾਂ ਤੋਂ ਵਧਦਾ ਜਾ ਰਿਹਾ ਹੈ।  ਸੂਬੇ 'ਚ ਕੋਰੋਨਾਵਾਇਰਸ ਦਾ ਖਤਰਾ ਤਾਂ ਮੰਡਰਾ ਰਿਹਾ ਹੈ ਤੇ ਇਸ ਮਾਰੂ ਵਾਇਰਸ ਨਾਲ ਕਈ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਪੰਜਾਬ 'ਚ ਇਸ ਵਕਤ ਕੋਰੋਨਾ ਨਾਲ  994 ਵਿਅਕਤੀ ਸੰਕਰਮਿਤ ਪਾਏ ਗਏ ਹਨ। ਪਰ ਇਸ ਖਤਰੇ ਤੇ ਖੌਫ ਦੇ ਵਿਚਕਾਰ ਇੱਕ ਚੰਗੀ ਖਬਰ ਵੀ ਹੈ ਅੱਜ ਲੰਬੇ ਸਮੇਂ ਤੋਂ ਬਾਅਦ ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਤੰਬਰ 'ਚ ਸਿਖਰ 'ਤੇ ਪਹੁੰਚਣ ਤੋਂ ਬਾਅਦ ਤੇਜ਼ੀ ਨਾਲ ਘਟਣੀ ਸ਼ੁਰੂ ਹੋ ਗਈ ਹੈ। 

Corona caseCorona caseਬੀਤੇ ਦਿਨ ਸ਼ਨੀਵਾਰ ਨੂੰ ਸੂਬੇ ਵਿੱਚ ਕੁੱਲ 994 ਵਿਅਕਤੀ ਸੰਕਰਮਿਤ ਪਾਏ ਗਏ ਹਨ। ਇਹ ਰਾਹਤ ਦੀ ਗੱਲ ਹੈ ਕਿ ਇਹ ਅੰਕੜਾ ਪਿਛਲੇ 52 ਦਿਨਾਂ ਬਾਅਦ ਪਹਿਲੀ ਸਭ ਤੋਂ ਘੱਟ ਹੈ। ਦੂਜੇ ਪਾਸੇ ਸੂਬੇ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅਜੇ ਵੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਸ਼ਨੀਵਾਰ ਨੂੰ 49 ਲੋਕਾਂ ਨੇ ਇਸ ਬਿਮਾਰੀ ਨਾਲ ਦਮ ਤੋੜ ਦਿੱਤਾ। ਇਸ ਨਾਲ ਸੂਬੇ 'ਚ ਮਰਨ ਵਾਲਿਆਂ ਦੀ ਕੁੱਲ ਗਿਣਤੀ 3469 ਹੋ ਗਈ ਹੈ। 

 

coronaviruscoronavirusਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਛੇ, ਪਟਿਆਲਾ ਅਤੇ ਜਲੰਧਰ ਵਿੱਚ ਪੰਜ-ਪੰਜ ਵਿਅਕਤੀ ਕੋਰੋਨਾ ਦਾ ਸ਼ਿਕਾਰ ਹੋ ਗਏ। ਲੁਧਿਆਣਾ ਵਿੱਚ 135 ਤੇ ਅੰਮ੍ਰਿਤਸਰ ਵਿੱਚ 129 ਮਰੀਜ਼ ਸਭ ਤੋਂ ਵੱਧ ਸੰਕਰਮਿਤ ਹੋਏ। ਬਾਕੀ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਮੁਹਾਲੀ, ਜਲੰਧਰ ਤੇ ਹੁਸ਼ਿਆਰਪੁਰ ਨੂੰ ਛੱਡ ਕੇ, ਸੰਕਰਮਿਤ ਮਰੀਜ਼ਾਂ ਦੀ ਗਿਣਤੀ ਬਹੁਤ ਘੱਟ ਹੈ। 


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement