
ਕਿਸਾਨ ਅਤੇ ਮਜ਼ਦੂਰਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਪੁਤਲੇ ਸਾੜੇ
ਚੰਡੀਗੜ੍ਹ - ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ 10ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਖੇਤੀਬਾੜੀ ਕਾਨੂੰਨ ਕਾਰਨ ਪੰਜਾਬ ਅਤੇ ਹਰਿਆਣਾ ਵਿੱਚ ਰੋਸ ਮੁਜ਼ਾਹਰੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸ ਦੌਰਾਨ ਵੱਖ ਵੱਖ ਜਥੇਬੰਦੀਆਂ ਅਤੇ ਕਲਾਕਾਰਾਂ ਵੱਲੋਂ ਕਿਸਾਨ ਦੇ ਹੱਕ 'ਚ ਰੋਸ ਮੁਜਾਹਰੇ ਕੀਤੇ ਜਾ ਰਹੇ ਹਨ। ਇਸ ਦੌਰਾਨ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਵਿੱਚ ਰੇਲ ਪਟੜੀਆਂ ‘ਤੇ ਹੜਤਾਲ ਕਰ ਰਹੇ ਕਿਸਾਨ ਅਤੇ ਮਜ਼ਦੂਰਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਪੁਤਲੇ ਸਾੜੇ। ਉਨ੍ਹਾਂ ਕਿਹਾ "ਜੇਕਰ ਸਰਕਾਰ ਸਹਿਮਤ ਨਹੀਂ ਹੁੰਦੀ ਹੈ ਤਾਂ ਉਹ ਦੁਸਹਿਰਾ ਅਤੇ ਦੀਵਾਲੀ ਵੀ ਰੇਲਵੇ ਟਰੈਕਾਂ ’ਤੇ ਹੀ ਮਨਾਉਣਗੇ।"
farmer Protest ਰਿਲਾਇੰਸ ਦੇ ਸਥਾਨਕ ਸਟੋਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਧਰਨੇ ਕਾਰਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਕੋਈ ਵੀ ਟਰੇਨ ਨਹੀਂ ਗਈ। ਇਸ ਸਬੰਧੀ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਹਰਿਆਣਾ ਬਾਡਰ ਸ਼ੰਭੂ ਵਿਖੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਭਾਰੀ ਗਿਣਤੀ ਵਿਚ ਕਿਸਾਨ ਆਗੂ ਸ਼ਾਮਲ ਹੋਏ।
Farmer Protest On Railwayਇਸ ਦੌਰਾਨ ਪਟਿਆਲਾ ਦੇ ਰਾਜਪੁਰਾ ਨੇੜੇ ਪਿੰਡ ਸ਼ੰਭੂ ਦੇ ਰੇਲਵੇ ਸਟੇਸ਼ਨ ਨੂੰ ਤਿੰਨ ਦਿਨਾਂ ਤੋਂ ਘੇਰ ਕੇ ਬੈਠੀਆਂ 31 ਕਿਸਾਨ ਜਥੇਬੰਦੀਆਂ ਨੂੰ ਸਮਰਥਨ ਦੇਣ ਵਾਲੇ ਪੰਜਾਬੀ ਗਾਇਕ ਕੰਵਲ ਗਰੇਵਾਲ, ਹਰਫ ਚੀਮਾ, ਜਸ ਬਾਜਵਾ, ਹਰਭਜਨ ਮਾਨ ਅਤੇ ਰਣਜੀਤ ਬਾਵਾ ਨੇ ਜਥੇਦਾਰਾਂ ਦੀ ਸਹਾਇਤਾ ਲਈ ਪਹੁੰਚੇ। ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਉਹ ਆਪਣੇ ਪਰਿਵਾਰਾਂ ਨਾਲ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਦੇ ਸੰਘਰਸ਼ ਵਿੱਚ ਜੋਸ਼ ਭਰਨਗੇ। ਇਥੇ ਵੀ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਕਾਰਨ ਤੋਂ ਰੇਲਵੇ ਨੇ ਕਿਸਾਨਾਂ ਦੇ ਗੁੱਸੇ ਤੇ ਯਾਤਰੀਆਂ ਸੁਰੱਖਿਆ ਨੂੰ ਧਿਆਨ ਰੱਖਦਿਆਂ ਇਸ ਰੂਟ 'ਤੇ ਚੱਲਣ ਵਾਲੀਆਂ ਸਾਰੀਆਂ ਟਰੇਨਾਂ ਰੱਦ ਕਰ ਦਿੱਤੀਆਂ ਹਨ।