
ਰਾਹੁਲ ਗਾਂਧੀ ਭਲਕੇ ਭਵਾਨੀਗੜ੍ਹ ਆਉਣਗੇ : ਸਿੰਗਲਾ
ਭਵਾਨੀਗੜ੍ਹ ਦੇ ਚੱਪੇ-ਚੱਪੇ 'ਤੇ ਪੁਲਿਸ ਟੁਕੜੀਆਂ ਤੈਨਾਤ
ਭਵਾਨੀਗੜ੍ਹ, 3 ਅਕਤੂਬਰ (ਜੀ.ਐਸ. ਐਸ.) : ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਵਿਰੁਧ ਜਨਤਕ ਮੁਹਿੰਮ ਦੀ ਲੜੀ ਵਜੋਂ ਆਲ ਇੰਡੀਆ ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ 5 ਅਕਤੂਬਰ ਨੂੰ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਇਥੋਂ ਤੋਂ ਸਮਾਣੇ ਤਕ ਟਰੈਕਟਰ ਮਾਰਚ ਦੀ ਅਗਵਾਈ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਅਨਾਜ ਮੰਡੀ ਵਿਖੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਟਰੈਕਟਰ ਮਾਰਚ ਦੀ ਤਿਆਰੀ ਸਬੰਧੀ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਕਾਰਨ ਪੰਜਾਬ ਦੀ ਕਿਸਾਨੀ ਸਮੇਤ ਸਮੁੱਚੇ ਵਰਗਾਂ ਦੇ ਰੁਜ਼ਗਾਰ ਨੂੰ ਭਾਰੀ ਨੁਕਸਾਨ ਪਹੁੰਚਾਉਣ ਵਾਲੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਆਰਡੀਨੈਂਸਾਂ ਵਿਰੁਧ ਕਿਸਾਨ ਸੰਘਰਸ਼ ਦੀ ਡਟਵੀਂ ਹਿਮਾਇਤ ਕੀਤੀ ਜਾ ਰਹੀ ਹੈ। ਉਨ੍ਹਾਂ ਦimageਸਿਆ ਕਿ ਰਾਹੁਲ ਗਾਂਧੀ ਪਹਿਲਾਂ ਅਨਾਜ ਮੰਡੀ ਭਵਾਨੀਗੜ੍ਹ