
ਰਾਹੁਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ 'ਤੇ ਇਹ ਕਾਨੂੰਨ ਰੱਦ ਕਰ ਦੇਵਾਂਗਾ।
ਪਟਿਆਲਾ- ਪੰਜਾਬ 'ਚ ਖੇਤੀ ਕਾਨੂੰਨਾਂ ਦੇ ਖਿਲਾਫ ਜਿਥੇ ਕਿਸਾਨਾਂ ਵੱਲੋਂ ਤਿੱਖਾ ਸੰਘਰਸ਼ ਵਿੱਢਿਆ ਗਿਆ ਹੈ, ਉਥੇ ਹੀ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨਾਂ ਦੇ ਹੱਕਾਂ ਲਈ ਲੜਾਈ ਲੜੀ ਜਾ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਟਰੈਕਟਰ ਯਾਤਰਾ ਦੀ ਸ਼ੁਰੂਆਤ ਕੀਤੀ। ਰਾਹੁਲ ਗਾਂਧੀ ਪੰਜਾਬ ਦੌਰੇ 'ਤੇ ਅੱਜ ਰਾਤ ਨੂੰ ਹੀ ਪਟਿਆਲਾ ਪਹੁੰਚ ਜਾਣਗੇ। ਪਟਿਆਲਾ ਦੇ ਸਮਾਣਾ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਉਹ ਫੇਰ ਕੱਲ੍ਹ ਦੀ ਰਾਤ ਵੀ ਪਟਿਆਲਾ 'ਚ ਹੀ ਗੁਜ਼ਾਰਨਗੇ ।
Rahul Gandhi;s Tractor Rally ਇਸ ਮੌਕੇ ਰਾਹੁਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ 'ਤੇ ਇਹ ਕਾਨੂੰਨ ਰੱਦ ਕਰ ਦੇਵਾਂਗਾ। ਇਸ ਨੇ ਨਾਲ ਹੀ ਉਨ੍ਹਾਂ ਕਿਸਾਨਾਂ ਨਾਲ ਡਟ ਕੇ ਖੜ੍ਹੇ ਹੋਣ ਦਾ ਐਲਾਨ ਕਰਦਿਆਂ ਕਿ ਕਾਂਗਰਸ ਇੱਕ ਇੰਚ ਵੀ ਪਿਛਾਂਹ ਨਹੀਂ ਹਟੇਗੀ। ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਨਵਜੋਤ ਸਿੱਧੂ ਉਨ੍ਹਾਂ ਨਾਲ ਮੌਜੂਦ ਸੀ।
Rahul Gandhiਉਸ ਤੋਂ ਅਗਲੇ ਦਿਨ ਰਾਹੁਲ ਗਾਂਧੀ ਫਿਰ ਇੱਕ ਰੈਲੀ ਸੰਬੋਧਨ ਕਰ ਕੇ ਹਰਿਆਣਾ ਦੀ ਸਰਹੱਦ ਅੰਦਰ ਦਾਖਲ ਹੋ ਜਾਣਗੇ। ਆਖਰੀ ਰੈਲੀ ਪਟਿਆਲਾ ਤੋਂ ਹਰਿਆਣਾ ਦੇ ਪਿਹੋਵਾ ਲਈ ਹੋਵੇਗੀ। ਰਾਹੁਲ ਦੀਆਂ ਇਨ੍ਹਾਂ ਟਰੈਕਟਰ ਰੈਲੀਆਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਦੇ ਸਾਰੇ ਮੰਤਰੀ ਤੇ ਕਾਂਗਰਸੀ ਵਿਧਾਇਕ ਸ਼ਾਮਲ ਹੋਣਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਉਹ ਪਟਿਆਲਾ ਦੇ ਸਰਕਟ ਹਾਊਸ ਜਾਂ ਮੁੱਖ ਮੰਤਰੀ ਦੇ ਮੋਤੀ ਮਹਿਲ ਵਿਚ ਰਹਿ ਸਕਦੇ ਹਨ।