
3 ਜ਼ਿਲ੍ਹਿਆਂ ’ਚ ਰੂਟ ਪਲਾਨ ਨੂੰ ਵੇਖਦਿਆਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼
ਚੰਡੀਗੜ੍ਹ : ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਵਿਚ ਆਪਣੀ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਹਨਾਂ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਸਨ। ਰਾਹੁਲ ਗਾਂਧੀ ਨੇ ਸੂਬੇ ਦੇ 3 ਪ੍ਰਮੁੱਖ ਜ਼ਿਲ੍ਹਿਆਂ ਸੰਗਰੂਰ, ਲੁਧਿਆਣਾ ਅਤੇ ਪਟਿਆਲਾ ’ਚ ਜਾਣਾ ਹੈ।
Dinkar Gupta
ਇਨ੍ਹਾਂ 3 ਜ਼ਿਲ੍ਹਿਆਂ ’ਚ ਰੂਟ ਪਲਾਨ ਨੂੰ ਵੇਖਦਿਆਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਐੱਸ. ਐੱਸ. ਪੀ. ਪੱਧਰ ਦੇ ਸੀਨੀਅਰ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ। ਟਰੈਕਟਰ ਰੈਲੀ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸੁਰੱਖਿਆ ਵਿਵਸਥਾ ਅਤਿਅੰਤ ਮਜ਼ਬੂਤ ਹੋਵੇ ਕਿਉਂਕਿ ਟਰੈਕਟਰ ’ਤੇ ਰਾਹੁਲ ਗਾਂਧੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਨੇਤਾ ਵੀ ਵਿਰਾਜਮਾਨ ਹੋਣਗੇ।
Rahul Gandhi Tractor Rally
ਇਸ ਦੌਰਾਨ ਕੈਪਟਨ ਸੰਦੀਪ ਸੰਧੂ ਨੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਿਲ ਕੇ ਵੱਖ-ਵੱਖ ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ। ਇਸ ’ਚ ਕਾਂਗਰਸੀ ਵਰਕਰਾਂ ਨੂੰ ਸਰਗਰਮ ਕਰਨ ਬਾਰੇ ਚਰਚਾ ਹੋਈ। ਟਰੈਕਟਰ ਰੈਲੀ ਦੇ ਰਾਹ ’ਚ ਕਾਂਗਰਸੀਆਂ ਨੂੰ ਇਕੱਠਾ ਕੀਤਾ ਜਾਵੇਗਾ ਅਤੇ ਉਹ ਰਾਹੁਲ ਗਾਂਧੀ ਦਾ ਸਵਾਗਤ ਕਰਨਗੇ। ਰਾਹੁਲ ਦੇ ਪ੍ਰੋਗਰਾਮ ਨੂੰ ਲੈ ਕੇ ਕਾਂਗਰਸੀਆਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਰਾਹੁਲ ਕਿਸਾਨਾਂ ਦੇ ਮਸਲਿਆਂ ਨੂੰ ਕੌਮੀ ਪੱਧਰ ’ਤੇ ਚੁੱਕ ਰਹੇ ਹਨ।