
ਖੇਤੀ ਕਾਨੂੰਨ ਖ਼ਿਲਾਫ਼ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਅੱਜ ਤੋਂ
ਅੰਮ੍ਰਿਤਸਰ: ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਪੰਜਾਬ ਵਿਚ ਟਰੈਕਟਰ ਰੈਲੀ ਕੱਢਣ ਆ ਰਹੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਪੰਜਾਬ ਕੈਬਨਿਟ ਦੇ ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਤੋਂ ਰਵਾਨਾ ਹੋ ਗਏ ਹਨ।
Rahul Gandhi's Tractor Rally
ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੌਰਾਨ ਸਾਬਕਾ ਮੰਤਰੀ ਨਵਜੌਤ ਸਿੰਘ ਸਿੱਧੂ ਤੋਂ ਇਲਾਵਾ ਬਾਗ਼ੀ ਤੇਵਰ ਦਿਖਾਉਣ ਵਾਲੇ ਦੋ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸੇਰ ਸਿੰਘ ਦੂਲੋ ਵੀ ਵੇਖੇ ਜਾ ਸਕਦੇ ਹਨ। ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਰਕਰਾਂ ਵਿਚ ਵੀ ਭਾਰੀ ਜੋਸ਼ ਪਾਇਆ ਜਾ ਰਿਹਾ ਹੈ।
Rahul Gandhi
ਦੱਸ ਦਈਏ ਕਿ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਡੀ. ਜੀ. ਪੀ. ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਵੀ ਸਨ।
Navjot Singh Sidhu
ਰਾਹੁਲ ਗਾਂਧੀ ਨੇ ਸੂਬੇ ਦੇ 3 ਪ੍ਰਮੁੱਖ ਜ਼ਿਲ੍ਹਿਆਂ ਸੰਗਰੂਰ, ਲੁਧਿਆਣਾ ਅਤੇ ਪਟਿਆਲਾ ’ਚ ਜਾਣਾ ਹੈ। ਇਨ੍ਹਾਂ 3 ਜ਼ਿਲ੍ਹਿਆਂ ’ਚ ਰੂਟ ਪਲਾਨ ਨੂੰ ਵੇਖਦਿਆਂ ਰਾਹੁਲ ਗਾਂਧੀ ਦੀ ਸੁਰੱਖਿਆ ਨੂੰ ਲੈ ਕੇ ਦਿਨਕਰ ਗੁਪਤਾ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
Capt Amarinder Singh
ਉਨ੍ਹਾਂ ਐੱਸ. ਐੱਸ. ਪੀ. ਪੱਧਰ ਦੇ ਸੀਨੀਅਰ ਅਧਿਕਾਰੀਆਂ ਨੂੰ ਰਾਹੁਲ ਗਾਂਧੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੌਂਪੀ। ਟਰੈਕਟਰ ਰੈਲੀ ਦੌਰਾਨ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸੁਰੱਖਿਆ ਵਿਵਸਥਾ ਅਤਿਅੰਤ ਮਜ਼ਬੂਤ ਹੋਵੇ ਕਿਉਂਕਿ ਟਰੈਕਟਰ ’ਤੇ ਰਾਹੁਲ ਗਾਂਧੀ ਦੇ ਨਾਲ-ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਸੀਨੀਅਰ ਨੇਤਾ ਵੀ ਵਿਰਾਜਮਾਨ ਹੋਣਗੇ।