
ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤਰ ਪ੍ਰਦੇਸ਼ ਜਾਣ ਦੀ ਤਿਆਰੀ ਵਿਚ ਹਨ।
ਚੰਡੀਗੜ੍ਹ: ਲਖੀਮਪੁਰ ਖੀਰੀ ਵਿਖੇ ਵਾਪਰੀ ਘਟਨਾ ਦੇ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉੱਤਰ ਪ੍ਰਦੇਸ਼ ਜਾਣ ਦੀ ਤਿਆਰੀ ਵਿਚ ਹਨ। ਇਸ ਦੇ ਲਈ ਉਹਨਾਂ ਨੇ ਯੂਪੀ ਸਰਕਾਰ ਕੋਲੋਂ ਹੈਲੀਕਾਪਟਰ ਉਤਾਰਨ ਦੀ ਇਜਾਜ਼ਤ ਮੰਗੀ ਹੈ।
ਹੋਰ ਪੜ੍ਹੋ: UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਟਵੀਟ ਵੀ ਕੀਤਾ। ਉਹਨਾਂ ਲਿਖਿਆ, ‘ਕਿਸਾਨਾਂ ਦੇ ਦੁਖੀ ਪਰਿਵਾਰਾਂ ਨਾਲ ਇਕਜੁਟਤਾ ਜ਼ਾਹਰ ਕਰਦੇ ਹੋਏ, ਮੈਂ ਦੁੱਖ ਦੀ ਇਸ ਘੜੀ ਵਿਚ ਆਪਣੇ ਭਰਾਵਾਂ ਅਤੇ ਭੈਣਾਂ ਦੇ ਨਾਲ ਖੜੇ ਹੋਣ ਲਈ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹਾਂ। ਮੈਂ ਸਾਈਟ 'ਤੇ ਹੈਲੀਕਾਪਟਰ ਉਤਾਰਨ ਦੀ ਆਗਿਆ ਦੇਣ ਲਈ ਯੂਪੀ ਸਰਕਾਰ ਕੋਲੋਂ ਇਜਾਜ਼ਤ ਵੀ ਮੰਗੀ ਹੈ’।
ਹੋਰ ਪੜ੍ਹੋ: ਪੰਜਾਬ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 24 IAS ਤੇ 12 PCS ਅਧਿਕਾਰੀਆਂ ਦਾ ਹੋਇਆ ਤਬਾਦਲਾ
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੀੜਤ ਕਿਸਾਨਾਂ ਨਾਲ ਮੁਲਾਕਾਤ ਕਰਨ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਲਖੀਮਪੁਰ ਖੀਰੀ ਦਾ ਦੌਰਾ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਸਖ਼ਤ ਹੁਕਮ ਜਾਰੀ ਕਰ ਦਿੱਤੇ।
ਹੋਰ ਪੜ੍ਹੋ: UP ਪ੍ਰਸ਼ਾਸਨ ਦਾ ਆਦੇਸ਼, ਸੁਖਜਿੰਦਰ ਰੰਧਾਵਾ ਤੇ ਭੁਪੇਸ਼ ਬਘੇਲ ਨੂੰ ਲਖੀਮਪੁਰ ਨਾ ਆਉਣ ਦਿੱਤਾ ਜਾਵੇ
ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਅਵਨੀਸ਼ ਅਵਸਥੀ ਨੇ ਲਖਨਊ ਹਵਾਈ ਅੱਡੇ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਭੁਪੇਸ਼ ਬਘੇਲ ਨੂੰ ਲਖਨਊ ਹਵਾਈ ਅੱਡੇ 'ਤੇ ਉਤਰਨ ਦੀ ਆਗਿਆ ਨਾ ਦੇਣ ਲਈ ਕਿਹਾ ਹੈ। ਇਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਹ ਹਰ ਹਾਲ ਵਿਚ ਲਖੀਮਪੁਰ ਜਾਣਗੇ, ਇਸ ਦੇ ਲਈ ਚਾਹੇ ਉਹਨਾਂ ਨੂੰ ਗ੍ਰਿਫ਼ਤਾਰੀ ਹੀ ਕਿਉਂ ਨਾ ਦੇਣੀ ਪਵੇ।