CM ਨੇ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ’ਤੇ ਰਾਜਪਾਲ ਨੂੰ ਪ੍ਰਧਾਨ ਮੰਤਰੀ ਦੇ ਨਾਂ ਯਾਦ ਪੱਤਰ ਸੌਂਪਿਆ
Published : Oct 4, 2021, 8:33 pm IST
Updated : Oct 4, 2021, 8:33 pm IST
SHARE ARTICLE
CM submits memorandum on vital farmers issue to Governor for forwarding same to PM
CM submits memorandum on vital farmers issue to Governor for forwarding same to PM

ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਘਟਨਾ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਯੂ.ਪੀ. ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ

ਚੰਡੀਗੜ੍ਹ -  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਕੈਬਨਿਟ ਸਾਥੀਆਂ ਨਾਲ ਇੱਥੇ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਸਾਨੀ ਨਾਲ ਜੁੜੇ ਅਹਿਮ ਮਸਲਿਆਂ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਯਾਦ ਪੱਤਰ ਸੌਂਪਿਆ। ਇਸ ਯਾਦ ਪੱਤਰ ਰਾਹੀਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਲਖੀਮਪੁਰ ਖੀਰੀ ਵਿਚ ਹਾਲ ਹੀ ‘ਚ ਵਾਪਰੀ ਹਿੰਸਾ ਦੇ ਪੀੜਤ ਪਰਿਵਾਰਾਂ ਲਈ ਇਨਸਾਫ ਨੂੰ ਯਕੀਨੀ ਬਣਾਉਣ ਵਾਸਤੇ ਠੋਸ ਕਦਮ ਚੁੱਕਣ ਲਈ ਉੱਤਰ ਪ੍ਰਦੇਸ਼ ਸਰਕਾਰ ਉਤੇ ਜ਼ੋਰ ਪਾਉਣ ਦੀ ਅਪੀਲ ਕੀਤੀ ਹੈ।

          Punjab CM Charanjit ChanniPunjab CM Charanjit Channi

ਮੁੱਖ ਮੰਤਰੀ ਨੇ ਇਸ ਯਾਦ ਪੱਤਰ ਵਿਚ ਤਿੰਨ ਖੇਤੀ ਕਾਨੂੰਨਾਂ ਦੀ ਤੁਰੰਤ ਘੋਖ ਕਰਕੇ ਰੱਦ ਕਰਨ ਦੀ ਲੋੜ ਨੂੰ ਵੀ ਦੁਹਰਾਇਆ ਕਿਉਂ ਜੋ ਇਹ ਕਾਨੂੰਨ ਹੀ ਕਿਸਾਨਾਂ ਦਰਮਿਆਨ ਰੋਸ ਦੀ ਵਜ੍ਹਾ ਬਣੇ ਹੋਏ ਹਨ। ਸ. ਚੰਨੀ ਨੇ ਦੱਸਿਆ ਕਿ ਉਹ ਉੱਤਰ ਪ੍ਰਦੇਸ਼ ਵਿਚ ਲਖੀਮਪੁਰ ਖੀਰੀ ਵਿਖੇ ਹਾਲ ਵਿਚ ਵਾਪਰੀ ਹਿੰਸਕ ਘਟਨਾ ਬਾਰੇ ਪ੍ਰਧਾਨ ਮੰਤਰੀ ਦਾ ਧਿਆਨ ਦਿਵਾਉਣਾ ਚਾਹੁੰਦੇ ਹਨ ਜਿਸ ਨੇ ਹਰੇਕ ਮਨੁੱਖ ਦੀ ਰੂਹ ਨੂੰ ਝੰਜੋੜ ਕੇ ਰੱਖ ਦਿੱਤਾ। ਇਸ ਤੋਂ ਵੀ ਪੀੜਾਦਾਇਕ ਗੱਲ ਇਹ ਹੈ ਕਿ ਇਸ ਮੰਦਭਾਗੀ ਘਟਨਾ ਵਿਚ ਸਾਡੇ ਅੰਨਦਾਤਿਆਂ ਦੀ ਜਾਨ ਚਲੀ ਗਈ ਜੋ ਖੇਤੀ ਕਾਨੂੰਨਾਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਨ।

          File Photo

ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਚੰਨੀ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਸ ਘਿਨਾਉਣੇ ਕਾਰੇ ਦੇ ਪਰਦੇ ਪਿਛਲੇ ਚਿਹਰੇ ਬੇਨਕਾਬ ਹੋਣੇ ਚਾਹੀਦੇ ਹਨ, ਭਾਵੇਂ ਉਹ ਕਿੰਨਾ ਵੀ ਅਰਸ-ਰਸੂਖ ਜਾਂ ਪਹੁੰਚ ਰੱਖਂਣ ਵਾਲਾ ਕਿਉਂ ਨਾ ਹੋਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਦੁਖਦਾਇਕ ਘਟਨਾ ਵਿਚ ਜਾਨਾਂ ਗੁਆ ਚੁੱਕੇ ਭੋਲੇ-ਭਾਲੇ ਕਿਸਾਨਾਂ ਲਈ ਇਨਸਾਫ ਛੇਤੀ ਦਿਵਾਉਣਾ ਯਕੀਨੀ ਬਣਾਇਆ ਜਾਵੇ।

          Lakhimpur Kheri incidentLakhimpur Kheri incident

ਯਾਦ ਪੱਤਰ ਵਿਚ ਕਿਹਾ, “ਇਸ ਤੋਂ ਇਲਾਵਾ ਆਮ ਲੋਕ ਅਤੇ ਕਿਸਾਨ ਮੌਜੂਦਾ ਵਿਵਸਥਾ ਤੋਂ ਬੇਗਾਨਗੀ ਮਹਿਸੂਸ ਕਰ ਰਹੇ ਹਨ ਜਿਸ ਨਾਲ ਜਮਹੂਰੀ ਕਦਰਾਂ-ਕੀਮਤਾਂ ਹੌਲੀ-ਹੌਲੀ ਖੇਰੂੰ-ਖੇਰੂੰ ਹੋਈਆਂ ਹਨ। ਇਹ ਸਹੀ ਮੌਕਾ ਹੈ ਕਿ ਲੋਕਤੰਤਰਿਕ ਵਿਵਸਥਾ ਵਿਚ ਲੋਕਾਂ ਦਾ ਭਰੋਸਾ ਤੇ ਵਿਸ਼ਵਾਸ ਬਹਾਲ ਕੀਤਾ ਜਾਵੇ ਜਿਸ ਲਈ ਲੋਕਾਂ ਨੂੰ ਵਿਚਾਰ ਪ੍ਰਗਟਾਉਣ ਦੇ ਮੌਲਿਕ ਹੱਕ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਲੋਕ ਆਜ਼ਾਦਾਨਾ ਢੰਗ ਨਾਲ ਆਪਣੀਆਂ ਭਾਵਨਾਵਾਂ ਜ਼ਾਹਰ ਕਰ ਸਕਣ। ਇਸ ਵੇਲੇ ਲੋਕ ਨਿਰਭੈ ਹੋ ਕੇ ਆਪਣੀਆਂ ਦੁੱਖ-ਮੁਸੀਬਤਾਂ ਜ਼ਾਹਰ ਕਰਨ ਲਈ ਘੁਟਨ ਮਹਿਸੂਸ ਕਰ ਰਹੇ ਹਨ।”

Lakhimpur Kheri incidentLakhimpur Kheri incident

ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਕਾਰਨ ਕਿਸਾਨਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਇਸ ਦੇ ਨਤੀਜੇ ਵਜੋਂ ਦੇਸ਼ ਭਰ ਤੋਂ ਕਿਸਾਨ ਸੰਗਠਨ ਬੜੇ ਔਖੇ ਹਾਲਾਤਾਂ ਜਿਵੇਂ ਕਿ ਕੋਵਿਡ-19 ਮਹਾਂਮਾਰੀ ਅਤੇ ਮੌਸਮ ਦੀ ਮਾਰ ਝੱਲਦੇ ਹੋਏ ਬੀਤੇ ਇੱਕ ਸਾਲ ਤੋਂ ਦਿੱਲੀ ਦੀ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿੱਚ ਹਿੱਸਾ ਲੈਂਦੇ ਹੋਏ ਕਈ ਕਿਸਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ, ਜਿਨ੍ਹਾਂ ਕਾਨੂੰਨਾਂ ਕਰਕੇ ਉਨ੍ਹਾਂ ਦੀ ਰੋਜ਼ੀ-ਰੋਟੀ ਖਤਰੇ ਵਿੱਚ ਪੈ ਗਈ ਹੈ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਨਸਲਾਂ ਦੇ ਭਵਿੱਖ 'ਤੇ ਪ੍ਰਸ਼ਨ ਚਿੰਨ੍ਹ ਲੱਗ ਗਿਆ ਹੈ।

Farmers call for Bharat Bandh on September 27Farmers

ਹੋਰ ਦੱਸਦੇ ਹੋਏ ਸ੍ਰੀ ਚੰਨੀ ਨੇ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੇ ਕਿ ਜਿਨ੍ਹਾਂ ਕਿਸਾਨਾਂ ਨੇ ਸਾਡੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ, ਉਹੀ ਕਿਸਾਨ ਹੁਣ ਆਪਣੇ ਹੱਕਾਂ ਦੀ ਰਾਖੀ ਲਈ ਲੜਨ ਨੂੰ ਮਜਬੂਰ ਹਨ। ਜ਼ਿਕਰਯੋਗ ਹੈ ਕਿ ਇਸ ਅੰਦੋਲਨ ਕਰਕੇ ਸਾਡੇ ਅਰਥਚਾਰੇ 'ਤੇ ਕਾਫੀ ਬੁਰਾ ਪ੍ਰਭਾਵ ਪਿਆ ਹੈ ਇਸ ਲਈ ਸਮੂਹ ਸਬੰਧਤ ਧਿਰਾਂ ਨੂੰ ਭਰੋਸੇ ਵਿੱਚ ਲੈਂਦੇ ਹੋਏ ਇਸ ਮਸਲੇ ਦਾ ਢੁਕਵਾਂ ਹੱਲ ਲਭਿਆ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੇ ਇਸ ਅੰਦੋਲਨ ਕਾਰਨ ਆਮ ਲੋਕਾਂ ਨੂੰ ਵੀ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਮੌਕੇ ਮੁੱਖ ਮੰਤਰੀ ਦੇ ਨਾਲ ਉਪ ਮੁੱਖ ਮੰਤਰੀ ਓ.ਪੀ.ਸੋਨੀ., ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਵਿਜੈ ਇੰਦਰ ਸਿੰਗਲਾ, ਰਣਦੀਪ ਸਿੰਘ ਨਾਭਾ, ਡਾ. ਰਾਜਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਪਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਸਿੰਘ ਕੋਟਲੀ ਵੀ ਸ਼ਾਮਿਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement