
ਐਮ ਕੇ ਤਿਵਾੜੀ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਕੀਤਾ ਨਿਯੁਕਤ
ਚੰਡੀਗੜ੍ਹ: ਪੰਜਾਬ ਵਿਚ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਰੋਜ਼ਾਨਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਇਸ ਵਾਰ ਸਰਕਾਰ ਨੇ ਪੰਜਾਬ ਦੇ ਸਾਬਕਾ ਡੀਜੀਪੀ ਦਿਨਕਰ ਗੁਪਤਾ (Dinkar Gupta) ਅਤੇ ਇੱਕ ਹੋਰ 1987 ਬੈਚ ਦੇ IPS ਅਧਿਕਾਰੀ ਐਮਕੇ ਤਿਵਾੜੀ (MK Tiwari) ਦਾ ਤਬਾਦਲਾ ਕਰ ਦਿੱਤਾ ਹੈ ਅਤੇ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
PHOTO
ਪੰਜਾਬ ਸਰਕਾਰ ਨੇ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ (Punjab Police Housing Corporation Chairman) ਵਜੋਂ ਨਿਯੁਕਤ ਕੀਤਾ ਹੈ। ਇਹ ਜ਼ਿੰਮੇਵਾਰੀ ਪਹਿਲਾਂ ਐਮਕੇ ਤਿਵਾੜੀ ਸੰਭਾਲ ਰਹੇ ਸਨ। ਹੁਣ ਐਮ ਕੇ ਤਿਵਾੜੀ ਨੂੰ ਨਵੀਂ ਜ਼ਿੰਮੇਵਾਰੀ ਸੌਂਪਦਿਆਂ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।