CM ਯੋਗੀ ਅਤੇ PM ਮੋਦੀ ਵਿੱਚ ਅੰਗਰੇਜ਼ ਸ਼ਾਸਕਾਂ ਦੀ ਆਤਮਾ ਵਸੀ: ਰਾਘਵ ਚੱਢਾ
Published : Oct 4, 2021, 6:44 pm IST
Updated : Oct 4, 2021, 6:46 pm IST
SHARE ARTICLE
Aam Aadmi Party
Aam Aadmi Party

'ਆਪ' ਦੀਆਂ ਤਿੰਨ ਮੰਗਾਂ : ਮੰਤਰੀ ਅਜੈ ਮਿਸ਼ਰਾ ਹੋਵੇ ਬਰਖਾਸਤ, ਉਸ ਦਾ ਗੁੰਡਾ ਪੁੱਤ ਹੋਵੇ ਗ੍ਰਿਫ਼ਤਾਰ ਅਤੇ ਮਾਮਲੇ ਦੀ ਹੋਵੇ ਨਿਰਪੱਖ ਜਾਂਚ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਬੁਲਾਰੇ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਨਿਰਦਈ ਕਤਲ ਮਾਮਲੇ ਦੀ ਸਖ਼ਤ ਨਿੰਦਾ ਕਰਦਿਆ ਕਿਹਾ, ''ਜਿਸ ਤਰਾਂ ਇੱਕ ਸਮੇਂ ਦੇ ਰਾਜੇ, ਮਹਾਰਾਜੇ ਅਤੇ ਅੰਗਰੇਜ਼ ਆਮ ਲੋਕਾਂ ਨੂੰ ਹਾਥੀ, ਘੋੜਿਆਂ ਨਾਲ ਕੁਚਲਦੇ ਸਨ। ਹੁਣ ਕੇਂਦਰ ਦੀ ਮੋਦੀ ਅਤੇ ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਵਿੱਚ ਅੱਤਿਆਚਾਰੀ ਅੰਗਰੇਜ਼ ਸ਼ਾਸਕਾਂ ਦੀ ਆਤਮਾ ਦਾਖ਼ਲ ਹੋ ਚੁੱਕੀ ਹੈ।''

 

Aam Aadmi PartyAam Aadmi Party

 

ਸੋਮਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਦੇ ਵਿਰੋਧ ਵਿੱਚ 'ਆਪ' ਦਾ ਇੱਕ ਵਫ਼ਦ ਲਖੀਮਪੁਰ ਖੀਰੀ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਵਫ਼ਦ ਵਿੱਚ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਅਤੇ ਪੰਜਾਬ ਕਿਸਾਨ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾ ਵੀ ਸ਼ਾਮਲ ਹਨ। ਰਾਘਵ ਚੱਢਾ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੰਜੈ ਸਿੰਘ ਪਾਰਟੀ ਦੇ ਹੋਰ ਸਥਾਨਕ ਆਗੂਆਂ ਨਾਲ ਪਹਿਲਾਂ ਹੀ ਲਖੀਮਪੁਰ ਖੀਰੀ ਵਿੱਚ ਮੌਜ਼ੂਦ ਹਨ, ਜਿਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਰੱਖਿਆ ਹੋਇਆ ਹੈ।

 

 

Aam Aadmi PartyAam Aadmi Party

 

ਰਾਘਵ ਚੱਢਾ ਨੇ ਕਿਹਾ ਕਿ ਲਖੀਮਪੁਰ ਖੀਰੀ ਜਾ ਕੇ ਪਾਰਟੀ ਦੇ ਵਫ਼ਦ ਵੱਲੋਂ ਪ੍ਰਮੁੱਖ ਮੰਗਾਂ ਰੱਖੀਆਂ ਜਾਣਗੀਆਂ। ਪਹਿਲੀ ਮੰਗ ਭਾਜਪਾ ਦੇ ਉਸ ਲਾਡਲੇ ਪੁੱਤ ਅਸ਼ੀਸ਼, ਜਿਸ ਨੇ ਆਪਣੇ ਕੇਂਦਰੀ ਗ੍ਰਹਿ ਰਾਜ ਮੰਤਰੀ ਪਿਤਾ ਅਜੈ ਮਿਸ਼ਰਾ ਦੇ ਰਸੂਖ ਵਿੱਚ ਚੂਰ ਹੋ ਕੇ ਕਿਸਾਨਾਂ ਦਾ ਕਤਲ ਕੀਤਾ ਉਸ ਨੂੰ ਗ੍ਰਿਫ਼ਤਾਰ ਕਰਾਉਣਾ। ਦੂਜੀ ਮੰਗ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਦੋਸ਼ੀਆਂ ਨੂੰ ਯਕੀਨਣ ਸਜ਼ਾ ਦਿਵਾਉਣ ਦੀ ਹੋਵੇਗੀ। ਨਿਰਪੱਖ ਜਾਂਚ ਲਈ ਤੀਜੀ ਮੰਗ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕਰਾਉਣਾ ਕਿਉਂਕਿ  ਪੁਲੀਸ ਗ੍ਰਹਿ ਮੰਤਰੀ ਦੇ ਅਧੀਨ ਹੁੰਦੀ ਹੈ। ਇਸ ਕਾਰਨ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਕਤਲ ਕਾਂਡ ਨੇ ਉਤਰ ਪ੍ਰਦੇਸ਼ ਸਰਕਾਰ ਅਤੇ ਸ਼ਾਸਨ ਨੂੰ ਲਹੂ ਲੁਹਾਨ ਕਰ ਦਿੱਤਾ ਹੈ।

Aam Aadmi PartyAam Aadmi Party

 

'ਆਪ' ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨ ਬਣਨ ਤੋਂ ਹੀ ਕਿਸਾਨ ਸ਼ਾਂਤੀਪੂਰਕ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪਰ ਲਖੀਮਪੁਰ ਖੀਰੀ ਵਿੱਚ ਜਿਸ ਤਰਾਂ ਕਿਸਾਨਾਂ ਦੇ ਕਤਲ ਕੀਤੇ ਗਏ ਹਨ, ਭਾਜਪਾ ਸਰਕਾਰ ਦੇ ਮੱਥੇ 'ਤੇ ਇਹ ਕਾਲਾ ਦਿਨ ਲਿਖਿਆ ਜਾਵੇਗਾ। ਚੀਮਾ ਨੇ ਕਿਹਾ ਕਿ ਯੋਗੀ ਸਰਕਾਰ ਨੇ ਉਤਰ ਪ੍ਰਦੇਸ਼ ਵਿੱਚ ਐਮਰਜੈਂਸੀ ਜਿਹੇ ਹਾਲਾਤ ਪੈਦਾ ਕਰ ਦਿੱਤੇ ਹਨ ਅਤੇ ਭਾਜਪਾ ਸਰਕਾਰ ਕੇਵਲ ਆਪਣੇ ਨੇਤਾ ਅਤੇ ਮੰਤਰੀਆਂ ਨੂੰ ਬਚਾਉਣ ਦੇ ਯਤਨਾਂ ਵਿੱਚ ਲੱਗੀ ਹੋਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement