ਸੁਲਤਾਨਵਿੰਡ ਨਹਿਰ 'ਚ ਵਿਅਕਤੀ ਨੇ ਆਪਣੇ ਦੋ ਬੱਚਿਆਂ ਸਮੇਤ ਛਾਲ ਮਾਰ ਕੇ ਕੀਤੀ ਖੁਦਕੁਸ਼ੀ
Published : Oct 4, 2021, 3:42 pm IST
Updated : Oct 4, 2021, 3:42 pm IST
SHARE ARTICLE
File Photo
File Photo

ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ

 

ਅੰਮ੍ਰਿਤਸਰ (ਸਰਵਨ ਸਿੰਘ) - ਅੰਮ੍ਰਿਤਸਰ ਦੀ ਮਸ਼ਹੂਰ ਸੁਲਤਾਨਵਿੰਡ ਨਹਿਰ ਹੁਣ ਤੱਕ ਕਈਆਂ ਦੀ ਜਾਨ ਲੈ ਚੁੱਕੀ ਹੈ। ਪ੍ਰਸ਼ਾਸਨ ਦੇ ਵਾਰ ਵਾਰ ਮਨ੍ਹਾ ਕਰਨ ਤੇ ਲੋਕ ਗਰਮੀਆਂ ਵਿਚ ਇੱਥੇ ਨਹਾਉਣ ਲਈ ਵੱਡੀ ਗਿਣਤੀ ਵਿਚ ਆਉਂਦੇ ਹਨ ਅਤੇ ਉਨ੍ਹਾਂ ਵਿੱਚੋਂ ਕਈਆਂ ਦੀ ਡੁੱਬ ਕੇ ਹੁਣ ਤੱਕ ਮੌਤ ਹੋ ਚੁੱਕੀ ਹੈ। ਇਨ੍ਹਾਂ ਹੀ ਨਹੀਂ ਕਈ ਵਾਰ ਹਾਲਾਤਾਂ ਦੇ ਸਤਾਏ ਲੋਕ ਇੱਥੇ ਆ ਕੇ ਖੁਦਕੁਸ਼ੀ ਵੀ ਕਰ ਲੈਂਦੇ ਹਨ ਅਜਿਹਾ ਹੀ ਇਕ ਮਾਮਲਾ ਅੰਮ੍ਰਿਤਸਰ ਦੇ ਇੱਕ ਇਲਾਕਾ ਖੰਡਵਾਲਾ ਵਿਖੇ ਤੋਂ ਸਾਹਮਣੇ ਆਈ ਹੈ।

ਖੰਡਵਾਲਾ ਦੇ ਰਹਿਣ ਵਾਲੇ ਇਕ ਅੰਮ੍ਰਿਤਧਾਰੀ ਗੁਰਸਿੱਖ ਵੱਲੋਂ ਆਪਣੇ ਦੋ ਬੱਚਿਆਂ ਸਮੇਤ ਸੁਲਤਾਨਵਿੰਡ ਨਹਿਰ ਵਿਚ ਛਾਲ ਮਾਰ ਕੇ ਆਤਮਹੱਤਿਆ ਕਰ ਲਈ ਗਈ ਹੈ। ਪਰਿਵਾਰਕ ਮੈਂਬਰਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਘਰ ਦੇ ਵਿਚ ਅਜਿਹਾ ਕੋਈ ਵਿਵਾਦ ਨਹੀਂ ਸੀ ਅਤੇ ਨਾ ਹੀ ਕਿਸੇ ਨਾਲ ਕੋਈ ਲੜਾਈ ਝਗੜਾ ਸੀ ਪਰ ਫਿਰ ਵੀ ਪਤਾ ਨਹੀਂ ਕਿਉਂ ਉਕਤ ਨੌਜਵਾਨ ਵੱਲੋਂ ਅਜਿਹਾ ਕਦਮ ਚੁੱਕਿਆ ਗਿਆ ਹੈ।

ਗੁਰਸਿੱਖ ਵਿਅਕਤੀ ਦੀ ਪਛਾਣ ਮਨਦੀਪ ਸਿੰਘ ਵਜੋਂ ਹੋਈ ਹੈ। ਘਟਨਾ ਸਥਾਨ ’ਤੇ ਪਹੁੰਚੀ ਪੁਲਿਸ ਪ੍ਰਸ਼ਾਸਨ ਨੇ ਗੋਤਾਖੋਰਾਂ ਦੀ ਮਦਦ ਨਾਲ ਨਹਿਰ ’ਚੋਂ ਪਿਓ ਅਤੇ ਦੋਵੇਂ ਪੁੱਤਰਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ। ਪੁਲਿਸ ਨੇ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਗੁਰਸਿੱਖ ਪਰਿਵਾਰ ਦਾ ਮੋਬਾਇਲ ਫੋਨ, ਮੋਟਰਸਾਈਕਲ, ਬੱਚੇ ਦੀ ਐਨਕ ਅਤੇ ਉਸ ਦੀਆਂ ਚੱਪਲਾਂ ਬਰਾਮਦ ਹੋਈਆਂ, ਜਿਸ ਤੋਂ ਪੁਲਿਸ ਨੂੰ ਸ਼ੱਕ ਹੋਇਆ ਕਿ ਉਨ੍ਹਾਂ ਨੇ ਨਹਿਰ ’ਚ ਛਾਲ ਮਾਰੀ ਹੈ।

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਨਦੀਪ ਸਿੰਘ ਆਪਣੇ ਬੱਚਿਆਂ ਦੇ ਨਾਲ ਰੋਜ਼ਾਨਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੱਥਾ ਟੇਕਣ ਜਾਂਦਾ ਸੀ। ਐਤਵਾਰ ਰਾਤ ਬੱਚਿਆਂ ਨੂੰ ਆਈਸਕ੍ਰੀਮ ਖਵਾਉਣ ਦੀ ਗੱਲ ਕਹਿ ਕੇ ਘਰੋਂ ਨਿਕਲਿਆ ਸੀ ਜਦੋਂ ਉਹ ਘਰ ਨਹੀਂ ਪੁੱਜਾ ਤਾਂ ਉਸ ਦੀ ਸ਼ਿਕਾਇਤ ਪੁਲਿਸ ਨੂੰ ਕਰ ਦਿੱਤੀ ਗਈ ਤੇ ਅੱਜ ਇਸ ਘਟਨਾ ਦਾ ਪਤਾ ਲੱਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

charanjit Channi Exclusive Interview - ਜਲੰਧਰ ਵਾਲੇ ਕਹਿੰਦੇ ਨਿਕਲ ਜਾਣਗੀਆਂ ਚੀਕਾਂ | SpokesmanTV

14 May 2024 1:11 PM

Congress Leader Raja Warring Wife Amrita Warring Interview | Lok Sabha Election 2024

14 May 2024 8:47 AM

Gurpreet Ghuggi Gets Emotional Remembering Surjit Patar | ਬੋਲੇ, "ਪਾਤਰ ਸਾਬ੍ਹ ਪੰਜਾਬ ਦੇ ਵਿਰਸੇ ਦੇ ਆਖ਼ਰੀ

13 May 2024 2:56 PM

Surjit Patar ਦੇ ਸ਼ੇਅਰ ਸੁਣਾ ਕੇ ਭਾਵੁਕ ਹੋ ਗਏ CM MANN, ਯਾਦ 'ਚ ਬਣਾਵਾਂਗੇ ਯਾਦਗਾਰ" | LIVE

13 May 2024 1:33 PM

Congress Leader Raja Warring Wife Amrita Warring Interview | Lok Sabha Election 2024

13 May 2024 1:28 PM
Advertisement