ਕੈਬਨਿਟ ਮੰਤਰੀ ਪਰਗਟ ਸਿੰਘ ਨੇ ਚਾਰੇ ਵਿਭਾਗਾਂ ਨੂੰ ਮਾਹਿਰਾਂ ਦੀਆਂ ਕਮੇਟੀਆਂ ਬਣਾਉਣ ਦੇ ਦਿੱਤੇ ਨਿਰਦੇਸ਼
Published : Oct 4, 2021, 7:05 pm IST
Updated : Oct 4, 2021, 7:05 pm IST
SHARE ARTICLE
Cabinet Minister Pargat Singh
Cabinet Minister Pargat Singh

ਕਿਹਾ, ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਮਾਹਿਰਾਂ ਦੇ ਤਜਰਬੇ, ਨਜ਼ਰੀਏ ਅਤੇ ਦੂਰਅੰਦੇਸ਼ੀ ਦਾ ਲਾਭ ਉਠਾਇਆ ਜਾਵੇਗਾ

 

ਚੰਡੀਗੜ੍ਹ: ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਚਾਰੋ ਵਿਭਾਗਾਂ ਨੂੰ ਮਾਹਿਰਾਂ ਦੀਆਂ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਆਪੋ-ਆਪਣੇ ਖੇਤਰਾਂ ਦੇ ਮਾਹਿਰ ਜ਼ਮੀਨੀ ਹਕੀਕਤਾਂ ਅਨੁਸਾਰ ਵਿਭਾਗਾਂ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਸਲਾਹ ਦੇਣਗੇ। ਇਹ ਫੈਸਲਾ ਉਨ੍ਹਾਂ ਅੱਜ ਚਾਰੋਂ ਵਿਭਾਗਾਂ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ।

PHOTOPHOTO

ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿਚ ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਲਈ ਮਾਹਿਰ ਸਿੱਖਿਆ ਸਾਸ਼ਤਰੀਆਂ ਤੇ ਅਧਿਆਪਕਾਂ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਲਈ ਸਿੱਖਿਆ ਸਾਸ਼ਤਰੀਆਂ ਦੇ ਨਾਲ ਉੱਘੇ ਸਾਹਿਤਕਾਰਾਂ, ਖੇਡ ਵਿਭਾਗ ਲਈ ਸਬੰਧਤ ਖੇਡਾਂ ਦੇ ਨਾਮੀਂ ਖਿਡਾਰੀਆਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੇ ਵਿਭਾਗ ਲਈ ਐਨ.ਆਰ.ਆਈਜ਼ ਦੀ ਕਮੇਟੀ ਬਣਾਈ ਜਾਵੇਗੀ।

ਹੋਰ ਪੜ੍ਹੋ: ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਜਰੀਵਾਲ ਸਰਕਾਰ ਦਾ 10 ਨੁਕਾਤੀ ‘ਵਿੰਟਰ ਐਕਸ਼ਨ ਪਲਾਨ’

ਪਰਗਟ ਸਿੰਘ ਨੇ ਕਿਹਾ ਕਿ ਸਲਾਹਕਾਰਾਂ ਦੀਆਂ ਇਨ੍ਹਾਂ ਕਮੇਟੀਆਂ ਵਿਚ ਸ਼ਾਮਲ ਕੀਤੀਆਂ ਜਾਣ ਵਾਲੀਆਂ ਉਘੀਆਂ ਸਖਸ਼ੀਅਤਾਂ ਜਿੱਥੇ ਆਪੋ-ਆਪਣੇ ਖੇਤਰਾਂ ਵਿਚ ਮੁਹਾਰਤ ਰੱਖਦੀਆਂ ਹਨ, ਉਥੇ ਉਨ੍ਹਾਂ ਨੂੰ ਸਬੰਧਤ ਖੇਤਰਾਂ ਦਾ ਨਿੱਜੀ ਤਜ਼ਰਬਾ ਵੀ ਹੈ ਅਤੇ ਇਨ੍ਹਾਂ ਖੇਤਰਾਂ ਨੂੰ ਅੱਗੇ ਲਿਜਾਣ ਲਈ ਉਨ੍ਹਾਂ ਕੋਲ ਨਜ਼ਰੀਆ ਅਤੇ ਕਾਰਜ ਯੋਜਨਾ ਵੀ ਹੈ। ਮਾਹਿਰਾਂ ਦੀ ਦੂਰਅੰਦੇਸ਼ੀ ਸੋਚ ਦਾ ਲਾਭ ਉਠਾਇਆ ਜਾਵੇਗਾ ਅਤੇ ਮਾਹਿਰਾਂ ਦੀ ਰਾਏ ਨਾਲ ਵਿਭਾਗਾਂ ਨੂੰ ਚਲਾਇਆ ਜਾਵੇਗਾ।

Pargat SinghPargat Singh

ਸਿੱਖਿਆ ਤੇ ਖੇਡ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਕਿਹਾ ਕਿ ਸੂਬੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਸੂਬਾ ਸਰਕਾਰ ਤੋਂ ਬਹੁਤ ਆਸਾਂ ਹਨ ਅਤੇ ਉਨ੍ਹਾਂ ਦੀਆਂ ਉਮੀਦਾਂ 'ਤੇ ਖਰੇ ਉਤਰਨ ਲਈ ਕੰਮ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਆਪਸ ਵਿਚ ਜੁੜੇ ਹੋਣ ਕਰਕੇ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਣਾਇਆ ਜਾਵੇ ਤਾਂ ਜੋ ਹੇਠਲੇ ਪੱਧਰ 'ਤੇ ਯੋਜਨਾਵਾਂ ਨੂੰ ਲਾਗੂ ਕੀਤਾ ਜਾ ਸਕੇ।

ਹੋਰ ਪੜ੍ਹੋ: ਮੁੱਖ ਮੰਤਰੀ ਨੇ ਪੰਜਾਬ ਦੀਆਂ ਵਧ ਰਹੀਆਂ ਨਿਵੇਸ਼ ਸੰਭਾਵਨਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਆ

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਕੂਲ ਸਿੱਖਿਆ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ, ਡਾਇਰੈਕਟਰ ਖੇਡਾਂ ਡੀ.ਪੀ.ਐਸ.ਖਰਬੰਦਾ, ਡੀ.ਪੀ.ਆਈ. (ਕਾਲਜਾਂ) ਪਰਮਜੀਤ ਸਿੰਘ ਤੇ ਡੀ.ਪੀ.ਆਈ. (ਸਕੂਲ ਸਿੱਖਿਆ) ਸੁਖਜੀਤ ਪਾਲ ਸਿੰਘ ਵੀ ਹਾਜ਼ਰ ਸਨ।

Location: India, Chandigarh

SHARE ARTICLE

ਏਜੰਸੀ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement