35 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਦਰਦਨਾਕ ਮੌਤ, ਪਿੱਛੇ ਛੱਡ ਗਿਆ ਪਤਨੀ ਤੇ ਤਿੰਨ ਛੋਟੇ-ਛੋਟੇ ਬੱਚੇ
Published : Oct 4, 2022, 5:21 pm IST
Updated : Oct 4, 2022, 5:21 pm IST
SHARE ARTICLE
A 35-year-old man died painfully due to electrocution
A 35-year-old man died painfully due to electrocution

ਮ੍ਰਿਤਕ ਜਸਪਾਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਟਰੱਕ ਚਲਾ ਕੇ ਆਪਣੇ ਬੱਚੇ ਪਾਲ ਰਿਹਾ ਸੀ

 

ਮੋਗਾ: ਬਾਘਾਪੁਰਾਣਾ ਦੇ ਚੰਨੂੰਵਾਲਾ ਰੋਡ ਉੱਪਰ 32 ਸਾਲਾ ਜਸਪਾਲ ਸਿੰਘ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ। ਨੌਜਵਾਨ ਕੰਬਾਈਨ ਲੰਘਾਉਣ ਕੰਬਾਇਨ ਮਾਲਕ ਦੇ ਕਹਿਣ ’ਤੇ ਪੌੜੀ ਪਿੱਛੇ ਕਰ ਰਿਹਾ ਸੀ, ਇਸੇ ਦੌਰਾਨ ਪੌੜੀ ਟਰਾਂਸਫਾਰਮਰ ਨਾਲ ਲੱਗ ਗਈ ਤੇ ਉਹ ਕਰੰਟ ਦੀ ਲਪੇਟ ’ਚ ਆ ਗਿਆ। ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਤੁਹਾਨੂੰ ਦੱਸ ਦੇਈਏ ਕਿ ਮ੍ਰਿਤਕ ਜਸਪਾਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਟਰੱਕ ਚਲਾ ਕੇ ਆਪਣੇ ਬੱਚੇ ਪਾਲ ਰਿਹਾ ਸੀ ਜਦੋ ਉਹ ਅੱਜ ਟਰੱਕ ਲੈ ਕੇ ਬਾਘਾਪੁਰਾਣਾ ਵੱਲ ਆ ਰਿਹਾ ਸੀ ਤੇ ਇਕ ਕੰਬਾਈਨ ਮਾਲਕ ਵੱਲੋਂ ਕਹਿਣ ’ਤੇ ਕੰਬਾਇਨ ਦੀ ਪੌੜੀ ਚੁੱਕ ਕੇ ਦੂਜੇ ਪਾਸੇ ਰੱਖਦੇ ਸਮੇਂ ਉੱਥੇ ਲੱਗੇ ਟਰਾਂਸਫਾਰਮ ਨਾਲ ਪੌੜੀ ਲੱਗ ਗਈ ਅਤੇ ਕਰੰਟ ਲੱਗਣ ਕਾਰਣ ਉਸ ਦੀ ਮੌਤ ਹੋ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਭਰਾ ਨੇ ਕਿਹਾ ਕਿ ਮੇਰੇ ਭਰਾ ਨੂੰ ਜਦੋਂ ਕਰੰਟ ਲੱਗਿਆ ਤਾਂ ਅਸੀਂ ਇੱਕ 108 ਨੰਬਰ ’ਤੇ ਐਂਬੂਲੈਂਸ ਨੂੰ ਫੋਨ ਕੀਤਾ ਪਰ 2 ਘੰਟੇ ਬੀਤਣ ਤੋਂ ਬਾਅਦ ਵੀ ਨਹੀਂ ਪਹੁੰਚੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਨਾਲ ਧੋਖਾ ਕਰ ਰਹੀ ਹੈ ਬਦਲਾਵ ਦੇ ਨਾਂ ’ਤੇ ਪੰਜਾਬ ਸਰਕਾਰ ਸੱਤਾ ਵਿੱਚ ਆਈ ਤੇ ਵਿਕਾਸ ਅਤੇ ਰੁਜ਼ਗਾਰ ਦੇ ਨਾਲ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਮੁਹੱਲਾ ਕਲੀਨਿਕਾਂ ਦਾ ਵੱਡੇ ਪੱਧਰ ’ਤੇ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਜ਼ਮੀਨੀ ਪੱਧਰ ’ਤੇ ਅਸਲੀਅਤ ਕੁਝ ਹੋਰ ਹੀ ਹੈ ਉਨ੍ਹਾਂ ਕਿਹਾ ਕਿ ਘਟਨਾ ਵਾਲੀ ਥਾਂ ’ਤੇ ਨਾ ਤਾਂ ਕੋਈ ਐਂਬੂਲੈਂਸ ਆਈ ਅਤੇ ਨਾ ਹੀ ਸਰਕਾਰੀ ਹਸਪਤਾਲ ਵਿਚ ਕੋਈ ਲੋੜੀਂਦਾ ਡਾਕਟਰੀ ਸਟਾਫ ਮੌਜੂਦ ਸੀ।

ਉੱਥੇ ਮੌਜੂਦ ਕੁਝ ਲੋਕਾਂ ਵੱਲੋਂ ਬਿਜਲੀ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਦੇ ਕਾਰਨ ਹੋਈ ਘਟਨਾ ’ਤੇ ਇਲਜ਼ਾਮ ਵੀ ਲਾਏ ਗਏ ਜਿਸ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋਈ। ਉਸ ਦੇ ਪਰਿਵਾਰ ਵਿਚ ਪਤਨੀ ਅਤੇ 3 ਛੋਟੇ-ਛੋਟੇ ਬੱਚੇ ਹਨ, ਜਿਨ੍ਹਾਂ ਦਾ ਹਸਪਤਾਲ ਪਹੁੰਚ ਕੇ ਰੋ-ਰੋ ਕੇ ਬੁਰਾ ਹਾਲ ਦੇਖਣ ਨੂੰ ਮਿਲਿਆ ਪਰਿਵਾਰਕ ਮੈਂਬਰਾਂ ਵੱਲੋਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨਸਾਫ਼ ਦਿਵਾਇਆ ਜਾਵੇ ।

ਇਸ ਮੌਕੇ  ਉੱਥੇ ਹੀ ਗੱਲਬਾਤ ਕਰਦਿਆਂ ਹੋਇਆ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੇ ਕਿਹਾ ਕਿ ਇਕ ਸਾਈਡ ਉੱਪਰ ਟਰੱਕ ਖੜ੍ਹਾ ਸੀ ਅਤੇ ਇਕ ਸਾਈਡ ਉੱਪਰ ਕੰਬਾਈਨ ਆ ਰਹੀ ਸੀ ਤਾਂ ਰਸਤਾ ਘੱਟ ਹੋਣ ਕਾਰਨ ਅਤੇ ਦੂਸਰੀ ਸਾਈਡ ਉੱਪਰ ਇਕ ਟਰਾਂਸਫਾਰਮਰ ਲੱਗਿਆ ਹੋਇਆ ਸੀ, ਜਿਸ ਦੇ ਨਾਲ ਇੱਕ ਜੰਗਲਾ ਲੱਗਿਆ ਹੋਇਆ ਸੀ ਜਿਸ ਵਿਚ ਕਰੰਟ ਸੀ ਅਤੇ ਕਿਹਾ ਕਿ ਉਹ ਕੰਬਾਈਨ ਦੇ ਨਾਲ ਲੰਘ ਰਿਹਾ ਸੀ ਤਾਂ ਜੰਗਲੇ ਨੂੰ ਹੱਥ ਲੱਗਣ ਕਾਰਨ ਕਰੰਟ ਲੱਗਿਆ ਅਤੇ ਉਸ ਦੀ ਮੌਤ ਹੋ ਗਈ ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 174 ਦੀ ਕਾਰਵਾਈ ਕਰ ਕੇ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement