ਰਾਜਾਸਾਂਸੀ ਹਵਾਈ ਅੱਡੇ ਤੋਂ ਯਾਤਰੀ ਕੋਲੋਂ ਭਾਰੀ ਤਾਦਾਦ 'ਚ ਬਰਾਮਦ ਕੀਤੀ ਵਿਦੇਸ਼ੀ ਤੇ ਭਾਰਤੀ ਕਰੰਸੀ
Published : Oct 4, 2022, 11:08 am IST
Updated : Oct 4, 2022, 11:08 am IST
SHARE ARTICLE
photo
photo

ਪੁਲਿਸ ਤਸਕਰ ਤੋਂ ਕਰ ਰਹੀ ਪੁੱਛ-ਗਿੱਛ

 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ਜ਼ਿਲੇ 'ਚ ਸਥਿਤ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਵਿਦੇਸ਼ੀ ਕਰੰਸੀ ਦੇ ਤਸਕਰ ਨੂੰ ਕਾਬੂ ਕੀਤਾ ਹੈ। ਅੰਮ੍ਰਿਤਸਰ ਕਸਟਮ ਵਿਭਾਗ ਨੇ ਲੰਡਨ ਤੋਂ ਪਰਤੇ ਇਕ ਵਿਦੇਸ਼ੀ ਯਾਤਰੀ ਕੋਲੋਂ ਲੱਖਾਂ ਰੁਪਏ ਦੀ ਵਿਦੇਸ਼ੀ ਅਤੇ ਭਾਰਤੀ ਕਰੰਸੀ ਜ਼ਬਤ ਕੀਤੀ ਹੈ। ਕਸਟਮ ਵਿਭਾਗ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੰਡਨ ਦੀ ਫਲਾਈਟ ਏਅਰਪੋਰਟ 'ਤੇ ਉਤਰੀ। ਯਾਤਰੀਆਂ ਦੇ ਸਮਾਨ ਦੀ ਐਕਸਰੇ ਚੈਕਿੰਗ ਦੌਰਾਨ ਲੰਡਨ ਦੇ ਇਕ ਨਾਗਰਿਕ ਦੇ ਸਮਾਨ 'ਚੋਂ ਕਰੰਸੀ ਮਿਲੀ। ਜਦੋਂ ਉਸ ਦੇ ਸਾਮਾਨ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਵਿਦੇਸ਼ੀ ਯੂਰੋ ਅਤੇ ਭਾਰਤੀ ਕਰੰਸੀ ਦੋਵੇਂ ਬਰਾਮਦ ਹੋਈਆਂ। ਕਸਟਮ ਵਿਭਾਗ ਨੇ ਵਿਦੇਸ਼ੀ ਯਾਤਰੀ ਤੋਂ ਨੋਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ, ਪਰ ਉਹ ਕੁਝ ਵੀ ਦੱਸਣ ਤੋਂ ਅਸਮਰੱਥ ਰਿਹਾ। ਇਸ ਤੋਂ ਬਾਅਦ ਵਿਦੇਸ਼ੀ ਨਾਗਰਿਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਜਦੋਂ ਕਸਟਮ ਵਿਭਾਗ ਨੇ ਨੋਟਾਂ ਦੀ ਗਿਣਤੀ ਕੀਤੀ ਤਾਂ ਯਾਤਰੀ ਦੇ ਬੈਗ 'ਚੋਂ ਕਰੀਬ 12 ਹਜ਼ਾਰ ਯੂਰੋ ਅਤੇ 1.50 ਲੱਖ ਰੁਪਏ ਦੀ ਭਾਰਤੀ ਕਰੰਸੀ ਮਿਲੀ। ਵਿਦੇਸ਼ੀ ਨੋਟਾਂ ਵਿੱਚ ਸਭ ਤੋਂ ਵੱਧ 20-50 ਯੂਰੋ ਦੇ ਨੋਟ ਸਨ। ਵਿਦੇਸ਼ੀ ਮੁਦਰਾ ਦਾ ਭਾਰਤੀ ਮੁੱਲ 10,14,560 ਰੁਪਏ ਅਨੁਮਾਨਿਤ ਕੀਤਾ ਗਿਆ ਹੈ। ਇੱਕ ਮਹੀਨੇ ਵਿੱਚ ਵਿਦੇਸ਼ੀ ਕਰੰਸੀ ਜ਼ਬਤ ਕੀਤੇ ਜਾਣ ਦੀ ਇਹ ਦੂਜੀ ਘਟਨਾ ਹੈ। ਦੋ ਹਫ਼ਤੇ ਪਹਿਲਾਂ ਅੰਮ੍ਰਿਤਸਰ ਕਸਟਮ ਵਿਭਾਗ ਨੇ ਦੁਬਈ ਜਾ ਰਹੇ ਇੱਕ ਨੌਜਵਾਨ ਕੋਲੋਂ 6.4 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਸੀ, ਜਿਸ ਵਿੱਚ ਕਰੀਬ 7.55 ਲੱਖ ਅਮਰੀਕੀ ਡਾਲਰ ਸਨ। ਇਸ ਤੋਂ ਇਲਾਵਾ ਕੁਵੈਤ ਦੇ ਰਿਆਲ ਅਤੇ ਦਿਨਾਰ ਵੀ ਵੱਡੀ ਗਿਣਤੀ ਵਿਚ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement