ਅਮਨ ਅਰੋੜਾ ਵੱਲੋਂ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ 
Published : Oct 4, 2022, 6:16 pm IST
Updated : Oct 4, 2022, 6:16 pm IST
SHARE ARTICLE
AMAN ARORA EXTENDS WARM GREETINGS TO PEOPLE ON DUSSEHRA
AMAN ARORA EXTENDS WARM GREETINGS TO PEOPLE ON DUSSEHRA

ਦੁਸਹਿਰੇ ਦੇ ਤਿਉਹਾਰ ਨੂੰ ਧਰਮ, ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਧੂਮ-ਧਾਮ ਨਾਲ ਮਨਾਉਣ ਦੀ ਕੀਤੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੇ ਲੋਕਾਂ ਨੂੰ ਦੁਸਹਿਰੇ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ ਹੈ।

ਆਪਣੇ ਸੰਦੇਸ਼ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਜੈ ਦਸ਼ਮੀ ਦਾ ਸ਼ੁਭ ਮੌਕਾ ਸਾਨੂੰ ਸਾਰਿਆਂ ਨੂੰ ਸੱਚ ਅਤੇ ਨੇਕੀ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਇਹ ਤਿਉਹਾਰ ਬਦੀ ਉਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਆਦਰਸ਼ ਸਮਾਜ ਦੀ ਸਿਰਜਣਾ ਲਈ ਮਰਿਯਾਦਾ-ਪਰਸ਼ੋਤਮ ਭਗਵਾਨ ਰਾਮ ਵੱਲੋਂ ਦਿਖਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ।

ਪੰਜਾਬ ਵਾਸੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਮੰਤਰੀ ਅਮਨ ਅਰੋੜਾ ਨੇ ਦੁਸਹਿਰੇ ਦੇ ਤਿਉਹਾਰ ਨੂੰ ਧਰਮ, ਜਾਤ ਅਤੇ ਨਸਲ ਤੋਂ ਉੱਪਰ ਉੱਠ ਕੇ ਧੂਮ-ਧਾਮ ਨਾਲ ਮਨਾਉਣ ਦੀ ਅਪੀਲ ਕੀਤੀ ਤਾਂ ਜੋ ਭਾਈਚਾਰਕ ਸਾਂਝ ਅਤੇ ਆਪਸੀ ਪਿਆਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੰਗਲੇ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਉਨ੍ਹਾਂ ਦਾ ਮਾਰਗਦਰਸ਼ਨ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement