ਬਿਜਲੀ ਵਿਭਾਗ ਦੇ ਨਿਜੀਕਰਨ ਲਈ ਕੱਢਿਆ ਟੈਂਡਰ, ਮੁਲਾਜ਼ਮਾਂ 'ਚ ਭਾਰੀ ਰੋਸ
Published : Oct 4, 2022, 12:12 pm IST
Updated : Oct 4, 2022, 12:12 pm IST
SHARE ARTICLE
photo
photo

ਬਿਜਲੀ ਕਾਮਿਆਂ ਦੇ ਸਮਰਥਨ ਵਿੱਚ ਅਤੇ ਕੇਂਦਰ ਸਰਕਾਰ ਅਤੇ ਪੁਡੂਚੇਰੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਪ੍ਰਦਰਸ਼ਨ ਕਰਕੇ 'ਕਾਲ਼ਾ ਦਿਵਸ' ਮਨਾਇਆ।

 

ਪਟਿਆਲਾ: ਪੰਜਾਬ ਰਾਜ ਬਿਜਲੀ ਬੋਰਡ ਇੰਜੀਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਸੋਮਵਾਰ ਨੂੰ ਪਟਿਆਲਾ ਵਿਖੇ ਪੁਡੂਚੇਰੀ ਬਿਜਲੀ ਵਿਭਾਗ ਦੇ ਨਿਜੀਕਰਨ ਲਈ ਬੋਲੀ ਪ੍ਰਕ੍ਰਿਆ ਵਿਰੁੱਧ ਰੋਸ ਬੈਠਕ ਕੀਤੀ ਅਤੇ ਇਸ ਪ੍ਰਕਿਰਿਆ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਮੀਟਿੰਗ ਨੂੰ ਆਲ ਇੰਡੀਆ ਪਾਵਰ ਇੰਜਨੀਅਰਜ਼ ਫ਼ੈਡਰੇਸ਼ਨ ਦੇ ਮੁੱਖ ਸਰਪ੍ਰਸਤ ਅਤੇ ਹੋਰ ਅਹੁਦੇਦਾਰਾਂ ਨੇ ਸੰਬੋਧਨ ਕੀਤਾ। ਮੈਂਬਰਾਂ ਨੇ ਮੰਗ ਕੀਤੀ ਕਿ ਪੁਡੂਚੇਰੀ ਸਰਕਾਰ ਬਿਜਲੀ ਨਿਜੀਕਰਨ ਦਾ ਟੈਂਡਰ ਵਾਪਸ ਲਵੇ ਜੋ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਬਿਜਲੀ ਵਿਭਾਗ ਦੇ ਨਿਜੀਕਰਨ ਲਈ ਰਾਹ ਪੱਧਰਾ ਕਰ ਸਕਦਾ ਹੈ।

ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਸਮੇਤ ਦੇਸ਼ ਭਰ ਦੇ ਪਾਵਰ ਇੰਜੀਨੀਅਰਾਂ ਨੇ ਸੋਮਵਾਰ ਨੂੰ ਪੁਡੂਚੇਰੀ ਦੇ ਬਿਜਲੀ ਕਾਮਿਆਂ ਦੇ ਸਮਰਥਨ ਵਿੱਚ ਅਤੇ ਕੇਂਦਰ ਸਰਕਾਰ ਅਤੇ ਪੁਡੂਚੇਰੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਵਿਰੁੱਧ ਪ੍ਰਦਰਸ਼ਨ ਕਰਕੇ 'ਕਾਲ਼ਾ ਦਿਵਸ' ਮਨਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement