ਖ਼ਬਰਾਂ |

ਤਾਜ਼ਾ |

ਅਸਲਾ ਸਾਫ਼ ਕਰਦੇ ਸਮੇਂ ਗੋਲੀ ਗੋਲੀ ਲੱਗਣ ਨਾਲ ਪੁਲਿਸ ਮੁਲਾਜ਼ਮ ਦੀ ਮੌਤ

By : GAGANDEEP

Published : Oct 4, 2023, 8:16 pm IST
Updated : Oct 4, 2023, 8:16 pm IST
SHARE ARTICLE
photo
photo

2016 ਵਿੱਚ ਪੁਲਿਸ ਵਿੱਚ ਭਰਤੀ ਹੋਇਆ ਸੀ ਮੁਲਾਜ਼ਮ

 

ਲੁਧਿਆਣਾ: ਲੁਧਿਆਣਾ ਵਿੱਚ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਮੁਲਾਜ਼ਮ ਦੇ ਅਸਲਾ ਸਾਫ਼ ਕਰਦੇ ਸਮੇਂ ਮੱਥੇ 'ਤੇ ਗੋਲੀ ਲੱਗੀ ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਸੀ। ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਉਹ ਕ੍ਰਿਸ਼ਨਾ ਨਗਰ ਸਥਿਤ ਪੀ.ਜੀ. ਚ ਰਹਿੰਦਾ ਸੀ।

ਇਹ ਵੀ ਪੜ੍ਹੋ: ਵਿਜੀਲੈਂਸ ਵਲੋਂ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਬੁੱਧਵਾਰ ਸ਼ਾਮ ਨੂੰ ਪੀਜੀ ਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਜਿਸ ਤੋਂ ਬਾਅਦ ਆਸਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿਤੀ। ਮ੍ਰਿਤਕ ਮੁਲਾਜ਼ਮ ਪੁਲਿਸ ਲਾਈਨਜ਼ ਵਿੱਚ ਕਿਊਆਰਟੀ ਟੀਮ ਵਿਚ ਤਾਇਨਾਤ ਸੀ।

ਇਹ ਵੀ ਪੜ੍ਹੋ: ਸੋਨ ਤਮਗਾ ਜਿੱਤ ਕੇ ਫ਼ਰੀਦਕੋਟ ਦੀ ਧੀ ਸਿਫ਼ਤ ਸਮਰਾ ਨੇ ਵਧਾਇਆ ਮਾਣ, ਖਿਡਾਰਨ ਤੋਂ ਸੁਣੋ ਕਿਉਂ MBBS ਛੱਡ ਕੇ ਬਣੀ ਪੰਜਾਬ ਦੀ ਨਿਸ਼ਾਨੇਬਾਜ਼ 

ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਰਖਵਾ ਦਿੱਤਾ ਹੈ। ਮੋਗਾ ਦਾ ਰਹਿਣ ਵਾਲਾ ਮਨਪ੍ਰੀਤ 2016 ਵਿੱਚ ਪੁਲਿਸ ਵਿੱਚ ਭਰਤੀ ਹੋਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement