ਪੰਜਾਬ ਸਰਕਾਰ ਨੇ ਸੇਵਾਮੁਕਤ ਹੋਣ ਵਾਲੇ ਅਧਿਆਪਕਾਂ ਦੇ ਸੇਵਾ ਕਾਲ ਵਿਚ 31 ਮਾਰਚ ਤਕ ਕੀਤਾ ਵਾਧਾ
Published : Oct 4, 2023, 12:40 pm IST
Updated : Oct 4, 2023, 12:40 pm IST
SHARE ARTICLE
Image: For representation purpose only.
Image: For representation purpose only.

ਸਿੱਖਿਆ ਵਿਭਾਗ ’ਚ ਪ੍ਰਿੰਸੀਪਲਾਂ ਦੀ ਕਮੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਲਿਆ ਗਿਆ ਫ਼ੈਸਲਾ

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਨੇ ਇਕ ਪੱਤਰ ਜਾਰੀ ਕਰਦਿਆਂ ਸੇਵਾਮੁਕਤ ਹੋਣ ਵਾਲੇ ਅਧਿਆਪਕਾਂ ਦੇ ਸੇਵਾ ਕਾਲ ਵਿਚ 31 ਮਾਰਚ ਤਕ ਵਾਧਾ ਕਰ ਦਿਤਾ ਹੈ। ਪੱਤਰ ਅਨੁਸਾਰ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵਲੋਂ ‘ਦਿ ਪੰਜਾਬ ਸਕੂਲ ਟੀਚਰਸ ਐਕਸਟੈਂਸ਼ਨ ਇਨ ਸਰਵਿਸ ਐਕਟ-2015’ ਲਾਗੂ ਕੀਤਾ ਗਿਆ ਸੀ ਤਾਂ ਕਿ ਸਕੂਲੀ ਬੱਚਿਆਂ ਦਾ ਵਿੱਦਿਅਕ ਸਾਲ ਖ਼ਰਾਬ ਨਾ ਹੋਵੇ। ਹੁਣ ਇਕ ਵਾਰ ਫਿਰ ਪੰਜਾਬ ਸਰਕਾਰ ਨੇ ਬੱਚਿਆਂ ਦੀ ਸਿੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਇਸ ਐਕਟ ਤਹਿਤ 31 ਅਗਸਤ ਤੋਂ ਬਾਅਦ ਸੇਵਾਮੁਕਤ ਹੋਣ ਵਾਲੇ ਅਧਿਆਪਕਾਂ ਨੂੰ 31 ਮਾਰਚ ਤਕ ਦੀ ਸੇਵਾ ’ਚ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ।

Photo

ਇਸ ਐਕਟ ਤਹਿਤ ਪਹਿਲਾਂ ਵੀ ਉਨ੍ਹਾਂ ਪ੍ਰਿੰਸੀਪਲਾਂ ਨੂੰ ਸੇਵਾ ’ਚ ਵਾਧਾ ਦਿਤਾ ਗਿਆ ਸੀ, ਜੋ ਪ੍ਰਸ਼ਾਸਨਿਕ ਕਾਰਜਾਂ ਤੋਂ ਇਲਾਵਾ ਵਿੱਦਿਅਕ ਕਾਰਜ ਵੀ ਦੇਖਦੇ ਹਨ। ਸਰਕਾਰ ਵਲੋਂ ਜਾਰੀ ਪੱਤਰ ਮੁਤਾਬਕ ਵਿੱਦਿਅਕ ਸੈਸ਼ਨ ਦੌਰਾਨ ਜਦੋਂ ਪ੍ਰਿੰਸੀਪਲ ਸੇਵਾਮੁਕਤ ਹੋ ਜਾਂਦੇ ਹਨ ਤਾਂ ਬੱਚਿਆਂ ਦੀ ਸਿੱਖਿਆ ’ਤੇ ਪ੍ਰਭਾਵ ਪੈਂਦਾ ਹੈ। ਇਸ ਤੋਂ ਇਲਾਵਾ ਸਿੱਖਿਆ ਵਿਭਾਗ 'ਚ ਪ੍ਰਿੰਸੀਪਲਾਂ ਦੇ ਲਗਭਗ 500 ਆਹੁਦੇ ਖ਼ਾਲੀ ਹਨ। ਸਿੱਖਿਆ ਵਿਭਾਗ ’ਚ ਪ੍ਰਿੰਸੀਪਲਾਂ ਦੀ ਕਮੀ ਅਤੇ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement