SYL ਮਾਮਲੇ ’ਤੇ ਸੁਪ੍ਰੀਮ ਕੋਰਟ ਵਿਚ ਹੋਈ ਅਹਿਮ ਸੁਣਵਾਈ; ਅਦਾਲਤ ਨੇ ਕਿਹਾ, ਸਿਆਸਤ ਨਾ ਕਰੇ ਪੰਜਾਬ ਸਰਕਾਰ
Published : Oct 4, 2023, 1:45 pm IST
Updated : Oct 4, 2023, 1:47 pm IST
SHARE ARTICLE
SYL Canal case
SYL Canal case

ਜਨਵਰੀ 2024 ਵਿਚ ਹੋਵੇਗੀ ਅਗਲੀ ਸੁਣਵਾਈ



ਨਵੀਂ ਦਿੱਲੀ: ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਵਿਵਾਦ ’ਤੇ ਸੁਪ੍ਰੀਮ ਕੋਰਟ ਵਿਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮੁੱਦੇ 'ਤੇ ਸਿਆਸਤ ਨਾ ਕਰੇ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪ੍ਰੀਮ ਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਸਾਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੇ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸੇਵਾਮੁਕਤ ਹੋਣ ਵਾਲੇ ਅਧਿਆਪਕਾਂ ਦੇ ਸੇਵਾ ਕਾਲ ਵਿਚ 31 ਮਾਰਚ ਤਕ ਕੀਤਾ ਵਾਧਾ

ਖ਼ਬਰਾਂ ਅਨੁਸਾਰ ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪ੍ਰੀਮ ਕੋਰਟ ਕਾਫੀ ਨਾਰਾਜ਼ ਨਜ਼ਰ ਆ ਰਹੀ ਸੀ। ਸੁਪ੍ਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿਚ ਅੱਗੇ ਵਧਣ ਦਾ ਹੁਕਮ ਦਿਤਾ ਹੈ। ਅਦਾਲਤ ਨੇ ਕਿਹਾ ਕਿ ਜੇਕਰ ਸੁਪ੍ਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਉਸਾਰੂ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪ੍ਰੀਮ ਕੋਰਟ ਨੇ ਇਸ ਮਾਮਲੇ ਵਿਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿਚ ਹੋਵੇਗੀ।

ਇਹ ਵੀ ਪੜ੍ਹੋ: ਜਲੰਧਰ ਦੇ ਥਾਣੇ 'ਚ ਡਰੈੱਸ ਕੋਡ ਲਾਗੂ, ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਅੰਦਰ ਆਉਣ ਦੀ ਹੋਵੇਗੀ ਮਨਾਹੀ  

ਹਰਿਆਣਾ ਸਰਕਾਰ ਨੇ ਸੁਣਵਾਈ ਦੌਰਾਨ ਕਿਹਾ ਕਿ ਇਹ ਵਿਵਾਦ ਦੋ ਦਹਾਕਿਆਂ ਤੋਂ ਚੱਲ ਰਿਹਾ ਹੈ। ਪੰਜਾਬ ਸਰਕਾਰ ਇਸ ਸਮੱਸਿਆ ਦਾ ਹੱਲ ਨਹੀਂ ਚਾਹੁੰਦੀ। ਪਿਛਲੀਆਂ 2 ਮੀਟਿੰਗਾਂ ਵਿਚ ਕੋਈ ਹੱਲ ਨਹੀਂ ਨਿਕਲਿਆ। ਸੁਪ੍ਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐਸਵਾਈਐਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਲਈ ਕਿਹਾ ਹੈ। ਜਿਸ ਵਿਚ ਇਹ ਦੇਖਿਆ ਜਾਣਾ ਹੈ ਕਿ ਇਥੇ ਕਿੰਨੀ ਜ਼ਮੀਨ ਹੈ ਅਤੇ ਕਿੰਨੀ ਨਹਿਰ ਬਣੀ ਹੈ। ਇਸ ਵਿਚ ਪੰਜਾਬ ਸਰਕਾਰ ਨੂੰ ਸਹਿਯੋਗ ਦੇਣਾ ਹੋਵੇਗਾ। ਸੁਪ੍ਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ।

ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ 2023: ਭਾਰਤ ਨੇ ਤੀਰਅੰਦਾਜ਼ੀ ਵਿਚ ਜਿੱਤਿਆ ਸੋਨ ਤਮਗ਼ਾ

ਰਾਜਸਥਾਨ ਸਰਕਾਰ ਨੇ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ। ਸੁਪ੍ਰੀਮ ਕੋਰਟ ਨੇ ਕਿਹਾ ਕਿ ਹਰਿਆਣਾ ਵਿਚ ਐਸਵਾਈਐਲ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਚੁੱਕੀ ਹੈ, ਇਸ ਲਈ ਪੰਜਾਬ ਨੂੰ ਵੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕੰਮ ਕਰਨਾ ਚਾਹੀਦਾ ਹੈ। ਸੁਪ੍ਰੀਮ ਕੋਰਟ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਚੱਲ ਰਹੇ ਇਸ ਵਿਵਾਦ ਦਾ ਹੱਲ ਲੱਭਣ ਦੀ ਦਿਸ਼ਾ 'ਚ ਕੰਮ ਕਰ ਰਹੇ ਹਾਂ। ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਦਿਸ਼ਾ 'ਚ ਕੰਮ ਕਰੇਗੀ। ਸੁਪ੍ਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ।  

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement