
ਰੂਟੀਨ ਟ੍ਰੇਨਿੰਗ ਦੌਰਾਨ ਵਾਪਰਿਆ ਹਾਦਸਾ
ਸੰਗਰੂਰ: ਜ਼ਿਲ੍ਹੇ ਦੇ ਪਿੰਡ ਛਾਜਲੀ ਦਾ ਜਵਾਨ ਪਰਮਿੰਦਰ ਸਿੰਘ ਕਾਰਗਿਲ ਵਿਚ ਸ਼ਹੀਦ ਹੋ ਗਿਆ ਹੈ। ਸ਼ਹੀਦ ਜਵਾਨ ਦੀ ਦੇਹ ਭਲਕੇ ਉਸ ਦੇ ਜੱਦੀ ਪਿੰਡ ਪਹੁੰਚੇਗੀ। ਪਰਮਿੰਦਰ ਸਿੰਘ (25) ਪੰਜਾਬ ਸਿੱਖ ਰੈਜੀਮੈਂਟ ਯੂਨਿਟ 31 ਦਾ ਜਵਾਨ ਸੀ, ਜਿਸ ਦਾ ਵਿਆਹ ਇਕ ਸਾਲ ਪਹਿਲਾਂ ਹੋਇਆ ਸੀ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਦਾ ਭਰਾ ਵੀ ਫ਼ੌਜ ਵਿਚ ਸੇਵਾਵਾਂ ਨਿਭਾ ਰਿਹਾ ਹੈ ਅਤੇ ਸ਼ਹੀਦ ਦੇ ਪਿਤਾ ਸੇਵਾਮੁਕਤ ਫ਼ੌਜੀ ਹਨ।
ਇਹ ਵੀ ਪੜ੍ਹੋ: ਸਰਕਾਰ ਮ੍ਰਿਤਕ ਕਰਮਚਾਰੀ ਵਿਰੁਧ ਕੋਈ ਹੁਕਮ ਨਹੀਂ ਦੇ ਸਕਦੀ: ਪੰਜਾਬ-ਹਰਿਆਣਾ ਹਾਈ ਕੋਰਟ
ਮਿਲੀ ਜਾਣਕਾਰੀ ਅਨੁਸਾਰ 2 ਅਕਤੂਬਰ ਨੂੰ ਪਰਮਿੰਦਰ ਸਿੰਘ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ ਪਰ 3 ਅਕਤੂਬਰ ਨੂੰ ਰੂਟੀਨ ਟ੍ਰੇਨਿੰਗ ਦੌਰਾਨ ਵਾਪਰੇ ਹਾਦਸੇ ਵਿਚ ਉਸ ਦੀ ਜਾਨ ਚਲੀ ਗਈ। ਦਸਿਆ ਜਾ ਰਿਹਾ ਹੈ ਕਿ ਪਰਮਿੰਦਰ ਸਿੰਘ 7 ਸਾਲ ਪਹਿਲਾ ਫ਼ੌਜ ਵਿਚ ਭਰਤੀ ਹੋਇਆ ਸੀ। ਉਸ ਦੀ ਦੇਹ ਭਲਕੇ 5 ਅਕਤੂਬਰ ਨੂੰ ਪਿੰਡ ਛਾਜਲੀ ਪਹੁੰਚੇਗੀ।