Ludhiana News: ਲੁਧਿਆਣਾ 'ਚ ਮਹਿਲਾ ਕਾਂਸਟੇਬਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਸੋਨਾ ਦਾ ਮੰਗਲਸੂਤਰ ਖੋਹ ਕੇ ਹੋਏ ਫਰਾਰ
Published : Oct 4, 2024, 4:17 pm IST
Updated : Oct 4, 2024, 4:17 pm IST
SHARE ARTICLE
Ludhiana woman police constable News in punjabi
Ludhiana woman police constable News in punjabi

Ludhiana News: ਡਿਊਟੀ ਤੋਂ ਘਰ ਪਰਤ ਰਹੀ ਸੀ ਮੁਲਜ਼ਮ

Ludhiana woman police constable News in punjabi : ਲੁਧਿਆਣਾ ਵਿਚ ਨਿੱਤ ਦਿਨ ਵਾਪਰ ਰਹੀਆਂ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਕਾਰਨ ਜਿੱਥੇ ਲੋਕ ਡਰ ਦੇ ਆਲਮ ਵਿੱਚ ਹਨ, ਉਥੇ ਪੁਲਿਸ ਵੀ ਹੁਣ ਸੁਰੱਖਿਅਤ ਨਹੀਂ ਜਾਪਦੀ। ਲੁਟੇਰਿਆਂ ਨੇ ਸਕੂਟਰ ਸਵਾਰ ਮਹਿਲਾ ਪੁਲਿਸ ਕਾਂਸਟੇਬਲ ਨੂੰ ਨਿਸ਼ਾਨਾ ਬਣਾਇਆ। ਬਦਮਾਸ਼ ਉਸ ਕੋਲੋਂ ਮੰਗਲਸੂਤਰ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਲਾਈਵ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਵੀ ਗੰਭੀਰਤਾ ਦਿਖਾਈ ਅਤੇ 3 ਬਦਮਾਸ਼ਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਵਿਚ ਬਦਮਾਸ਼ ਇੱਕ ਸਕੂਟਰੀ ਸਵਾਰ ਇਕ ਮਹਿਲਾ ਪੁਲਿਸ ਮੁਲਾਜ਼ਮ ਨੂੰ ਪਿੱਛੇ ਤੋਂ ਲੁੱਟ ਰਹੇ ਹਨ। ਜਿਸ ਤੋਂ ਬਾਅਦ ਮਹਿਲਾ ਪੁਲਿਸ ਮੁਲਾਜ਼ਮ ਸਕੂਟਰੀ ਤੋਂ ਹੇਠਾਂ ਡਿੱਗ ਗਈ। ਜਿਸ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਜਦੋਂ ਇਹ ਵੀਡੀਓ ਪੁਲਿਸ ਕੋਲ ਪਹੁੰਚੀ ਤਾਂ ਉਨ੍ਹਾਂ ਨੇ ਵੀ ਤੇਜ਼ੀ ਨਾਲ ਕਾਰਵਾਈ ਕਰਦਿਆਂ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

ਮਹਿਲਾ ਕਾਂਸਟੇਬਲ ਡਿਊਟੀ ਤੋਂ ਬਾਅਦ ਸਕੂਟਰੀ 'ਤੇ ਘਰ ਪਰਤ ਰਹੀ ਸੀ। ਜੋ ਸਿਵਲ ਵਰਦੀ ਵਿੱਚ ਸੀ। ਦੱਸਿਆ ਜਾ ਰਿਹਾ ਹੈ ਕਿ ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਜਾ ਰਹੀ ਸੀ ਤਾਂ ਪਿੱਛੇ ਤੋਂ ਦੋ ਬਦਮਾਸ਼ਾਂ ਨੇ ਉਸ ਦੇ ਗਲੇ 'ਚ ਪਾਇਆ ਮੰਗਲਸੂਤਰ ਖੋਹਣਾ ਸ਼ੁਰੂ ਕਰ ਦਿੱਤਾ।

ਜਿਵੇਂ ਹੀ ਬਦਮਾਸ਼ ਉਸ ਦੇ ਗਲੇ 'ਚ ਪਾਇਆ ਮੰਗਲਸੂਤਰ ਖੋਹਣ ਲੱਗੇ ਤਾਂ ਅਚਾਨਕ ਮਹਿਲਾ ਕਾਂਸਟੇਬਲ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਹੇਠਾਂ ਡਿੱਗ ਗਈ। ਜਿਸ ਤੋਂ ਬਾਅਦ ਬਦਮਾਸ਼ ਉਸ ਦਾ ਮੰਗਲਸੂਤਰ ਖੋਹ ਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਮਹਿਲਾ ਕਾਂਸਟੇਬਲ ਨੇ ਥਾਣਾ ਡਿਵੀਜ਼ਨ ਨੰਬਰ-8 ਵਿੱਚ ਲਿਖਤੀ ਸ਼ਿਕਾਇਤ ਦਿੱਤੀ। ਵੀਡੀਓ ਪੁਲਿਸ ਕੋਲ ਪਹੁੰਚਦੇ ਹੀ ਪੁਲਿਸ ਨੇ ਆਖ਼ਰਕਾਰ ਬਦਮਾਸ਼ਾਂ ਤੱਕ ਪਹੁੰਚ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM

Encounter of the gangster who fired shots outside Pinky Dhaliwal's house — Romil Vohra killed.

24 Jun 2025 6:52 PM

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM
Advertisement