Panchayat Election: ਪੰਚਾਇਤੀ ਚੋਣਾਂ : ਨਾਮਜ਼ਦਗੀ ਦਾ ਅੱਜ ਆਖ਼ਰੀ ਦਿਨ
Published : Oct 4, 2024, 7:49 am IST
Updated : Oct 4, 2024, 7:49 am IST
SHARE ARTICLE
Panchayat Elections: Today is the last day for nomination
Panchayat Elections: Today is the last day for nomination

Panchayat Election: ਹੁਣ ਤਕ ਸਰਪੰਚਾਂ ਲਈ 784 ਤੇ ਪੰਚਾਂ ਲਈ 1446 ਨਾਮਜ਼ਦਗੀਆਂ ਹੋਈਆਂ ਦਾਖ਼ਲ

 

Panchayat Election: ਪੰਜਾਬ ਵਿਚ 13,237 ਪੰਚਾਇਤਾਂ ਲਈ 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਪੰਚ ਅਤੇ ਸਰਪੰਚਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਅੱਜ ਆਖ਼ਰੀ ਦਿਨ ਹੈ। ਪੰਜਾਬ ਚੋਣ ਕਮਿਸ਼ਨ ਅਨੁਸਾਰ ਸੂਬੇ ਵਿਚ 30 ਸਤੰਬਰ ਤਕ ਸਰਪੰਚਾਂ ਲਈ ਕੁਲ 784 ਅਤੇ ਪੰਚਾਂ ਲਈ ਕੁਲ 1446 ਨਾਮਜ਼ਦਗੀਆਂ ਰਿਟਰਨਿੰਗ ਅਧਿਕਾਰੀਆਂ ਨੂੰ ਪ੍ਰਾਪਤ ਹੋਈਆਂ ਹਨ।

ਪੰਚਾਈਤੀ ਚੋਣਾਂ ਲਈ ਨਾਜ਼ਮਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 27 ਸਤੰਬਰ ਨੂੰ ਸ਼ੁਰੂ ਹੋਈ ਸੀ ਜੋ ਕਿ ਚਾਰ ਅਕਤੂਬਰ ਤਕ ਚਲੇਗੀ ਜਦਕਿ ਦੋ ਦਿਨ ਛੁੱਟੀ ਹੋਣ ਕਾਰਨ ਇਹ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਹੋ ਨਹੀਂ ਸਕੀ। 

ਪੰਜ ਅਕਤੂਬਰ ਨੂੰ ਸਾਰੀਆਂ ਨਾਮਜ਼ਦਗੀਆਂ ਦੀ ਛਾਂਟੀ ਕੀਤੀ ਜਾਵੇਗੀ। ਇਸ ਤੋਂ ਬਾਅਦ ਸੱਤ ਅਕਤੂਬਰ ਨੂੰ ਤਿੰਨ ਵਜੇ ਤਕ ਉਮੀਦਵਾਰ ਅਪਣਾ ਨਾਮ ਵਾਪਸ ਲੈ ਸਕਣਗੇ। 15 ਅਕਤੂਬਰ ਨੂੰ ਸਵੇਰ ਅੱਠ ਵਜੇ ਵੋਟਿਗ ਸ਼ੁਰੂ ਹੋਵੇਗੀ। ਪੰਚਾਈਤੀ ਚੋਣਾਂ ਲਈ 13,237 ਸਰਪੰਚ ਅਤੇ 83,437 ਪੰਚ ਚੁਣੇ ਜਾਣਗੇ।

ਚੋਣਾਂ ਵਿਚ 1,33,97,922 ਵੋਟਰ ਅਪਣੇ ਚੋਣ ਦੇ  ਅਧਿਕਾਰ ਦੀ ਵਰਤੋਂ ਕਰਨਗੇ। ਪੰਚਾਈਤੀ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਨੇ 19,110 ਮਤਦਾਨ ਕੇਂਦਰ ਬਣਾਏ ਹਨ। ਚੋਣ ਕਮਿਸ਼ਨ ਅਨੁਸਾਰ ਬੈਲਟ ਪੇਪਰ ’ਤੇ ਨੋਟਾ ਦੀ ਵਰਤੋਂ ਵੀ ਕੀਤੀ ਜਾ ਸਕੇਗੀ। ਜ਼ਿਕਰਯੋਗ ਹੈ ਕਿ ਸੂਬੇ ਵਿਚ ਪੰਚਾਇਤਾਂ ਫ਼ਰਵਰੀ 2024 ਵਿਚ ਭੰਗ ਹੋ ਗਈਆਂ ਸਨ ਅਤੇ ਲੋਕ ਸਭਾ ਚੋਣਾਂ ਦੇ ਕਾਰਨ ਚੋਣਾਂ ਵਿਚ ਦੇਰੀ ਹੋ ਗਈ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement