
Punjab News: ਲੰਬੀ ਵਿਖੇ ਪਿੰਡ ਲਾਲਬਾਈ ਤੋਂ ਸਰਪੰਚ ਲਈ ਕਾਗਜ਼ ਦਾਖਲ ਕਰਨ ਆਇਆ ਇਕ ਨੌਜਵਾਨ ਖਿੱਚ ਦਾ ਕੇਂਦਰ ਬਣ ਗਿਆ।
Punjab News: ਪੰਚਾਇਤੀ ਚੋਣਾਂ ਲਈ ਕਾਗਜ਼ ਦਾਖਲ ਕਰਨ ਦਾ ਅੱਜ ਆਖਰੀ ਦਿਨ ਹੈ। ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਵਿਖੇ ਪਿੰਡ ਲਾਲਬਾਈ ਤੋਂ ਸਰਪੰਚ ਲਈ ਕਾਗਜ਼ ਦਾਖਲ ਕਰਨ ਆਇਆ ਇਕ ਨੌਜਵਾਨ ਖਿੱਚ ਦਾ ਕੇਂਦਰ ਬਣ ਗਿਆ।
ਦਰਅਸਲ ਤਜਿੰਦਰ ਸਿੰਘ ਉਰਫ ਤੇਜੀ ਬਰਾਤ ਸਮੇਤ ਸਿਰ ਉੱਪਰ ਸਿਹਰਾ ਬੰਨ੍ਹ ਕੇ ਪੰਚਾਇਤੀ ਚੋਣਾਂ ਲਈ ਕਾਗਜ਼ ਦਾਖਲ ਕਰਨ ਪੁੱਜਿਆ। ਗੱਲਬਾਤ ਦੌਰਾਨ ਉਸ ਨੇ ਦੱਸਿਆ ਕਿ ਉਹ ਪਿੰਡ ਲਾਲਬਾਈ ਤੋਂ ਸਰਪੰਚੀ ਦੀ ਚੋਣ ਲਈ ਕਾਗਜ਼ ਦਾਖਲ ਕਰਨ ਆਇਆ ਹੈ।