
Punjab News: ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਝੜਪ ਦੌਰਾਨ ਫਾਇਰਿੰਗ ਵੀ ਕੀਤੀ ਗਈ ਹੈ
Punjab News: ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਭਰਨ ਦਾ ਅੱਜ ਆਖ਼ਰੀ ਦਿਨ ਹੈ। 7 ਤਰੀਕ ਤੱਕ ਉਮੀਦਵਾਰ ਆਪਣੀ ਨਾਮਜ਼ਦਗੀ ਵਾਪਸ ਲੈ ਸਕਦੇ ਹਨ ਤੇ 15 ਅਕਤੂਬਰ ਨੂੰ ਪੰਜਾਬ ਦੇ ਪਿੰਡਾਂ ਵਿੱਚ ਪੰਚਾਇਤੀ ਚੋਣਾਂ ਕਰਵਾਈਆਂ ਜਾਣਗੀਆਂ। ਇਸੇ ਦੌਰਾਨ ਮੋਗਾ ਦੇ ਪਿੰਡ ਲੰਡੇਕੇ ਵਿੱਚ ਸਰਪੰਚ ਅਤੇ ਪੰਚ ਦੇ ਅਹੁਦਿਆਂ ਲਈ ਨਾਮਜ਼ਦਗੀ ਦਾਖ਼ਲ ਕਰਨ ਆਏ ਉਮੀਦਵਾਰਾਂ ਦੀਆਂ ਫਾਈਲਾਂ ਪਾੜ ਦਿੱਤੀਆਂ ਗਈਆਂ।
ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ। ਦੋਵਾਂ ਧਿਰਾਂ ਵਿਚਾਲੇ ਜਮ ਕੇ ਡਾਂਗਾਂ ਸੋਟੇ ਚੱਲ ਗਏ। ਪਿੰਡ ਭੇਖਾਂ ਨਿਵਾਸੀਆਂ ਨੇ ਨਾਮਜ਼ਦਗੀ ਪੱਤਰ ਪਾੜਨ ਦੇ ਦੋਸ਼ ਲਗਾਉਂਦਿਆਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਇਸ ਝੜਪ ਦੌਰਾਨ ਗੋਲੀਬਾਰੀ ਵੀ ਕੀਤੀ ਗਈ ਹੈ ਜਿਸ ਤੋਂ ਬਾਅਦ ਮੌਕੇ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ।