
Amritsar Accident News: ਮੋਟਰਸਾਈਕਲ ਦੇ ਟਰਾਲੇ ਪਿੱਛੇ ਟਕਰਾਉਣ ਕਾਰਨ ਵਾਪਰਿਆ ਹਾਦਸਾ
Amritsar Accident News in punjabi : ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅਜਨਾਲਾ ਰੋਡ ਬਾਈਪਾਸ 'ਤੇ ਹੋਏ ਹਾਦਸੇ ਵਿੱਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਨੇ ਦੋਸ਼ੀ ਟਰਾਲਾ ਚਾਲਕ ਨੂੰ ਵੀ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ 18-ਟਾਇਰਾਂ ਵਾਲਾ ਟਰਾਲਾ ਮਾਹਲਾ ਤੋਂ ਅਜਨਾਲਾ ਵੱਲ ਜਾ ਰਿਹਾ ਸੀ। ਇਸ ਵਿੱਚ ਲੋਹੇ ਦੇ ਗਾਡਰ ਲੱਦੇ ਹੋਏ ਸਨ। ਬਾਈਕ ਸਵਾਰ ਟਰਾਲੇ ਦੇ ਪਿੱਛੇ-ਪਿੱਛੇ ਆ ਰਹੇ ਸਨ। ਅਚਾਨਕ, ਟਰਾਲੇ ਨੇ ਬ੍ਰੇਕ ਮਾਰ ਦਿੱਤੇ ਤੇ ਪਿੱਛੇ ਤੋਂ ਰਹੇ ਬਾਈਕ ਸਵਾਰ ਉਸ ਨਾਲ ਟਕਰਾ ਗਏ। ਹਾਦਸੇ ਵਿਚ ਬਾਈਕ ਸਵਾਰ ਮਾਂ, ਪੁੱਤ ਤੇ ਇਕ ਹੋਰ ਨੌਜਵਾਨ ਦੀ ਮੌਕੇ 'ਤੇ ਮੌਤ ਹੋ ਗਈ।
ਘਟਨਾ ਤੋਂ ਬਾਅਦ, ਮ੍ਰਿਤਕਾਂ ਦੇ ਜਾਣਕਾਰ ਮੌਕੇ 'ਤੇ ਪਹੁੰਚੇ। ਅੰਮ੍ਰਿਤਸਰ ਦੇ ਮੇਅਰ ਮੋਤੀ ਭਾਟੀਆ, ਨੇ ਕਿਹਾ ਕਿ ਉਹ ਉੱਥੋਂ ਲੰਘ ਰਹੇ ਸਨ। ਹਾਦਸਾ ਦੇਖ ਕੇ ਉਨ੍ਹਾਂ ਨੇ ਆਪਣਾ ਕਾਫ਼ਲਾ ਰੋਕ ਲਿਆ ਤਾਂ ਜੋ ਜੇਕਰ ਕੋਈ ਜ਼ਖਮੀ ਹੋਵੇ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਸਕੇ, ਪਰ ਤਿੰਨਾਂ ਦੀ ਮੌਤ ਹੋ ਚੁੱਕੀ ਸੀ।
ਘਟਨਾ ਤੋਂ ਬਾਅਦ ਛਾਉਣੀ ਪੁਲਿਸ ਸਟੇਸ਼ਨ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਟਰਾਲਾ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਅਧਿਕਾਰੀ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ। ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।