
ਕਰਨਬੀਰ ਸਿੰਘ ਬੁਰਜ ਨੂੰ ਦਿੱਤੀ ਟਿਕਟ
ਚੰਡੀਗੜ੍ਹ: ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਪਾਰਟੀ ਆਗੂ ਕਰਨਬੀਰ ਸਿੰਘ ਬੁਰਜ ਨੂੰ ਨਾਮਜ਼ਦ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਰਜ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਇਸ ਸਾਲ ਜੂਨ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਭਾਰਤੀ ਜਨਤਾ ਪਾਰਟੀ ਨੇ ਹਰਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਆਮ ਆਦਮੀ ਪਾਰਟੀ ਨੇ ਇਹ ਸੀਟ ਜਿੱਤੀ, ਜਦੋਂਕਿ ਅਕਾਲੀ ਦਲ ਦੂਜੇ ਸਥਾਨ ’ਤੇ ਰਿਹਾ ਅਤੇ ਕਾਂਗਰਸ ਤੀਜੇ ਸਥਾਨ ’ਤੇ ਰਹੀ।