
ਮਾਨਸਾ ਦੀ ਅਦਾਲਤ ਨੇ 9 ਸਾਲਾ ਲੜਕੀ ਦੇ ਜਿਣਸੀ ਸ਼ੋਸ਼ਣ ਮਾਮਲੇ ’ਚ ਸੁਣਾਇਆ ਫੈਸਲਾ
ਮਾਨਸਾ: ਮਾਨਸਾ ਦੀ ਇੱਕ ਅਦਾਲਤ ਨੇ 61 ਸਾਲਾ ਦਾਦੇ ਨੂੰ ਆਪਣੀ 9 ਸਾਲਾ ਪੋਤੀ ਨਾਲ ਛੇੜਛਾੜ ਕਰਨ ਦੇ ਦੋਸ਼ ਵਿੱਚ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਜ਼ਿਲ੍ਹੇ ਦੇ ਪਿੰਡ ਖੋਖਰ ਖੁਰਦ ਦੇ 61 ਸਾਲਾ ਜੁਗਰਾਜ ਸਿੰਘ ਨੇ ਆਪਣੀ 9 ਸਾਲਾ ਪੋਤੀ ਨੂੰ ਅਗਵਾ ਕਰਕੇ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲਾ ਮਾਨਸਾ ਦੀ ਐਡੀਸ਼ਨਲ ਸੈਸ਼ਨ ਜੱਜ ਮਨਦੀਪ ਕੌਰ ਦੀ ਫਾਸਟ ਟਰੈਕ ਅਦਾਲਤ ਵਿੱਚ ਸੁਣਵਾਈ ਲਈ ਪੇਸ਼ ਕੀਤਾ। ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ, ਅਦਾਲਤ ਨੇ ਜੁਗਰਾਜ ਸਿੰਘ ਨੂੰ ਵੱਖ-ਵੱਖ ਧਾਰਾਵਾਂ ਤਹਿਤ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਅਤੇ ਪੀੜਤ ਨੂੰ 5,000 ਰੁਪਏ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ।