Jathedar ਗੜਗੱਜ ਬਲਵੰਤ ਸਿੰਘ ਰਾਜੋਆਣਾ ਨਾਲ ਕਰਨਗੇ ਮੁਲਾਕਾਤ
Published : Oct 4, 2025, 3:49 pm IST
Updated : Oct 4, 2025, 3:49 pm IST
SHARE ARTICLE
Jathedar Gargajj will meet Balwant Singh Rajoana
Jathedar Gargajj will meet Balwant Singh Rajoana

ਕਿਹਾ : ਕੇਂਦਰ ਸਰਕਾਰ ਰਾਜੋਆਣਾ ਦੇ ਮਾਮਲੇ 'ਚ ਆਪਣੀ 2019 ਵਾਲੀ ਨੋਟੀਫਿਕੇਸ਼ਨ ਜਲਦ ਕਰੇ ਲਾਗੂ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਲਦ ਹੀ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਸਬੰਧੀ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜੇਲ੍ਹ ਅਧਿਕਾਰੀਆਂ ਨਾਲ ਲਿਖਾ-ਪੜ੍ਹੀ ਕਰਨ ਲਈ ਪੱਤਰ ਭੇਜ ਦਿੱਤਾ ਗਿਆ ਹੈ।

ਸਕੱਤਰੇਤ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਲੰਮੇ ਸਮੇਂ ਤੋਂ ਫਾਂਸੀ ਚੱਕੀ ਵਿੱਚ ਕੈਦ ਹਨ, ਜੋ ਕਿ ਮਨੁੱਖੀ ਅਧਿਕਾਰਾਂ ਦਾ ਵੱਡਾ ਘਾਣ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸਾਲ 2019 ਵਿੱਚ ਜਾਰੀ ਕੀਤੀ ਆਪਣੀ ਨੋਟੀਫਿਕੇਸ਼ਨ ਜਲਦ ਹੀ ਲਾਗੂ ਕਰਕੇ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿਉਂਕਿ ਭਾਈ ਰਾਜੋਆਣਾ ਉਮਰ ਕੈਦ ਨਾਲੋਂ ਦੁੱਗਣੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦ ਹਨ, ਇਸ ਲਈ ਸਰਕਾਰ ਉਨ੍ਹਾਂ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਰਿਹਾਅ ਕਰੇ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਰਕਾਰ ਉਨ੍ਹਾਂ ਬੰਦੀ ਸਿੰਘਾਂ ਨੂੰ ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਤੋਂ ਵੱਧ ਕੈਦ ਕੱਟ ਲਈ ਹੈ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਮੱਦੇਨਜ਼ਰ ਜਲਦ ਹੀ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਨੂੰ ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਮਾਤਾ ਨਰਿੰਦਰ ਕੌਰ ਨਾਲ ਮੁਲਾਕਾਤ ਕਰਨ ਲਈ ਨਿਆਂਪੂਰਣ ਅਤੇ ਮਨੁੱਖੀ ਅਧਿਕਾਰਾਂ ਵਾਲੀ ਪਹੁੰਚ ਅਪਣਾ ਕੇ ਵਕਤੀ ਜ਼ਮਾਨਤ ਦੇਣ ਲਈ ਵੀ ਆਖਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement