
ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਪੁਲਿਸ
ਜਲੰਧਰ: ਭਾਜਪਾ ਅਤੇ ਹਿੰਦੂ ਸੰਗਠਨਾਂ ਵੱਲੋਂ ਸ਼੍ਰੀ ਰਾਮ ਚੌਕ 'ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਸੀ, ਜਿਸ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਗਈ। ਪੁਲਿਸ ਵੱਲੋਂ ਦੋ ਦਿਨਾਂ ਅੰਦਰ ਗ੍ਰਿਫ਼ਤਾਰੀਆਂ ਦਾ ਵਾਅਦਾ ਕੀਤਾ ਗਿਆ ਹੈ। ਹਿੰਦੂ ਸੰਗਠਨ ਭਾਜਪਾ ਵਰਕਰ ਅਤੇ ਸੰਤ ਸਮਾਜ ਦੇ ਕਈ ਮੈਂਬਰ ਉੱਥੇ ਇਕੱਠੇ ਹੋਏ। ਉਨ੍ਹਾਂ ਨੇ "ਜੈ ਸ਼੍ਰੀ ਰਾਮ" ਦੇ ਨਾਅਰੇ ਲਗਾਉਣ 'ਤੇ ਇੱਕ ਵਿਅਕਤੀ ਨੂੰ ਕੁੱਟਣ ਦੇ ਮਾਮਲੇ ’ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਡੀਸੀਪੀ ਨਰੇਸ਼ ਡੋਗਰਾ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਚਾਰ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਦੋ ਦਿਨ ਦਾ ਸਮਾਂ ਦਿੱਤਾ ਜਾਵੇ ਅਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।