ਪੰਜਾਬ ਪੁਲਿਸ ਵੱਲੋਂ 2.6 ਕਿੱਲੋ ਹੈਰੋਇਨ ਸਮੇਤ 82 ਨਸ਼ਾ ਤਸਕਰ ਕਾਬੂ
Published : Oct 4, 2025, 8:35 pm IST
Updated : Oct 4, 2025, 8:35 pm IST
SHARE ARTICLE
Punjab Police arrests 82 drug smugglers along with 2.6 kg heroin
Punjab Police arrests 82 drug smugglers along with 2.6 kg heroin

'ਯੁੱਧ ਨਸ਼ਿਆਂ ਵਿਰੁੱਧ' 217ਵਾਂ ਦਿਨ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 217ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 82 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 217 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 31,835 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.6 ਕਿਲੋ ਹੈਰੋਇਨ, 2078 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 29,450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪ੍ਰੇਸ਼ਨ ਦੌਰਾਨ 72 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 388 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 370 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 46 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement