ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ 'ਚ 27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈ : ਲਾਲਜੀਤ ਸਿੰਘ ਭੁੱਲਰ
Published : Oct 4, 2025, 6:08 pm IST
Updated : Oct 4, 2025, 6:09 pm IST
SHARE ARTICLE
Transport Department trained 27,500 drivers in two years: Laljit Singh Bhullar
Transport Department trained 27,500 drivers in two years: Laljit Singh Bhullar

ਸੜਕ ਸੁਰੱਖਿਆ ਨੂੰ ਮਿਲਿਆ ਉਤਸ਼ਾਹ ਅਤੇ ਯੋਗ ਵਪਾਰਕ ਵਾਹਨ ਚਾਲਕਾਂ ਦੀ ਘਾਟ ਹੋਈ ਦੂਰ

ਚੰਡੀਗੜ : ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ, ਨੌਜਵਾਨਾਂ ਦੀ ਰੋਜ਼ਗਾਰ ਯੋਗਤਾ ਵਧਾਉਣ ਬਣਾਉਣ ਅਤੇ ਸੜਕਾਂ ਨੂੰ ਸਾਰਿਆਂ ਲਈ ਸੁਰੱਖਿਅਤ ਬਣਾਉਣ ਲਈ ਇੱਕ ਬਹੁਤ ਵਿਲੱਖਣ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਸ਼ਾਨਦਾਰ ਪ੍ਰਾਪਤੀ ਹੈ ਕਿ ਇੱਥੇ ਲਗਭੱਗ ਦੋ ਸਾਲਾਂ ਦੇ ਸਮੇਂ ਦੌਰਾਨ 27,500 ਡਰਾਈਵਰਾਂ ਨੂੰ ਸਫਲਤਾਪੂਰਵਕ ਸਿਖਲਾਈ ਦਿੱਤੀ ਜਾ ਚੁੱਕੀ ਹੈ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਲੇਰਕੋਟਲਾ ਦਾ ਡਰਾਈਵਿੰਗ ਸਿਖਲਾਈ ਕੇਂਦਰ ਸੂਬਾ ਸਰਕਾਰ ਦੇ ਟਰਾਂਸਪੋਰਟ ਵਿਭਾਗ ਅਤੇ ਅਸ਼ੋਕ ਲੇਲੈਂਡ ਲਿਮਟਿਡ ਵਿਚਕਾਰ ਇੱਕ ਸਹਿਯੋਗੀ ਯਤਨ ਵਜੋਂ ਜੂਨ 2023 ਤੋਂ ਲਗਾਤਾਰ ਆਪਣੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਵਿਖੇ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਡਰਾਈਵਿੰਗ ਦੀ ਸਿਖਲਾਈ ਦੇ ਕੇ ਯੋਗ ਵਪਾਰਕ ਵਾਹਨ ਡਰਾਈਵਰਾਂ ਦੀ ਘਾਟ ਨੂੰ ਪੂਰਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਯੋਗ ਡਰਾਈਵਰ ਤਿਆਰ ਕਰਨ ਵਿੱਚ ਇਹ ਆਪਣੀਆਂ ਸੇਵਾਵਾਂ ਪ੍ਰਦਾਨ ਕਰਦਾ ਰਹੇਗਾ।

ਭੁੱਲਰ ਨੇ ਦੱਸਿਆ ਕਿ ਇਹ ਕੇਂਦਰ ਸੂਬੇ ਦੇ ਨੌਜਵਾਨਾਂ ਨੂੰ ਸਸ਼ਕਤ ਬਣਾਉਣ, ਰੁਜ਼ਗਾਰ ਯੋਗਤਾ ਵਧਾਉਣ ਦੇ ਮਕਸਦ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਦੀ ਸੁਚੱਜੀ ਸਿਖਲਾਈ ਨਾਲ ਸਬੰਧਤ ਸੜਕ ਸੁਰੱਖਿਆ ਪ੍ਰਤੀ ਉਤਸ਼ਾਹਿਤ ਹੁੰਦਾ ਹੈ ਅਤੇ ਸੰਭਾਵੀ ਹਾਦਸਿਆ ’ਚ ਵੀ ਕਮੀ ਆਉਂਦੀ ਹੈ। ਉਨ੍ਹਾਂ ਕਿਹਾ ਕਿ ਹੁਨਰਮੰਦ ਸਿਖਲਾਈ ਪ੍ਰਾਪਤ ਡਰਾਈਵਰਾਂ ਨਾਲ ਸੂਬੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਦੀ ਪ੍ਰਣਾਲੀ ਵੀ ਮਜ਼ਬੂਤ ਹੋਈ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਕੇਂਦਰ ਡਰਾਈਵਿੰਗ ਹੁਨਰ ਨੂੰ ਵਧਾਉਣ, ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿੱਚ ਡਰਾਈਵਰਾਂ ਦੀ ਸਥਿਤੀ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement