ਕੇਂਦਰੀ ਰਾਜ ਮੰਤਰੀ ਸੰਜੇ ਸੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Published : Oct 4, 2025, 12:52 pm IST
Updated : Oct 4, 2025, 12:52 pm IST
SHARE ARTICLE
Union Minister of State Sanjay Seth paid obeisance at Sachkhand Sri Harmandir Sahib
Union Minister of State Sanjay Seth paid obeisance at Sachkhand Sri Harmandir Sahib

ਫ਼ਿਰੋਜ਼ਪੁਰ ਪਹੁੰਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਅੰਮ੍ਰਿਤਸਰ  : ਕੇਂਦਰੀ ਰਾਜ ਮੰਤਰੀ (ਡਿਫੈਂਸ) ਸੰਜੇ ਸੇਠ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੇਠ ਨੇ ਕਿਹਾ ਕਿ ਗੁਰੂਘਰ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਸਕੂਨ ਅਤੇ ਨਵੀਂ ਉਰਜਾ ਪ੍ਰਾਪਤ ਹੁੰਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਕਲਪ ਹੈ ਕਿ ਹਰ ਸੂਬੇ ਦੇ ਹਰ ਇਨਸਾਨ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਨਾਅਰਾ ਨਹੀਂ, ਸਗੋਂ ਇੱਕ ਜ਼ਿੰਮੇਵਾਰੀ ਹੈ ਜਿਸਨੂੰ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਿਭਾਅ ਰਹੀ ਹੈ।

ਇਸ ਤੋਂ ਬਾਅਦ ਸੰਜੇ ਸੇਠ ਫਿਰੋਜ਼ਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਵੱਖ-ਵੱਖ ਸਰਕਾਰੀ ਯੋਜਨਾਵਾਂ ਦੀ ਮੌਕੇ ’ਤੇ ਜਾਂਚ ਕੀਤੀ ਅਤੇ  ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਹਰਿਆਲੀ ਅਤੇ ਖੁਸ਼ਹਾਲੀ ਨੂੰ ਲੈ ਕੇ ਬਹੁਤ ਗੰਭੀਰ ਹੈ। ਕੇਂਦਰੀ ਰਾਜ ਮੰਤਰੀ ਸੰਜੇ ਸੇਠ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਜਨਤਾ ਨਾਲ ਹਰ ਸੰਕਟ ਸਮੇਂ ਨਾਲ ਖੜ੍ਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement