
''ਅਕਾਲੀ ਦਲ ਕਿਸੇ ਦੇ ਪਿਉ ਦਾ ਨਹੀਂ'' ਸੇਵਾ ਸਿੰਘ ਸੇਖਵਾਂ ਨੇ ਖੁਲ੍ਹੀ ਬਗ਼ਾਵਤ ਕਰਦਿਆਂ ਕਿਹਾ.........
ਗੁਰਦਾਸਪੁਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ ਮਗਰੋਂ ਅੱਜ ਜਥੇਦਾਰ ਸੇਵਾ ਸਿੰਘ ਸੇਖਵਾਂ ਵਲੋਂ ਵੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇਣ ਨਾਲ ਅਕਾਲੀ ਦਲ ਨੂੰ ਵੱਡੀ ਢਾਹ ਲਗਾਤਾਰ ਲੱਗਣ ਦਾ ਸਿਲਸਿਲਾ ਜਾਰੀ ਹੈ। ਜਥੇਦਾਰ ਸੇਖਵਾਂ ਨੇ ਅੱਜ ਇਹ ਐਲਾਨ ਸਥਾਨਕ ਡਾਲਾ ਫਾਰਮ ਵਿਖੇ ਰਣਜੀਤ ਸਿੰਘ ਬ੍ਰਹਮਪੁਰਾ, ਡਾ.ਰਤਨ ਸਿੰਘ ਅਜਨਾਲਾ, ਅਮਰਪਾਲ ਸਿੰਘ ਬੋਨੀ ਅਤੇ ਜਗਰੂਪ ਸਿੰਘ ਸੇਖਵਾਂ ਵਲੋਂ ਸੱਦੀ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ
ਅਤੇ ਨਾਲ ਹੀ ਕਿਹਾ ਕਿ ਉਹ ਅਕਾਲੀ ਦਲ ਦੇ ਮੈਂਬਰ ਬਣੇ ਰਹਿਣਗੇ ਅਤੇ ਪਾਰਟੀ ਵਿਚ ਰਹਿ ਕੇ ਇਸ ਸਮੇਂ ਅਕਾਲੀ ਤੇ ਕਾਬਜ਼ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਏ ਨੂੰ ਪਾਰਟੀ ਵਿਚੋਂ ਲਾਂਭੇ ਕਰਨ ਤਕ ਅਪਣੀ ਲੜਾਈ ਜਾਰੀ ਰਖਣਗੇ। ਜਥੇ. ਸੇਖਵਾਂ ਨੇ ਕਿਹਾ ਕਿ ਅਕਾਲੀ ਦਲ ਕਿਸੇ ਦੇ ਪਿਉ ਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਜਿਸ ਤਰ੍ਹਾਂ ਸ੍ਰੀ ਅਕਾਲ ਤਖਤ ਦੀ ਮਾਣ ਮਰਿਆਦਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਨੂੰ
Sewa Singh Sekhwan
ਜਿਸ ਤਰ੍ਹਾਂ ਢਾਹ ਲਾਈ ਹੈ ਇਸ ਦੀ ਪਹਿਲਾਂ ਕਿਤੇ ਮਿਸਾਲ ਨਹੀਂ ਮਿਲਦੀ। ਉਕਤ ਤਿੰਨੇ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਉਹ ਪਾਰਟੀ ਅੰਦਰ ਰਹਿ ਕੇ ਪਿਛਲੇ 6/7 ਸਾਲਾਂ ਤੋਂ ਜ਼ਾਬਤਾ ਕਾਇਮ ਰਖਦੇ ਹੋਏ ਪਾਰਟੀ ਦੀਆਂ ਮੀਟਿੰਗਾਂ 'ਚ ਅਪਣੇ ਵਿਚਾਰ ਰਖਦਿਆਂ ਕਹਿੰਦੇ ਰਹੇ ਹਨ ਕਿ ਕਈ ਪੰਥ ਵਿਰੋਧੀ ਨੀਤੀਆਂ ਕਾਰਨ ਪੰਥ ਨੂੰ ਵੱਡੀ ਢਾਹ ਲਾ ਕੇ ਪੰਥ ਦਾ ਨੁਕਸਾਨ ਕੀਤਾ ਜਾ ਰਿਹਾ ਹੈ।
ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ 'ਆਪ' ਖੁਦਮੁਖਤਿਆਰ ਧੜੇ ਦੇ ਝੰਡਾ-ਬਰਦਾਰ ਅਪਣੇ ਬਾਗ਼ੀ ਵਿਧਾਇਕਾਂ ਵਿਰੁਧ ਅਜ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਹਾਈਕਮਾਨ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਵਿਧਾਇਕ ਅਤੇ ਜੁਲਾਈ ਮਹੀਨੇ ਨੇਤਾ ਵਿਰੋਧੀ ਧਿਰ ਦੀ ਗੱਦੀ ਤੋਂ ਲਾਹੇ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਪਤਰਕਾਰ ਕੰਵਰ ਸੰਧੂ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿਤਾ ਹੈ। ਪਾਰਟੀ ਵਲੋਂ ਜਾਰੀ ਪ੍ਰੈੱਸ ਬਿਆਨ ਵਿਚ ਦੋਸ਼ ਲਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ
Sukhpal Khaira And Kanwar Sandhu
ਅਤੇ ਲਗਾਤਾਰ ਕੇਂਦਰੀ ਅਤੇ ਸੂਬਾਈ ਲੀਡਰਸ਼ਿਪ 'ਤੇ ਸ਼ਬਦੀ ਹਮਲੇ ਕਰਦੇ ਰਹੇ ਹਨ। ਪਾਰਟੀ ਦੀ ਕੋਰ ਕਮੇਟੀ ਵਲੋਂ ਜਾਰੀ ਬਿਆਨ ਵਿਚ ਇਹ ਕਿਹਾ ਗਿਆ ਕਿ ਪਾਰਟੀ ਵਲੋਂ ਅਪਣੇ ਪੱਧਰ 'ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਵਿਚ ਅਸਫ਼ਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਫ਼ੌਰੀ ਤੌਰ 'ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦਸਣਯੋਗ ਹੈ ਕਿ ਪਾਰਟੀ ਸੁਪਰੀਮੋ ਪਹਿਲੀ ਨਵੰਬਰ ਨੂੰ ਹੀ ਅਪਣੀ ਚੰਡੀਗੜ੍ਹ ਫੇਰੀ ਦੌਰਾਨ ਸਪਸ਼ਟ ਕਰ ਚੁਕੇ ਸਨ ਕਿ ਖਹਿਰਾ ਨਾਲ ਹੁਣ ਗੱਲਬਾਤ ਨਹੀਂ ਬਲਕਿ ਕਾਰਵਈ ਹੀ ਹੋਵੇਗੀ।