ਪ੍ਰਕਾਸ਼ ਪੁਰਬ ਸਮਾਗਮਾਂ ਦੀ ਆੜ 'ਚ ਬਾਦਲ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ : ਕੈਪਟਨ
Published : Nov 4, 2019, 6:29 pm IST
Updated : Nov 4, 2019, 6:29 pm IST
SHARE ARTICLE
Captain Amarinder Singh
Captain Amarinder Singh

ਬਾਦਲਾਂ ਦੇ ਹੱਥਾਂ ਵਿੱਚ ਖੇਡ ਕੇ ਇਤਿਹਾਸਕ ਸਮਾਗਮ ਦਾ ਮਜ਼ਾਕ ਬਣਾਉਣ ਲਈ ਸ਼੍ਰੋਮਣੀ ਕਮੇਟੀ 'ਤੇ ਵੀ ਨਿਸ਼ਾਨਾ ਸਾਧਿਆ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ 'ਤੇ ਹੋਣ ਵਾਲੇ ਸਮਾਗਮਾਂ 'ਚ ਬਾਦਲਾਂ ਵਲੋਂ ਆਪਣੀ ਚੌਧਰ ਜਮਾਉਣ ਦੀਆਂ ਕੋਸ਼ਿਸ਼ਾਂ ਕਰਨ ਨਾਲ ਉਹ ਬਰਗਾੜੀ ਅਤੇ ਬੇਅਦਬੀ ਦੇ ਹੋਰ ਮਾਮਲਿਆਂ ਵਿਚ ਦੁੱਧ ਧੋਤੇ ਸਾਬਤ ਨਹੀਂ ਹੋ ਸਕਦੇ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

Captain Amarinder Singh with newly elected MLAs Captain Amarinder Singh with newly elected MLAs

ਵਿਧਾਨ ਸਭਾ ਵਿਖੇ ਨਵੇਂ ਚੁਣੇ ਵਿਧਾਇਕਾਂ ਦੇ ਸਹੁੰ-ਚੁੱਕ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵੱਖ-ਵੱਖ ਮਾਮਲਿਆਂ ਨੂੰ ਰੋਕਣ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨਿਹੱਥੇ ਸਿੱਖਾਂ 'ਤੇ ਗੋਲੀਆਂ ਚਲਾਉਣ ਵਿਚ ਨਾਕਾਮ ਰਹਿਣ ਕਰ ਕੇ ਸਿੱਖ ਭਾਈਚਾਰੇ ਨੇ ਬਾਦਲਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਪਰ ਇਨ੍ਹਾਂ ਨੇ ਇਸ ਤੋਂ ਕੋਈ ਸਬਕ ਨਹੀਂ ਸਿੱਖਿਆ।

Harsimrat kaur Badal Harsimrat kaur Badal

ਕੈਪਟਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਹੋਈਆਂ ਚੋਣਾਂ ਵਿੱਚ ਸਿੱਖ ਸੰਗਤ ਨੇ ਅਕਾਲੀਆਂ ਨੂੰ ਮੂੰਹ ਨਹੀਂ ਲਾਇਆ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਹਾਲ ਹੀ ਵਿਚ ਸੰਸਦੀ ਚੋਣਾਂ ਵਿਚ ਕੁਝ ਵੋਟਾਂ ਦੇ ਫਰਕ ਨਾਲ ਸੰਸਦ ਦੀਆਂ ਪੌੜੀਆਂ ਮਸਾਂ ਹੀ ਚੜ੍ਹ ਸਕੀ। ਉਨ੍ਹਾਂ ਕਿਹਾ ਕਿ ਬਾਦਲਾਂ ਵਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕਰਨ ਦੇ ਕੀਤੇ ਢਕਵੰਜ ਤੋਂ ਲੋਕ ਚੰਗੀ ਤਰ੍ਹਾਂ ਵਾਕਫ਼ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸੁਖਬੀਰ ਬਾਦਲ ਤੇ ਉਸ ਦੀ ਪਤਨੀ ਹਰਸਿਮਰਤ ਬਾਦਲ ਦੀ ਕਮਾਂਡ ਹੇਠ ਅਕਾਲੀ ਸਿੱਖਾਂ ਵਿਚ ਵੰਡੀਆਂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ ਜਦਕਿ ਵਿਸ਼ਵ ਵਿਆਪੀ ਭਾਈਚਾਰੇ ਦਾ ਮਹਾਨ ਸੰਦੇਸ਼ ਦੇਣ ਵਾਲੇ ਗੁਰੂ ਸਾਹਿਬ ਜੀ ਦਾ ਗੁਰਪੁਰਬ ਮਨਾ ਰਹੇ ਹਨ ਜਿਨ੍ਹਾਂ ਨੇ ਅੰਤਰ-ਧਰਮ ਸਦਭਾਵਨਾ ਅਤੇ ਸੰਵਾਦ ਲਈ ਯੋਗਦਾਨ ਪਾਇਆ।

SGPCSGPC

ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਧਾਰਮਿਕ ਸੰਸਥਾ ਬਾਦਲਾਂ ਦੇ ਹੱਥਾਂ ਵਿਚ ਖੇਡ ਕੇ ਗੁਰੂ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦਾ ਮਜ਼ਾਕ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਤੌਰ 'ਤੇ ਅਜਿਹੇ ਸਾਰੇ ਵੱਡੇ ਸਮਾਗਮ ਹਮੇਸ਼ਾ ਸੂਬਾ ਸਰਕਾਰ ਵਲੋਂ ਮਨਾਏ ਜਾਂਦੇ ਰਹੇ ਹਨ ਪਰ ਸ਼੍ਰੋਮਣੀ ਕਮੇਟੀ ਇਸ ਵਾਰ ਅਕਾਲੀਆਂ ਦੇ ਇਸ਼ਾਰੇ 'ਤੇ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਨੂੰ ਸਹਿਯੋਗ ਦੇਣ ਤੋਂ ਮੁਨਕਰ ਹੋ ਗਈ ਹੈ। ਕੈਪਟਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ 'ਤੇ ਮਨਾਉਣ ਲਈ ਉਨ੍ਹਾਂ ਦੀ ਸਰਕਾਰ ਨੇ ਸ਼੍ਰੋਮਣੀ ਕਮੇਟੀ ਕੋਲ ਹਰ ਤਰ੍ਹਾਂ ਨਾਲ ਪਹੁੰਚ ਕੀਤੀ ਪਰ ਧਾਰਮਿਕ ਸੰਸਥਾ ਸਿੱਧੇ ਤੌਰ 'ਤੇ ਇਸ ਮਾਮਲੇ ਵਿਚ ਅਕਾਲੀਆਂ ਦੇ ਏਜੰਡੇ 'ਤੇ ਚੱਲ ਰਹੀ ਹੈ।

Kartarpur CorridorKartarpur Corridor

ਸਰਹੱਦੀ ਸੂਬੇ ਕਾਰਨ ਪੰਜਾਬ ਨੂੰ ਹਰ ਸਮੇਂ ਚੌਕਸ ਰਹਿਣਾ ਪਵੇਗਾ :
ਮੁੱਖ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਸਤਿਕਾਰ ਵਿਚ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਸਮੇਤ ਪਾਕਿਸਤਾਨ ਸਰਕਾਰ ਵਲੋਂ ਕੀਤੇ ਹੋਰ ਉਪਰਾਲਿਆਂ ਦੇ ਸੰਦਰਭ ਵਿਚ ਗੁਆਂਢੀ ਮੁਲਕ ਦੇ ਨਾਪਾਕ ਇਰਾਦਿਆਂ ਵਿਰੁਧ ਚੌਕਸ ਰਹਿਣ ਦੀ ਲੋੜ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਪਿਛਲੇ 70 ਸਾਲਾਂ ਤੋਂ ਪਵਿੱਤਰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੋਲ੍ਹਣ ਦੀ ਮੰਗ ਕਰਦੇ ਸਨ ਪਰ ਪਾਕਿਸਤਾਨ ਵਲੋਂ ਅਚਾਨਕ ਇਸ ਮੰਗ ਨੂੰ ਸਵੀਕਾਰ ਕਰ ਲੈਣਾ ਪਾਕਿਸਤਾਨ ਦੇ ਛੁਪੇ ਹੋਏ ਇਰਾਦੇ ਦਾ ਸੰਕੇਤ ਹੈ ਜਿਸ ਦਾ ਮਕਸਦ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਦਾ ਸ਼ੋਸ਼ਣ ਕਰ ਕੇ ਭਾਈਚਾਰੇ ਵਿਚ ਦਰਾੜ ਪੈਦਾ ਕਰਨਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਆਸ ਨਹੀਂ ਕਿ ਪਾਕਿਸਤਾਨ ਲਾਂਘੇ ਰਾਹੀਂ ਕੋਈ ਗਲਤੀ ਕਰਨ ਦੀ ਹਿੰਮਤ ਰੱਖਦਾ ਹੈ ਪਰ ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਸਮੇਂ ਚੌਕਸ ਰਹਿਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਨੇ ਸਥਿਤੀ 'ਤੇ ਪੂਰੀ ਨਜ਼ਰ ਬਣਾਈ ਹੋਈ ਹੈ।

Air quality 'severe', 'very poor' in PunjabAir pollution

ਧੂੰਏਂ ਦੀ ਸਮੱਸਿਆ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਠੋਸ ਫ਼ੈਸਲੇ ਲੈਣੇ ਚਾਹੀਦੇ ਹਨ :
ਪਰਾਲੀ ਸਾੜਣ ਦੀ ਸਮੱਸਿਆ ਦੇ ਸਥਾਈ ਹੱਲ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਮੋਦੀ ਸਰਕਾਰ ਦੀ ਸੁਸਤ ਰਵੱਈਏ 'ਤੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਗੇਂਦ ਹੁਣ ਕੇਂਦਰ ਦੇ ਪਾਲੇ ਵਿਚ ਹੈ ਜਿਸ ਨੂੰ ਇਸ ਸਮੱਸਿਆ ਦਾ ਹੱਲ ਕੱਢਣ ਲਈ ਠੋਸ ਫੈਸਲੇ ਲੈਣੇ ਚਾਹੀਦੇ ਹਨ। ਉਨ੍ਹਾਂ ਨੇ ਪਰਾਲੀ ਸਾੜਣ ਦੇ ਖ਼ਤਰਨਾਕ ਰੁਝਾਨ ਨੂੰ ਖਤਮ ਕਰਨ ਲਈ ਕੇਂਦਰ ਵਲੋਂ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬੇ ਦੇ 75 ਫ਼ੀਸਦੀ ਕਿਸਾਨ ਦੋ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਵਾਲੇ ਹਨ ਜਿਸ ਕਰ ਕੇ ਉਨ੍ਹਾਂ ਵੱਲੋਂ ਵਿਗਿਆਨਿਕ ਢੰਗ ਨਾਲ ਪਰਾਲੀ ਦਾ ਨਿਪਟਾਰਾ ਕਰਨਾ ਆਰਥਕ ਤੌਰ 'ਤੇ ਸੰਭਵ ਨਹੀਂ ਹੈ।

Captain Amarinder Singh with newly elected MLAsCaptain Amarinder Singh with newly elected MLAs

ਨਵੇਂ ਚੁਣੇ ਵਿਧਾਇਕਾਂ ਨੇ ਚੁੱਕੀ ਸਹੁੰ :
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਨਵੇਂ ਚੁਣੇ ਵਿਧਾਇਕਾਂ ਰਮਿੰਦਰ ਸਿੰਘ ਆਂਵਲਾ (ਜਲਾਲਾਬਾਦ), ਬਲਵਿੰਦਰ ਸਿੰਘ ਧਾਲੀਵਾਲ (ਫਗਵਾੜਾ) ਅਤੇ ਇੰਦੂ ਬਾਲਾ ਜੋ ਮੁਕੇਰੀਆਂ ਜ਼ਿਮਨੀ ਚੋਣ ਵਿੱਚ ਜਿੱਤ ਕੇ ਆਏ ਹਨ, ਨੂੰ ਅਹੁਦੇ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਸਹੁੰ ਚੁੱਕ ਸਮਾਗਮ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਡਾ. ਰਾਜ ਕੁਮਾਰ ਵੇਰਕਾ, ਪਵਨ ਕੁਮਾਰ ਆਦੀਆ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਹਾਜ਼ਰ ਸਨ। ਇਸ ਮੌਕੇ 'ਤੇ ਨਵੇਂ ਚੁਣੇ ਵਿਧਾਇਕਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement