ਇਨ੍ਹਾਂ ਤਿੰਨ ਜ਼ਿਲ੍ਹਿਆਂ ਦੀਆਂ ਖ਼ੂਨੀ ਸੜਕਾਂ ਤੋਂ ਰਹੋ ਸਾਵਧਾਨ
Published : Nov 4, 2019, 5:59 pm IST
Updated : Nov 4, 2019, 5:59 pm IST
SHARE ARTICLE
Identification of Accident Black Spots released
Identification of Accident Black Spots released

ਸੜਕ ਹਾਦਸਿਆਂ 'ਚ ਕੁਲ 2021 ਮੌਤਾਂ ਹੋਈਆਂ 

ਚੰਡੀਗੜ੍ਹ : ਸੜਕ ਸੁਰੱਖਿਆ ਅਧਿਐਨ ਅਤੇ ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਸਬੰਧੀ ਜ਼ਿਲ੍ਹਾ ਐਸ.ਏ.ਐਸ ਨਗਰ, ਰੂਪਨਗਰ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਇਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਗਈ। ਇਹ ਰਿਪੋਰਟ ਆਈ.ਏ.ਐਸ, ਵਧੀਕ ਸਕੱਤਰ (ਗ੍ਰਹਿ ਮਾਮਲੇ) ਪੰਜਾਬ ਸਰਕਾਰ ਸਤੀਸ਼ ਚੰਦਰ ਅਤੇ ਤੰਦਰੁਸਤ ਪੰਜਾਬ ਮਿਸ਼ਨ ਕਾਹਨ ਸਿੰਘ ਪੰਨੂੰ ਵਲੋਂ ਸਾਂਝੇ ਤੌਰ 'ਤੇ ਰਿਲੀਜ਼ ਕੀਤੀ ਗਈ।

Identification of Accident Black Spots releasedIdentification of Accident Black Spots released

ਇਹ ਰਿਪੋਰਟ ਤੰਦਰੁਸਤ ਮਿਸ਼ਨ ਪੰਜਾਬ ਤਹਿਤ ਸ਼ੁਰੂ ਕੀਤੇ ਉਪਰਾਲੇ 'ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰਾਜੈਕਟ' ਹੇਠ ਤਿਆਰ ਕੀਤੀ ਗਈ। ਇਹ ਰਿਪੋਰਟ ਉਕਤ ਤਿੰਨਾਂ ਜ਼ਿਲ੍ਹਿਆਂ ਵਿਚ ਬਲੈਕ ਸਪਾਟਾਂ (ਹਾਦਸਿਆਂ ਵਾਲੀਆਂ ਥਾਵਾਂ) ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਜ਼ਿਲ੍ਹਿਆਂ ਨੂੰ ਦਰਪੇਸ਼ ਮੁਸ਼ਕਲਾਂ ਦੀ ਵਿਸਤ੍ਰਿਤ ਜਾਣਕਾਰੀ ਦੇਣ ਲਈ ਤਿਆਰ ਕੀਤੀ ਗਈ ਹੈ। ਪੰਨੂ ਨੇ ਦਸਿਆ ਕਿ ਇਸ ਰਿਪੋਰਟ ਵਿਚ ਪਿਛਲੇ ਤਿੰਨ ਸਾਲਾਂ 2016 ਤੋਂ 2018  ਤੱਕ ਦੀ ਜਾਣਕਾਰੀ ਸ਼ਾਮਲ ਹੈ।

AccidentAccident

ਇਸ ਕਾਰਜ ਦਾ ਮੁੱਖ ਉਦੇਸ਼ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਸੜਕੀ ਦੁਰਘਟਨਾਵਾਂ ਨੂੰ ਘਟਾਉਣਾ ਅਤੇ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿਚ ਕੁੱਲ 165 ਬਲੈਕ ਸਪਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਦਸਿਆ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਤਿੰਨ ਜ਼ਿਲ੍ਹਿਆਂ ਵਿੱਚ ਹੋਏ ਸੜਕ ਹਾਦਸਿਆਂ ਵਿੱਚ ਕੁਲ 2021 ਮੌਤਾਂ ਹੋਈਆਂ ਅਤੇ 1961 ਵਿਅਕਤੀ ਗੰਭੀਰ ਰੂਪ 'ਚ ਜ਼ਖ਼ਮੀ ਹੋਏ।

Identification of Accident Black Spots releasedIdentification of Accident Black Spots released

ਜ਼ਿਕਰਯੋਗ ਹੈ ਕਿ ਸੂਬੇ ਵਿਚੋਂ ਪ੍ਰਤੀ ਮਿਲੀਅਨ ਆਬਾਦੀ ਦੇ ਹਿਸਾਬ ਨਾਲ ਸੜਕੀ ਹਾਦਸਿਆਂ ਵਿਚ ਉਕਤ ਤਿੰਨੇ ਜ਼ਿਲ੍ਹੇ ਸੂਚੀ ਵਿਚ ਸਭ ਤੋਂ ਮੋਹਰੇ ਹਨ। ਪੰਜਾਬ 'ਚ ਪ੍ਰਤੀ ਮਿਲੀਅਨ 155 ਸੜਕੀ ਦੁਰਘਟਨਾਵਾਂ ਜਦਕਿ ਐਸ.ਏ.ਐਸ ਨਗਰ ਵਿਚ 259, ਰੂਪਨਗਰ ਵਿਚ 280 ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਚ 264 ਸੜਕੀ ਦੁਰਘਟਨਾਵਾਂ ਵਾਪਰਦੀਆਂ ਹਨ। ਪੰਨੂ ਨੇ ਦਸਿਆ ਕਿ ਇਨ੍ਹਾਂ ਜ਼ਿਲ੍ਹਿਆਂ ਵਿਚ ਦੁਰਘਟਨਾਵਾਂ ਦੀ ਦਰ ਜ਼ਿਆਦਾ ਹੋਣ ਕਰ ਕੇ ਹੀ ਇਨ੍ਹਾਂ ਜ਼ਿਲ੍ਹਿਆਂ ਨੂੰ ਪੰਜਾਬ ਵਿਜ਼ਨ ਜ਼ੀਰੋ ਐਕਸੀਡੈਂਟ ਪ੍ਰੋਜੈਕਟ ਵਿਚ ਤਰਜੀਹ ਦਿੱਤੀ ਗਈ ਹੈ।

Identification of Accident Black Spots releasedIdentification of Accident Black Spots released

ਉਨ੍ਹਾਂ ਦਸਿਆ ਕਿ ਇਸ ਰਿਪੋਰਟ ਵਿਚ ਉਕਤ ਜ਼ਿਲ੍ਹਿਆਂ ਦਾ ਮਾਈਕਰੋ ਲੈਵਲ ਅਧਿਐਨ ਸ਼ਾਮਲ ਹੈ ਜਿਸ ਨਾਲ ਪੁਲਿਸ ਅਤੇ ਪ੍ਰਸ਼ਾਸਨ ਨੂੰ ਲੋੜੀਂਦੇ ਕਦਮ ਚੁੱਕਣ ਵਿੱਚ ਮਦਦ ਮਿਲੇਗੀ। ਅਧਿਐਨ ਸ਼ੁਦਾ ਡਾਟਾ ਇਨ੍ਹਾਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਡਿਪਟੀ ਕਮਿਸ਼ਨਰਾਂ ਨੂੰ ਪ੍ਰਦਾਨ ਕੀਤਾ ਗਿਆ ਹੈ ਤਾਂ ਜੋ ਸਬੰਧਤ ਅਥਾਰਟੀਆਂ ਨੂੰ ਸੂਚਿਤ ਕਰਕੇ ਲੋੜੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement