ਅੱਜ ਕੈਪਟਨ ਅਮਰਿੰਦਰ ਸਿੰਘ ਰਾਜਘਾਟ 'ਤੇ ਵਿਧਾਇਕਾਂ ਸਮੇਤ ਦੇਣਗੇ ਧਰਨਾ
Published : Nov 4, 2020, 8:37 am IST
Updated : Nov 4, 2020, 8:39 am IST
SHARE ARTICLE
Captain Amarinder Singh
Captain Amarinder Singh

ਸੂਬੇ ਦੇ ਆਖ਼ਰੀ ਪਾਵਰ ਪਲਾਂਟ ਦੇ ਕੋਲੇ ਦੀ ਕਮੀ ਕਾਰਨ ਬੰਦ ਹੋਣ ਕਰ ਕੇ ਸਥਿਤੀ ਨੂੰ ਗੰਭੀਰ ਦਸਿਆ

ਚੰਡੀਗੜ੍ਹ : ਭਾਰਤ ਦੇ ਰਾਸ਼ਟਰਪਤੀ ਵਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਬਦਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ ਤਾਂ ਜੋ ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦਿਤੇ ਜਾਣ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤਾਂ ਦੀ ਸਥਿਤੀ ਗੰਭੀਰ ਹੋਣ ਵਲ ਧਿਆਨ ਦਿਵਾਇਆ ਜਾ ਸਕੇ।

Ram Nath KovindRam Nath Kovind

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਮਾਲ ਗੱਡੀਆਂ ਨਾ ਚਲਾਉਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਗਏ ਹਨ ਅਤੇ ਇਸ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿਚ ਵੀ ਕਾਫ਼ੀ ਹੱਦ ਤਕ ਵਿਘਨ ਪਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਰਾਜਘਾਟ ਵਿਖੇ ਸੰਕੇਤਕ ਧਰਨਾ ਦੇਣ ਦਾ ਫ਼ੈਸਲਾ ਇਸ ਕਰ ਕੇ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਸੂਬੇ ਦੀ ਨਾਜ਼ੁਕ ਸਥਿਤੀ ਵਲ ਦਿਵਾਇਆ ਜਾ ਸਕੇ।

 Captain Amarinder SinghCaptain Amarinder Singh

ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਵਿਚ ਧਾਰਾ 144 ਲੱਗੀ ਹੋਣ ਕਾਰਨ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜਥਿਆਂ ਵਿਚ ਗਾਂਧੀ ਦੀ ਸਮਾਧੀ ਵਲ ਜਾਣਗੇ ਅਤੇ ਉਹ ਖ਼ੁਦ ਪਹਿਲੇ ਜੱਥੇ ਦੀ ਸਵੇਰੇ 10:30 ਅਗਵਾਈ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਨੂੰ ਸੂਬੇ, ਜੋ ਕਿ ਆਖਰੀ ਨਿਜੀ ਪਾਵਰ ਪਲਾਂਟ ਦੇ ਅੱਜ ਬੰਦ ਹੋ ਜਾਣ ਕਾਰਨ ਔਕੜ ਭਰੀ ਸਥਿਤੀ ਵਿਚੋਂ ਲੰਘ ਰਿਹਾ ਹੈ, ਦੇ ਹਿਤਾਂ ਨੂੰ ਵੇਖਦਿਆਂ ਇਨ੍ਹਾਂ ਧਰਨਿਆਂ ਵਿਚ ਹਿੱਸਾ ਲੈਣ ਦੀ ਮੁੜ ਅਪੀਲ ਕੀਤੀ।

Mal TrainMal Train

ਜੀ.ਵੀ.ਕੇ. ਨੇ ਇਹ ਐਲਾਨ ਕੀਤਾ ਹੈ ਕਿ ਉਹ ਅੱਜ ਦੁਪਿਹਰ ਤਿੰਨ ਵਜੇ ਤੋਂ ਸੰਚਾਲਨ ਬੰਦ ਕਰ ਦੇਵੇਗਾ ਕਿਉਂਕਿ ਕੋਲੇ ਦੀ ਮਾਤਰਾ ਪੂਰੀ ਤਰ੍ਹਾਂ ਖਤਮ ਹੋ ਚੁੱਕੀ ਹੈ। ਸੂਬੇ ਵਿਚ ਸਰਕਾਰੀ ਤੇ ਹੋਰ ਨਿਜੀ ਪਾਵਰ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਸੂਬੇ ਦੀ ਸਥਿਤੀ ਬੇਹਦ ਗੰਭੀਰ ਹੈ ਕਿਉਂਕਿ ਕਿਸਾਨਾਂ ਦੇ ਮਾਲ ਗੱਡੀਆਂ ਦੀ ਆਵਾਜਾਈ ਨਾ ਰੋਕਣ ਦੇ ਫ਼ੈਸਲੇ ਦੇ ਬਾਵਜੂਦ ਵੀ ਰੇਲਵੇ ਵਲੋਂ ਇਨ੍ਹਾਂ ਮਾਲ ਗੱਡੀਆਂ ਨੂੰ ਚਾਲੂ ਨਾ ਕੀਤੇ ਜਾਣ ਕਾਰਨ ਸੂਬੇ ਕੋਲ ਕੋਲਾ, ਯੂਰੀਆ/ਡੀ.ਏ.ਪੀ. ਅਤੇ ਹੋਰ ਜ਼ਰੂਰੀ ਵਸਤਾਂ ਖਤਮ ਹੋ ਚੁੱਕੀਆਂ ਹਨ।

PowercomPower

ਉਨ੍ਹਾਂ ਅੱਗੇ ਕਿਹਾ ਕਿ ਅੱਜ ਬਿਜਲੀ ਖ਼ਰੀਦ ਦੀ ਇਸ ਦੀ ਬੋਲੀ ਨੂੰ ਇਜਾਜ਼ਤ ਨਾ ਮਿਲਣ ਕਾਰਨ ਸੂਬੇ ਨੂੰ ਬਿਜਲੀ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਸਬੰਧੀ ਅਤੇ ਸਬਜ਼ੀਆਂ ਦੀ ਸਪਲਾਈ 'ਤੇ ਵੀ ਮਾੜਾ ਅਸਰ ਪਿਆ ਹੈ ਤੇ ਹਾਈ ਲੌਸ ਫੀਡਰਾਂ ਦੀ ਬਿਜਲੀ ਸਪਲਾਈ ਕੱਟੀ ਜਾ ਚੁੱਕੀ ਹੈ। ਸੂਬੇ ਦੇ ਲੋਕ ਹਨੇਰੇ ਵਿੱਚ ਤਿਉਹਾਰ ਮਨਾਉਣ ਦੇ ਕੰਢੇ 'ਤੇ ਖੜ੍ਹੇ ਹਨ।

Ram Nath KovindRam Nath Kovind

ਵਿਧਾਨ ਸਭਾ ਇਜਲਾਸ ਤੋਂ ਤੁਰੰਤ ਬਾਅਦ ਸਾਰੀਆਂ ਪਾਰਟੀਆਂ ਨੇ ਖੇਤੀ ਬਿਲਾਂ ਦੇ ਮੁੱਦੇ 'ਤੇ ਰਾਸ਼ਟਰਪਤੀ ਦੇ ਦਖ਼ਲ ਲਈ ਉਨ੍ਹਾਂ ਨੂੰ ਮਿਲਣ ਵਾਸਤੇ 4 ਨਵੰਬਰ ਦਾ ਸਮਾਂ ਮੰਗਣ ਦਾ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਸੀ ਅਤੇ ਮੁੱਖ ਮੰਤਰੀ ਦਫ਼ਤਰ ਨੇ 21 ਅਕਤੂਬਰ ਨੂੰ ਰਾਸ਼ਟਰਪਤੀ ਭਵਨ ਨੂੰ ਪੱਤਰ ਭੇਜ ਕੇ ਮੀਟਿੰਗ ਦਾ ਸਮਾਂ ਮੰਗਿਆ ਸੀ। 29 ਅਕਤੂਬਰ ਨੂੰ ਮੁੜ ਯਾਦ ਪੱਤਰ ਭੇਜਿਆ ਗਿਆ ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਦਫ਼ਤਰ ਨੂੰ ਬੀਤੇ ਦਿਨ ਪ੍ਰਾਪਤ ਹੋਏ ਅਰਧ ਸਰਕਾਰੀ ਪੱਤਰ ਵਿੱਚ ਮੀਟਿੰਗ ਲਈ ਕੀਤੀ ਗਈ ਬੇਨਤੀ ਨੂੰ ਇਸ ਅਧਾਰ 'ਤੇ ਰੱਦ ਕਰ ਦਿਤਾ ਗਿਆ ਕਿ ਸੂਬਾਈ ਸੋਧ ਬਿੱਲ ਅਜੇ ਰਾਜਪਾਲ ਕੋਲ ਵਿਚਾਰ ਲਈ ਲੰਬਿਤ ਪਏ ਹਨ।

Narendra ModiNarendra Modi

ਇਸ ਤੋਂ ਬਾਅਦ ਮੁੱਖ ਮੰਤਰੀ ਦਫ਼ਤਰ ਵਲੋਂ ਬੀਤੇ ਦਿਨ ਭੇਜੇ ਗਏ ਇਕ ਹੋਰ ਪੱਤਰ ਵਿਚ ਦਰਸਾਇਆ ਗਿਆ ਕਿ ਮੁੱਖ ਮੰਤਰੀ ਅਤੇ ਹੋਰ ਵਿਧਾਇਕਾਂ ਨੂੰ ਮੌਜੂਦਾ ਸਥਿਤੀ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਉਣ ਅਤੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨੂੰ ਮਿਲਣ ਲਈ ਸਮਾਂ ਦਿਤੇ ਜਾਣ ਦੀ ਲੋੜ ਹੈ। ਹਾਲਾਂਕਿ, ਰਾਸ਼ਟਰਪਤੀ ਦਫ਼ਤਰ ਨੇ ਜਵਾਬ ਵਿਚ ਕਿਹਾ, ''ਪਹਿਲੇ ਕਾਰਨਾਂ ਦੇ ਸੰਦਰਭ ਵਿਚ ਇਸ ਵੇਲੇ ਇਹ ਬੇਨਤੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।''

Amarinder SinghCapt Amarinder Singh

ਇਸ ਸਥਿਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਾਰਾ 254 (ਜਜ)  ਤਹਿਤ ਲਿਆਂਦੇ ਗਏ ਸੂਬਾਈ ਸੋਧ ਬਿੱਲਾਂ ਦਾ ਸਬੰਧ ਹੈ, ਸੰਵਿਧਾਨਕ ਉਪਬੰਧਾਂ ਦੇ ਮੁਤਾਬਕ ਰਾਜਪਾਲ ਦੀ ਭੂਮਿਕਾ ਬਿੱਲ ਅੱਗੇ ਰਾਸ਼ਟਰਪਤੀ ਨੂੰ ਭੇਜੇ ਜਾਣ ਤਕ ਸੀਮਿਤ ਹੈ। ਉਨ੍ਹਾਂ ਕਿਹਾ ਕਿ ਇਕੱਲਾ ਇਹ ਮੁੱਦਾ ਨਹੀਂ ਜਿਸ ਸਬੰਧੀ ਰਾਸ਼ਟਰਪਤੀ ਦੇ ਦਖ਼ਲ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement