ਰੇਲ ਆਵਾਜਾਈ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, 20 ਤੱਕ ਛੋਟ ਦੇਣ 'ਤੇ ਦਿੱਤੀ ਸਹਿਮਤੀ
Published : Nov 4, 2020, 5:13 pm IST
Updated : Nov 4, 2020, 5:27 pm IST
SHARE ARTICLE
Farmer leader
Farmer leader

ਭਲਕੇ ਦੇਸ਼ ਭਰ 'ਚ ਕਿਸਾਨਾਂ ਵਲੋਂ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ

ਚੰਡੀਗੜ੍ਹ,- ਚੰਡੀਗੜ੍ਹ ਵਿਖੇ ਅੱਜ ਕਿਸਾਨ ਜਥੇਬੰਦੀਆਂ ਨੇ ਬੈਠਕ ਦੌਰਾਨ ਸੂਬੇ 'ਚ ਮਾਲ ਗੱਡੀਆਂ ਦੀ ਆਵਾਜਾਈ 'ਚ 20 ਨਵੰਬਰ ਤੱਕ ਛੋਟ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਕਿਸਾਨ ਆਗੂ ਨੇ ਦੱਸਿਆ ਕਿ ਸੂਬੇ 'ਚ ਪਹਿਲਾਂ ਕਿਸਾਨਾਂ ਨੇ ਮਾਲ ਗੱਡੀਆਂ ਦੀ ਆਵਾਜਾਈ ਨੂੰ ਲੈ ਕੇ 5 ਨਵੰਬਰ ਤੱਕ ਛੋਟ ਦਿੱਤੀ ਸੀ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੇ ਇਸ ਛੋਟ ਨੂੰ 15 ਦਿਨ ਹੋਰ ਵਧਾਉਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ 20 ਨਵੰਬਰ ਕਿਸਾਨ ਰੇਲਵੇ ਸਟੇਸ਼ਨਾਂ ਦੇ ਬਾਹਰ ਪਾਰਕਾਂ 'ਚ ਧਰਨੇ ਲਾਉਣਗੇ। ਹਾਲਾਂਕਿ ਉਨ੍ਹਾਂ ਨੇ ਇਹ ਸਪਸ਼ਟ ਕੀਤਾ ਹੈ ਕਿ ਸੂਬੇ 'ਚ ਕਿਸਾਨਾਂ ਵਲੋਂ ਸਿਰਫ਼ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਭਲਕੇ ਦੇਸ਼ ਭਰ 'ਚ ਕਿਸਾਨਾਂ ਵਲੋਂ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮੀਂ 4 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ।

farmer leaderfarmer leader

ਕਿਸਾਨ ਆਗੂਆਂ ਕਿਹਾ ਕਿ ਪੰਜਾਬ ਦੀ ਸਮਾਜਿਕ ਆਰਥਿਕ ਨਾਕਾਬੰਦੀ ਵਾਲਾ ਇਹ ਧਾੜਵੀ ਕਦਮ ਖੇਤੀ ਖੇਤਰ ਨੂੰ ਕਾਰਪੋਰੇਟਾਂ ਦੇ ਹੱਥੀਂ ਸੌਂਪਣ ਵਾਲੇ ਕਾਲੇ ਕਾਨੂੰਨਾਂ ਖਿਲਾਫ਼ ਮੁਲਕ ਭਰ ਦੇ ਕਿਸਾਨਾਂ ਦੀ ਲਹਿਰ ਵਿੱਚ ਮੋਹਰੀ ਰੋਲ ਨਿਭਾਉਣ ਬਦਲੇ ਸਜ਼ਾ ਦੇਣ ਦੀ ਬਦਲਾਖੋਰ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ, ਵਿਧਾਇਕਾਂ ਨੂੰ ਰਾਸ਼ਟਰਪਤੀ ਅਤੇ ਕੇਂਦਰੀ ਮੰਤਰੀ ਵੱਲੋਂ ਗੱਲ ਸੁਣਨ ਲਈ ਵਕਤ ਨਾ ਦੇਣਾ ਜਮਹੂਰੀਅਤ ਦਾ ਘਾਣ ਹੈ,

Pm modi, Captian amrinder singhPm modi, Captian amrinder singh

ਉਨ੍ਹਾਂ ਕਿਹਾ ਕਿ ਦੇਸ਼ ਦੀਆਂ 360 ਕਿਸਾਨ ਜਥੇਬੰਦੀਆਂ ਕੇਂਦਰ ਖਿਲਾਫ ਇੱਕਜੁੱਟ ਦੋ ਗਈਆਂ ਹਨ।  ਦੀਪ ਸਿੱਧੂ ਦੇ ਮਸਲੇ ਤੇ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਦੀਪ ਸਿੱਧੂ ਨੂੰ ਛੱਡ ਕੇ ਬਹੁਤ ਸਾਰੇ ਗਾਇਕ ਕਿਸਾਨ ਯੂਨੀਅਨ ਨਾਲ ਹਨ । ਕਿਸਾਨ ਆਗੂਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਭਾਜਪਾ ਆਗੂਆਂ ਦੇ ਖਿਲਾਫ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ, ਟੋਲ ਪਲਾਜਿਆਂ ਅਤੇ ਆਡਾਨੀ ,ਆਬਾਨੀ ਦੇ ਮਾਲਾਂ ਦਾ ਘਿਰਾਉ ਜਾਰੀ ਰਹੇਗਾ । ਕਿਸਾਨ ਆਗੂਆਂ ਦੱਸਿਆ ਕਿ ਇਸ ਸੰਘਰਸ਼ ਨੂੰ ਸਾਬਕਾ ਫੌਜੀਆਂ ਦੀ ਵੀ ਹਿਮਾਇਤ ਪ੍ਰਾਪਤ ਹੋ ਚੁੱਕੀ ਹੈ ।

Farmers

ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਪੰਜਾਬ ਵਿੱਚ ਫਿਰਕੂ ਅਮਨ ਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ, ਜਾਤਪਾਤੀ ਵਿਰੋਧਾਂ ਨੂੰ ਸਿਰ ਚੁੱਕਣ ਤੋਂ ਪਹਿਲਾਂ ਹੀ ਨੱਪ ਦੇਣ, ਕਿਸਾਨ ਲਹਿਰ ਨੂੰ ਕੱਟੜ ਧਾਰਮਿਕ ਲੀਹਾਂ ਤੇ ਇਲਾਕਾਵਾਦੀ ਟਕਰਾਵਾਂ ਵੱਲ ਧੱਕਣ ਖਿਲਾਫ਼ ਪਹਿਰੇਦਾਰੀ ਕਰਦੇ ਰਹਿਣ ਦਾ ਅਮਲ ਭਾਜਪਾ ਦੀਆਂ ਪਾਟਕਪਾਊ ਤੇ ਭਟਕਾਊ ਨੀਤੀਆਂ ਤੇ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਵਾਲਾ ਹੋ ਨਿੱਬੜਿਆ ਹੈ। ਇੱਕਜੁਟ ਕਿਸਾਨ ਲਹਿਰ ਨੇ ਭਾਜਪਾ ਹਕੂਮਤ ਦੇ ਬਦੇਸ਼ੀ ਸਾਮਰਾਜੀ ਕੰਪਨੀਆਂ ਤੇ ਭਾਰਤੀ ਕਾਰਪੋਰੇਟ ਘਰਾਣਿਆਂ ਦੇ ''ਵਿਚੋਲੀਏ'' ਵਾਲੇ ਰੋਲ ਤੇ ਕਿਰਦਾਰ ਨੂੰ ਉਘਾੜਨ ਵਿੱਚ ਆਗੂ ਰੋਲ ਅਦਾ ਕੀਤਾ ਹੈ

ਰੇਲਵੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਕਿਸਾਨ ਆਗੂ ਨੇ ਕਿਹਾ ਕਿ ਸਾਰੇ ਕਰਮਚਾਰੀ ਸਾਡੇ ਬੱਚਿਆਂ ਦੇ ਸਮਾਨ ਹਨ ਅਤੇ ਅਸੀਂ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਸੂਬੇ 'ਚ ਭਾਜਪਾ ਆਗੂਆਂ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement