
ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵੀ ਦਿਖਾਈ ਦੇ ਰਹੇ ਹਨ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਅੱਜ ਰਾਸ਼ਟਰਪਤੀ ਵਲੋਂ ਮੁੱਖ ਮੰਤਰੀ ਨੂੰ ਮਿਲਣ ਤੋਂ ਕੀਤੇ ਇਨਕਾਰ ਦੇ ਵਿਰੋਧ ਵਿਚ ਪੰਜਾਬ ਦੇ ਸੰਸਦ ਮੈਂਬਰਾਂ ਤੇ ਕਾਂਗਰਸੀ ਵਿਧਾਇਕਾਂ ਦਾ ਦਿੱਲੀ ਵਿਚ ਧਰਨਾ ਸ਼ੁਰੂ ਕਰ ਦਿੱਤਾ ਹੈ। ਇਹ ਧਰਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿਚ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵੀ ਦਿਖਾਈ ਦੇ ਰਹੇ ਹਨ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਧਰਨੇ ਵਿਚ ਪਹੁੰਚ ਗਏ ਹਨ। ਉਹ ਪਰਮਿੰਦਰ ਸਿੰਘ ਢੀਂਡਸਾ ਤੇ ਸੁਖਪਾਲ ਸਿੰਘ ਖਹਿਰਾ ਵਿਚਕਾਰ ਬੈਠੇ ਹੋਏ ਦਿਖਾਈ ਦੇ ਰਹੇ ਹਨ।
ਦੱਸ ਦੇਈਏ ਕਿ ਇਸ ਧਰਨੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਵਿਧਾਇਕ ਪੈਦਲ ਹੀ ਜੰਤਰ ਮੰਤਰ ਗਏ ਸਨ। ਦਰਅਸਲ, ਅਮਰਿੰਦਰ ਸਿੰਘ ਨੇ ਪਿਛਲੇ ਦਿਨੀਂ ਕੇਂਦਰ ਸਰਕਾਰ ਦੇ ਤਿੰਨ ਕਿਸਾਨ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਤਿੰਨ ਕਿਸਾਨ ਬਿੱਲ ਪਾਸ ਕੀਤੇ ਸਨ।