
ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਦਫ਼ਤਰ ਅਤੇ ਘਰ ਦਾ ਘਿਰਾਓ ਕਰਨ ਪਹੁੰਚੇ ਸੀ ਅਕਾਲੀ ਆਗੂਆਂ
ਲੁਧਿਆਣਾ: ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਘਰ ਅਤੇ ਦਫ਼ਤਰ ਦਾ ਘਿਰਾਓ ਕਰਨ ਪਹੁੰਚੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਕਈ ਅਕਾਲੀ ਨੇਤਾਵਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
Police Arrest Bikram Majithia
ਦਰਅਸਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਹੋਰ ਕਈ ਅਕਾਲੀ ਆਗੂ ਕਥਿਤ ਤੌਰ 'ਤੇ ਰਾਸ਼ਨ ਘੁਟਾਲੇ ਦਾ ਦੋਸ਼ ਲਗਾ ਕੇ ਲੁਧਿਆਣਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਇਸ ਮੌਕੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ।
Bikram Majithia
ਅਕਾਲੀ ਆਗੂਆਂ ਵੱਲੋਂ ਕੈਬਨਿਟ ਮੰਤਰੀ ਦੇ ਦਫ਼ਤਰ ਅਤੇ ਘਰ ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਅਕਾਲੀ ਆਗੂਆਂ ਅਤੇ ਪੁਲਿਸ ਵਿਚਕਾਰ ਧੱਕਾਮੁਕੀ ਵੀ ਹੋਈ, ਜਿਸ ਤੋਂ ਬਾਅਦ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਨੇਤਾਵਾਂ ਨੂੰ ਹਿਰਾਸਤ ਵਿਚ ਲੈ ਲਿਆ।