ਪੁਲਿਸ ਨੇ ਨਵਜੋਤ ਸਿੱਧੂ ਨੂੰ ਵਿਧਾਇਕਾਂ ਸਮੇਤ ਦਿੱਲੀ ਵਿਚ ਦਾਖ਼ਲ ਹੋਣ ਤੋਂ ਰੋਕਿਆ, ਦੇਖੋ ਵੀਡੀਓ
Published : Nov 4, 2020, 10:25 am IST
Updated : Nov 4, 2020, 10:40 am IST
SHARE ARTICLE
Navjot Sidhu
Navjot Sidhu

ਨਵਜੋਤ ਸਿੱਧੂ, ਰਾਜਾ ਵੜਿੰਗ ਸਮੇਤ ਕੁਝ ਹੋਰ ਵਿਧਾਇਕ ਵੀ ਸਨ ਮੌਜੂਦ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਲੀ ਧਰਨੇ ਲਈ ਪੰਜਾਬ ਦੇ ਵਿਧਾਇਕਾਂ ਨੂੰ ਦਿੱਤੇ ਗਏ ਸੱਦੇ ਦੇ ਚਲਦਿਆਂ ਅੱਜ ਪੁਲਿਸ ਨੇ ਦਿੱਲੀ ਧਰਨਾ ਦੇਣ ਜਾ ਰਹੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ਵਿਧਾਇਕਾਂ ਨੂੰ ਦਿੱਲੀ ਬਾਰਡਰ 'ਤੇ ਰੋਕਿਆ।

Raja Warring Raja Warring

ਫੇਸਬੁੱਕ 'ਤੇ ਵੀਡੀਓ ਸਾਂਝੀ ਕਰਦਿਆਂ ਨਵਜੋਤ ਸਿੱਧੂ ਨੇ ਦੱਸਿਆ ਕਿ ਉਹਨਾਂ ਨਾਲ ਰਾਜਾ ਵੜਿੰਗ ਸਮੇਤ ਹੋਰ ਵਿਧਾਇਕ ਵੀ ਮੌਜੂਦ ਹਨ। ਉਹਨਾਂ ਕਿਹਾ ਕਿ ਸਰਕਾਰ ਇੰਨਾ ਕਿਉਂ ਘਬਰਾ ਰਹੀ ਹੈ? ਵਿਧਾਇਕਾਂ ਨੂੰ ਰੋਕਣ ਤੋਂ ਕੁਝ ਸਮਾਂ ਬਾਅਦ ਦਿੱਲੀ ਪੁਲਿਸ ਨੇ ਉਹਨਾਂ ਨੂੰ ਜਾਣ ਦੀ ਮਨਜ਼ੂਰੀ ਦੇ ਦਿੱਤੀ।

Navjot Singh SidhuNavjot Singh Sidhu

ਨਵਜੋਤ ਸਿੱਧੂ ਨੇ ਕਿਸਾਨੀ ਸੰਘਰਸ਼ ਨੂੰ ਪਵਿੱਤਰ ਕਰਾਰ ਦਿੱਤਾ। ਉਹਨਾਂ ਨੇ ਇਸ ਨੂੰ 'ਝੰਡੇ ਅਤੇ ਡੰਡੇ' ਦਾ ਸੰਘਰਸ਼ ਕਿਹਾ। ਸਿੱਧੂ ਨੇ ਕਿਹਾ ਕਿ ਪੁਲਿਸ ਬਿਨਾਂ ਕਿਸੇ ਲਿਖਤ ਤੋਂ ਪੰਜਾਬ ਦੇ ਵਿਧਾਇਕਾਂ ਨੂੰ ਰੋਕ ਰਹੀ ਹੈ।

Captain Amarinder SinghCaptain Amarinder Singh

ਦੱਸ ਦਈਏ ਕਿ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਚਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਦਿੱਲੀ ਵਿਖੇ ਵਿਧਾਇਕਾਂ ਸਮੇਤ ਧਰਨਾ ਦੇਣਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement